ਵੈੱਬ ਸੀਰੀਜ਼ ਦਾ ਵਿਰੋਧ ਕਰਨਾ ਪਿਆ ਭਾਰੀ; ਲਾਰੈਂਸ ਗਰੁੱਪ ਨੇ ਰੰਧਾਵਾ, ਵੜਿੰਗ ਅਤੇ ਮਜੀਠੀਆ ਨੂੰ ਦਿੱਤੀਆਂ ਧਮਕੀਆਂ
ਚੰਡੀਗੜ੍ਹ, 25 ਅਪ੍ਰੈਲ 2026: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਲਾਰੈਂਸ ਬਿਸ਼ਨੋਈ ਗਰੁੱਪ ਵੱਲੋਂ ਧਮਕੀ ਭਰਿਆ ਸੁਨੇਹਾ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਧਮਕੀ ਉਸ ਵੇਲੇ ਦਿੱਤੀ ਗਈ ਜਦੋਂ ਰੰਧਾਵਾ ਨੇ ਵਿਵਾਦਿਤ ਡਾਕੂਮੈਂਟਰੀ/ਵੈੱਬ ਸੀਰੀਜ਼ ‘ਲਾਰੈਂਸ ਆਫ ਪੰਜਾਬ’ ਦੀ ਰਿਲੀਜ਼ ਦਾ ਵਿਰੋਧ ਕਰਦੇ ਹੋਏ ਇਸ ’ਤੇ ਪਾਬੰਦੀ ਦੀ ਮੰਗ ਕੀਤੀ ਸੀ। ਇਸ ਸਬੰਧੀ ਉਨ੍ਹਾਂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਵੀ ਸੂਚਿਤ ਕਰ ਦਿੱਤਾ ਹੈ।
ਧਮਕੀ ਮਿਲਣ ਮਗਰੋਂ ਰੰਧਾਵਾ ਨੇ ਦੋਸ਼ ਲਗਾਇਆ ਕਿ ਗੈਂਗਸਟਰਾਂ ਨੂੰ ਕੇਂਦਰੀ ਏਜੰਸੀਆਂ ਦੀ ਹਮਾਇਤ ਪ੍ਰਾਪਤ ਹੈ। ਉਨ੍ਹਾਂ ਸਵਾਲ ਉਠਾਇਆ ਕਿ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਕੈਦ ਲਾਰੈਂਸ ਬਿਸ਼ਨੋਈ ਅਜੇ ਵੀ ਕਿਵੇਂ ਸਰਗਰਮ ਹੈ ਅਤੇ ਧਮਕੀਆਂ ਦੇ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਜੱਗੂ ਭਗਵਾਨਪੁਰੀਆ ਵੱਲੋਂ ਖੁੱਲ੍ਹੇਆਮ ਮੋਬਾਈਲ ਫੋਨ ਦੀ ਵਰਤੋਂ ਕਰਨ ਦੇ ਵੀ ਗੰਭੀਰ ਦੋਸ਼ ਲਗਾਏ।
ਜਾਣਕਾਰੀ ਮੁਤਾਬਕ, ਰੰਧਾਵਾ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ...









