CM ਭਗਵੰਤ ਮਾਨ ਵੱਲੋਂ ਮੋਹਾਲੀ ਦੇ ਬੜਮਾਜਰਾ ਪਿੰਡ ਦੇ ਵਿਕਾਸ ਲਈ 50 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 29 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਦੇ ਪਿੰਡ ਬੜਮਾਜਰਾ ਵਿਖੇ ਕਰਵਾਈ ਲੋਕ ਮਿਲਣੀ ਦੌਰਾਨ ਵਿਰੋਧੀ ਪਾਰਟੀਆਂ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਬਿਜਲੀ, ਮਿਆਰੀ ਸਿੱਖਿਆ, ਬਿਹਤਰ ਸਿਹਤ ਸਹੂਲਤਾਂ ਅਤੇ ਵਿਕਾਸ ਕਾਰਜ ਮੁਹੱਈਆ ਕਰਵਾਉਣ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੇ ਦਹਾਕਿਆਂ ਤੋਂ ਸੱਤਾ ’ਤੇ ਕਾਬਜ਼ ਰਹੀਆਂ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਲਗਭਗ 70 ਸਾਲਾਂ ਦੌਰਾਨ ਪੰਜਾਬ ਵਿੱਚ ਸਰਕਾਰਾਂ ਅਤੇ ਸਿਆਸੀ ਪਾਰਟੀਆਂ ਬਦਲਦੀਆਂ ਰਹੀਆਂ, ਪਰ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਉਮੀਦ ਮੁਤਾਬਕ ਬਦਲਾਅ ਨਹੀਂ ਆਇਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦਾ ਮੁੱਖ ਉਦੇਸ਼ ਜਨਤਾ ਦੇ ਪੈਸੇ ਨੂੰ ਜਨਤਾ ਦੀ ਭਲਾਈ ’ਤੇ ਖਰਚ ਕਰਨਾ ਹੈ ਅਤੇ ਸਰਕਾਰੀ ਖਜ਼ਾਨੇ ਦੀ ਇੱਕ-ਇੱਕ ਪਾਈ ਦੀ ਵਰਤੋਂ ਲੋਕਾਂ ਦੀ ਸਹੂਲਤ ਲਈ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਸੱਤਾ ਵਿੱਚ ਵਾਪਸੀ ਤੋਂ ਬਾਅਦ ਮੌ...









