ਭਾਜਪਾ ਔਰਤਾਂ ਦੇ ਰਾਖਵੇਂਕਰਨ ਦੇ ਨਾਮ ‘ਤੇ ਹੱਦਬੰਦੀ ਥੋਪ ਰਹੀ ਹੈ: ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ
ਮਾਨਸਾ: ਭਾਜਪਾ ਔਰਤਾਂ ਦੇ ਰਾਖਵੇਂਕਰਨ ਦੀ ਆੜ ਵਿੱਚ ਹੱਦਬੰਦੀ ਥੋਪ ਰਹੀ ਹੈ। ਇਸ ਲਈ 16 ਅਪ੍ਰੈਲ 2026 ਨੂੰ 131ਵਾਂ ਸੰਵਿਧਾਨਕ ਸੋਧ ਬਿੱਲ ਇੰਡੀਅਨ ਨੈਸ਼ਨਲ ਕਾਂਗਰਸ ਅਤੇ ਇਸ ਦੇ ਸਾਥੀਆਂ ਵੱਲੋਂ ਪੂਰੀ ਤਰ੍ਹਾਂ ਵਾਜਬ ਕਾਰਨਾਂ ਕਰਕੇ ਨਕਾਰਿਆ ਗਿਆ ਹੈ।
ਸਾਬਕਾ ਮੰਤਰੀ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਵਿਜੇ ਇੰਦਰ ਸਿੰਗਲਾ ਨੇ ਪ੍ਰੈਸ ਕਾਨਫਰੰਸ ਕਰਦਿਆਂ ਇਹ ਸ਼ਬਦਾਂ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਔਰਤਾਂ ਦੇ ਰਾਖਵੇਂਕਰਨ ਦਾ ਸਮਰਥਨ ਕੀਤਾ ਹੈ। ਇਹ 2023 ਵਿੱਚ ਪਾਸ ਕੀਤੇ 106ਵੇਂ ਸੰਵਿਧਾਨਕ ਸੋਧ ਅਧੀਨ ਪਹਿਲਾਂ ਹੀ ਦੇਸ਼ ਦਾ ਕਾਨੂੰਨ ਹੈ। ਇਸ ਨੂੰ ਕਾਂਗਰਸ ਦਾ ਪੂਰਾ ਸਮਰਥਨ ਹਾਸਲ ਸੀ। 16 ਅਪ੍ਰੈਲ 2026 ਵਿੱਚ ਇਹ 131ਵਾਂ ਸੋਧ ਬਿੱਲ ਲਿਆਂਦਾ ਗਿਆ ਸੀ। ਇਸ ਨਾਲ ਔਰਤਾਂ ਦੇ ਰਾਖਵੇਂਕਰਨ ਦੀ ਆੜ ਵਿੱਚ ਹੱਦਬੰਦੀ ਅਤੇ ਸੀਟ ਵਾਧੇ ਨੂੰ ਥੋਪਣ ਦੀ ਕੋਸ਼ਿਸ ਕੀਤੀ ਗਈ।
ਉਨ੍ਹਾਂ ਕਿਹਾ ਕਿ 2023 ਵਿੱਚ ਕਾਨੂੰਨ ਪਾਸ ਕਰਨ ਬਾਅਦ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਤਕਰੀਬਨ 30 ਮਹੀਨਿਆਂ ਲਈ ਇਸ ਦੇ ਲਾਗੂ ਕਰਨ ਵਿੱਚ ਦੇਰੀ ਕੀਤੀ। ਪਰ ਹੁਣ 16 ਅਪ੍ਰੈਲ 2026 ਨੂੰ ਕਾਨੂੰ...









