‘ਆਪ’ ਛੱਡਣ ਵਾਲੇ ਸੰਸਦ ਮੈਂਬਰਾਂ ਨੇ ਪੰਜਾਬ ਨਾਲ ਧੋਖਾ ਕੀਤਾ; ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 24 ਅਪ੍ਰੈਲ 2026: ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਛੱਡਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੋਖਾ ਕੀਤਾ ਹੈ ਅਤੇ ਹੁਣ ਉਹ ‘ਆਪ’ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਮਾਨ ਨੇ ਦਾਅਵਾ ਕੀਤਾ ਕਿ ਜਦੋਂ ਵਿਰੋਧੀਆਂ ਨੂੰ ਉਨ੍ਹਾਂ ਦੇ ਖ਼ਿਲਾਫ਼ ਕੋਈ ਮਜ਼ਬੂਤ ਮਾਮਲਾ ਨਹੀਂ ਮਿਲਿਆ, ਤਾਂ ਉਨ੍ਹਾਂ ਨੇ ਪਾਰਟੀ ਨੂੰ ਤੋੜਨ ਦਾ ਰਸਤਾ ਅਪਣਾਇਆ।
ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਛੱਡਣ ਵਾਲੇ ਕੁਝ ਵਿਅਕਤੀਆਂ ਦੇ ਜਾਣ ਨਾਲ ‘ਆਪ’ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ, ਕਿਉਂਕਿ ਪਾਰਟੀ ਕਿਸੇ ਇੱਕ ਜਾਂ ਕੁਝ ਲੋਕਾਂ ਨਾਲੋਂ ਕਈ ਗੁਣਾ ਵੱਡੀ ਹੁੰਦੀ ਹੈ। ਉਨ੍ਹਾਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਦੱਸਦਿਆਂ ਕਿਹਾ ਕਿ ਪੰਜਾਬ ਦੇ ਲੋਕ ਅਜੇ ਵੀ ‘ਆਪ’ ਦੇ ਨਾਲ ਖੜ੍ਹੇ ਹਨ।
ਮਾਨ ਨੇ ਪਾਰਟੀ ਛੱਡਣ ਵਾਲੇ ਸੰਸਦ ਮੈਂਬਰਾਂ ਨੂੰ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕਰਦਿਆਂ ਉਨ੍ਹਾਂ ਨੂੰ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਲਾਲਚ ...









