ਤਾਮਿਲਨਾਡੂ ਦੀ ਰਾਜਨੀਤੀ ਵਿੱਚ ਨਵਾਂ ਅਧਿਆਇ, ਅਦਾਕਾਰ ਵਿਜੇ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
ਨਵੀਂ ਦਿੱਲੀ / ਤਾਮਿਲਨਾਡੂ,10 ਮਈ 2026: ਤਾਮਿਲਨਾਡੂ ਦੀ ਰਾਜਨੀਤੀ ਵਿੱਚ ਅੱਜ ਇੱਕ ਇਤਿਹਾਸਕ ਮੋੜ ਆ ਗਿਆ, ਜਦੋਂ ਅਦਾਕਾਰ ਤੋਂ ਸਿਆਸਤਦਾਨ ਬਣੇ ਥਾਲਪਤੀ ਵਿਜੇ ਨੇ ਸੂਬੇ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਚੇਨਈ ਦੇ ਨਹਿਰੂ ਸਟੇਡੀਅਮ ਵਿੱਚ ਹੋਏ ਭਵਿਆ ਸਮਾਗਮ ਦੌਰਾਨ ਵਿਜੇ ਨੇ ਆਪਣੇ ਨੌਂ ਮੰਤਰੀਆਂ ਨਾਲ ਅਹੁਦੇ ਅਤੇ ਗੋਪਨੀਯਤਾ ਦੀ ਸਹੁੰ ਲਈ। ਇਸ ਨਾਲ ਹੀ ਤਾਮਿਲਨਾਡੂ ਵਿੱਚ “ਵਿਜੇ ਰਾਜ” ਦੀ ਸ਼ੁਰੂਆਤ ਹੋ ਗਈ ਹੈ।
ਖਾਸ ਗੱਲ ਇਹ ਰਹੀ ਕਿ 59 ਸਾਲਾਂ ਵਿੱਚ ਪਹਿਲੀ ਵਾਰ ਤਾਮਿਲਨਾਡੂ ਵਿੱਚ ਡੀਐਮਕੇ ਜਾਂ ਏਆਈਏਡੀਐਮਕੇ ਤੋਂ ਇਲਾਵਾ ਕਿਸੇ ਹੋਰ ਪਾਰਟੀ ਦੀ ਸਰਕਾਰ ਬਣੀ ਹੈ। ਵਿਜੇ ਦੀ ਪਾਰਟੀ ਟੀਵੀਕੇ ਨੇ 2026 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 108 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ। ਕਾਂਗਰਸ, ਸੀਪੀਆਈ, ਸੀਪੀਐਮ, ਵੀਸੀਕੇ ਅਤੇ ਆਈਯੂਐਮਐਲ ਦੇ ਸਮਰਥਨ ਨਾਲ ਵਿਜੇ ਨੂੰ 121 ਵਿਧਾਇਕਾਂ ਦਾ ਸਾਥ ਮਿਲਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।
ਵਿਜੇ ਨੇ ਸ਼ਨੀਵਾਰ ਨੂੰ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨਾਲ ਮੁਲਾ...









