ਸੂਬਾ ਸਰਕਾਰ ਵੱਲੋਂ Harbhajan Singh ਦੀ ਸੁਰੱਖਿਆ ਖਤਮ, ਕੇਂਦਰ ਸਰਕਾਰ ਨੇ Central Reserve Police Force ਤਾਇਨਾਤ ਕੀਤੀ
ਚੰਡੀਗੜ੍ਹ, 26ਅਪ੍ਰੈਲ 2026: ਪੰਜਾਬ ਸਰਕਾਰ ਨੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ Harbhajan Singh ਦੀ ਸੁਰੱਖਿਆ ਵਾਪਸ ਲੈ ਲਈ ਹੈ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਜਲੰਧਰ ਵਿੱਚ ਉਨ੍ਹਾਂ ਦੇ ਘਰ ਬਾਹਰ Central Reserve Police Force ਦੇ ਜਵਾਨ ਤਾਇਨਾਤ ਕਰ ਦਿੱਤੇ ਹਨ। ਇਸ ਤਰ੍ਹਾਂ ਹੁਣ ਹਰਭਜਨ ਸਿੰਘ ਨੂੰ ਕੇਂਦਰ ਵੱਲੋਂ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।
ਪਹਿਲਾਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ Z-ਪਲੱਸ ਸੁਰੱਖਿਆ ਦਿੱਤੀ ਗਈ ਸੀ, ਪਰ ਅੱਜ ਸਵੇਰੇ ਉਨ੍ਹਾਂ ਦੇ ਜਲੰਧਰ ਸਥਿਤ ਨਿਵਾਸ ਤੋਂ ਸੁਰੱਖਿਆ ਕਰਮਚਾਰੀਆਂ ਨੂੰ ਹਟਾ ਦਿੱਤਾ ਗਿਆ। ਇਸ ਤੋਂ ਪਹਿਲਾਂ Raghav Chadha ਦੀ ਸੁਰੱਖਿਆ ਵੀ ਵਾਪਸ ਲਈ ਗਈ ਸੀ, ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਤੁਰੰਤ ਸੁਰੱਖਿਆ ਮੁਹੱਈਆ ਕਰਵਾਈ ਅਤੇ ਕੇਂਦਰ ਨੇ ਉਨ੍ਹਾਂ ਦੀ Z-ਪਲੱਸ ਸੁਰੱਖਿਆ ਹੋਰ ਮਜ਼ਬੂਤ ਕੀਤੀ।
ਇਸ ਮਾਮਲੇ ‘ਤੇ ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਬਾਗੀ ਸਾਂਸਦਾਂ ‘ਤੇ ਤਿੱਖੀ ਟਿੱਪਣੀ ਕੀਤੀ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਇਹ ਮੈਂਬਰ ਅਦਰਕ, ਲਸਣ ਅਤੇ ਮਸਾਲਿਆਂ ਵਾਂਗ ਹਨ—ਜੋ ਵੱਖ-ਵੱਖ ਹੋਣ ‘ਤੇ ਖਾਣੇ ...









