ਮੁੜ ਤੇਜ਼ ਹੋਈ ਗਰਮੀ ਦੀ ਲਹਿਰ, ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਪਾਰ
ਚੰਡੀਗੜ੍ਹ, 2 ਜੂਨ 2026: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਰਹੀ ਮੌਸਮੀ ਰਾਹਤ ਤੋਂ ਬਾਅਦ ਇੱਕ ਵਾਰ ਫਿਰ ਗਰਮੀ ਨੇ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਅਸਮਾਨ ਸਾਫ਼ ਹੋਣ ਅਤੇ ਧੁੱਪ ਦੀ ਤੀਬਰਤਾ ਵਧਣ ਕਾਰਨ ਸੂਬੇ ਦੇ ਕਈ ਇਲਾਕਿਆਂ ਵਿੱਚ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਸੋਮਵਾਰ ਨੂੰ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦੇ ਅੰਕੜੇ ਨੂੰ ਪਾਰ ਕਰ ਗਿਆ, ਜਿਸ ਨਾਲ ਲੋਕਾਂ ਨੂੰ ਮੁੜ ਗਰਮੀ ਦੀ ਲਹਿਰ ਦਾ ਸਾਹਮਣਾ ਕਰਨਾ ਪਿਆ।
ਮੌਸਮ ਵਿਭਾਗ ਅਨੁਸਾਰ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਤਾਪਮਾਨ ਅਜੇ ਵੀ ਆਮ ਨਾਲੋਂ 4.2 ਡਿਗਰੀ ਸੈਲਸੀਅਸ ਘੱਟ ਰਿਹਾ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ।
4 ਜੂਨ ਤੋਂ ਮੁੜ ਬਦਲੇਗਾ ਮੌਸਮ
ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਬੁੱਧਵਾਰ (4 ਜੂਨ) ਤੋਂ ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈ ਸਕਦਾ ਹੈ। ਇਸ ਸਬੰਧੀ ਵਿਭਾਗ ਵੱਲੋਂ ਤਿੰਨ ਦਿਨ...









