ਮਜੀਠਾ ਮਾਮਲਾ: ਬਿਕਰਮ ਮਜੀਠੀਆ ਅਤੇ 4 ਹੋਰਾਂ ਸਮੇਤ 50 ਅਣਪਛਾਤਿਆਂ ਖ਼ਿਲਾਫ਼ ਪੁਲਿਸ ਨੇ ਐਫਆਈਆਰ ਕੀਤੀ ਦਰਜ
ਚੰਡੀਗੜ੍ਹ/ਅੰਮ੍ਰਿਤਸਰ, 4 ਜੂਨ 2026: ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਦੇ ਸਪੱਸ਼ਟ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤੀ ਗਈ ਐਫਆਈਆਰ ਨੰਬਰ 91 ਦੀ ਕਾਪੀ ਉਨ੍ਹਾਂ ਦੇ ਪੱਖ ਨੂੰ ਸੌਂਪ ਦਿੱਤੀ ਹੈ। ਅਦਾਲਤ ਨੇ ਇੱਕ ਦਿਨ ਪਹਿਲਾਂ ਪੁਲਿਸ ਨੂੰ 24 ਘੰਟਿਆਂ ਦੇ ਅੰਦਰ ਐਫਆਈਆਰ ਦੀ ਕਾਪੀ ਮੁਹੱਈਆ ਕਰਵਾਉਣ ਦੇ ਹੁਕਮ ਜਾਰੀ ਕੀਤੇ ਸਨ, ਜਿਨ੍ਹਾਂ ਦੀ ਪਾਲਣਾ ਕਰਦਿਆਂ ਇਹ ਦਸਤਾਵੇਜ਼ ਪ੍ਰਦਾਨ ਕੀਤਾ ਗਿਆ।
ਐਫਆਈਆਰ ਦੇ ਵੇਰਵਿਆਂ ਅਨੁਸਾਰ ਇਸ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਸਮੇਤ ਪੰਜ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਦਕਿ 50 ਤੋਂ ਵੱਧ ਹੋਰ ਵਿਅਕਤੀਆਂ ਨੂੰ ਅਣਪਛਾਤੇ ਜਾਂ ਸਮਰਥਕਾਂ ਵਜੋਂ ਦਰਜ ਕੀਤਾ ਗਿਆ ਹੈ। ਨਾਮਜ਼ਦ ਮੁਲਜ਼ਮਾਂ ਵਿੱਚ ਬਿਕਰਮ ਸਿੰਘ ਉਰਫ਼ ਮਜੀਠੀਆ (ਸਾਬਕਾ ਵਿਧਾਇਕ), ਜੋਧ ਸਿੰਘ ਸਮਰਾ, ਰਾਜਾ, ਸਾਹਿਬ ਸਿੰਘ ਅਤੇ ਬਿਕਰਮਜੀਤ ਸਿੰਘ ਬਾਠ ਦੇ ਨਾਮ ਸ਼ਾਮਲ ਹਨ।
ਪੁਲਿਸ ਵੱਲੋਂ ਦਰਜ ਕੀਤੀ ਗਈ ਸ਼ਿਕਾਇਤ ਮੁਤਾਬਕ, 31 ਮਈ 2026 ਨੂੰ ਸਵੇਰੇ ਕਰੀਬ 11:30 ਵਜੇ ਪੁਲਿਸ ਸਟੇਸ਼ਨ ...









