ਕੁਆਲਿਟੀ ਆਡਿਟ ਵਿੱਚ ਕਮੀਆਂ ਸਾਹਮਣੇ ਆਉਣ ‘ਤੇ ਸਖ਼ਤ ਕਾਰਵਾਈ, ਕਈ ਅਧਿਕਾਰੀ ਮੁਅੱਤਲ : ਮੁੱਖ ਮੰਤਰੀ ਨਾਇਬ ਸੈਣੀ
ਚੰਡੀਗੜ੍ਹ, 14 ਜੂਨ 2026: ਹਰਿਆਣਾ ਸਰਕਾਰ ਨੇ ਵੱਖ-ਵੱਖ ਇੰਜੀਨੀਅਰਿੰਗ ਵਿਭਾਗਾਂ ਵਿੱਚ ਕੁਆਲਿਟੀ ਅਸ਼ੋਰੈਂਸ ਅਥਾਰਟੀ ਵੱਲੋਂ ਕੀਤੇ ਗਏ ਤਕਨੀਕੀ ਆਡਿਟ ਦੌਰਾਨ ਸਾਹਮਣੇ ਆਈਆਂ ਗੰਭੀਰ ਕਮੀਆਂ ਅਤੇ ਬੇਨਿਯਮੀਆਂ ਨੂੰ ਸਖ਼ਤੀ ਨਾਲ ਲੈਂਦਿਆਂ ਵੱਡੀ ਕਾਰਵਾਈ ਕੀਤੀ ਹੈ।
ਮੁੱਖ ਮੰਤਰੀ ਨਾਇਬ ਸੈਣੀ ਨੇ ਆਡਿਟ ਰਿਪੋਰਟ ਦੇ ਆਧਾਰ ‘ਤੇ ਤੁਰੰਤ ਕਾਰਵਾਈ ਦੇ ਹੁਕਮ ਜਾਰੀ ਕਰਦੇ ਹੋਏ ਸਪੱਸ਼ਟ ਕੀਤਾ ਕਿ ਸਰਕਾਰੀ ਪ੍ਰੋਜੈਕਟਾਂ ਵਿੱਚ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਕਾਰਵਾਈ ਤਹਿਤ ਲੋਕ ਨਿਰਮਾਣ ਵਿਭਾਗ (ਇਮਾਰਤਾਂ ਅਤੇ ਸੜਕਾਂ) ਦੇ ਤਿੰਨ ਅਧਿਕਾਰੀਆਂ ਅਤੇ ਵਿਕਾਸ ਤੇ ਪੰਚਾਇਤ ਵਿਭਾਗ ਦੇ ਤਿੰਨ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਈ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਗਿਆ ਹੈ।
ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਨਾਲ ਜੁੜੇ ਇੱਕ ਪ੍ਰੋਜੈਕਟ ਵਿੱਚ ਗੁਣਵੱਤਾ ਸੰਬੰਧੀ ਕਮੀਆਂ ਸਾਹਮਣੇ ਆਉਣ ‘ਤੇ ਸੰਬੰਧਤ ਠੇਕੇਦਾਰ ਖ਼ਿਲਾਫ਼ ਰਿਕਵਰੀ ਕਾਰਵਾਈ ਵੀ ਸ਼ੁਰੂ ਕਰ ਦਿ...









