ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਨਤੀਜਾ, ਪੰਜਾਬ ਦੇ 416 ਸਰਕਾਰੀ ਸਕੂਲਾਂ ਦਾ 12ਵੀਂ ਵਿੱਚ 100 ਫੀਸਦੀ ਰਿਜ਼ਲਟ
ਚੰਡੀਗੜ੍ਹ, 14 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਸਿੱਖਿਆ ਖੇਤਰ ਵਿੱਚ ਆਏ ਵੱਡੇ ਬਦਲਾਵਾਂ ਦਾ ਪ੍ਰਭਾਵ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਸਾਫ਼ ਨਜ਼ਰ ਆਇਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀ 12ਵੀਂ ਜਮਾਤ ਦੀ ਪ੍ਰੀਖਿਆ ਵਿੱਚ ਸੂਬੇ ਦੇ 416 ਸਰਕਾਰੀ ਸਕੂਲਾਂ ਨੇ 100 ਫੀਸਦੀ ਨਤੀਜਾ ਦਰਜ ਕਰਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ।
12ਵੀਂ ਦੇ ਐਲਾਨੇ ਨਤੀਜਿਆਂ ਵਿੱਚ ਲੜਕੀਆਂ ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਰਿਟ ਸੂਚੀ ਅਤੇ ਪਾਸ ਪ੍ਰਤੀਸ਼ਤਤਾ ਵਿੱਚ ਬਾਜ਼ੀ ਮਾਰੀ। 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਸੂਬੇ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀਆਂ ਤਿੰਨ ਵਿਦਿਆਰਥਣਾਂ—ਮਾਨਸਾ ਦੀ ਸੁਪਨੀਤ ਕੌਰ ਅਤੇ ਲੁਧਿਆਣਾ ਦੀਆਂ ਸੁਹਾਨੀ ਚੌਹਾਨ ਤੇ ਦਿਵਾਂਸ਼ੀ—ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁੱਲ੍ਹ ਕੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਧੀਆਂ ਸਿੱਖਿਆ ਦੇ ਪੁਨਰ-ਉਥਾਨ ਦੀ ਅਗਵਾਈ ਕਰ ਰਹੀਆਂ ਹਨ।
ਸਰਕਾਰੀ ਸਕੂਲਾਂ ‘ਤੇ ਵਧਦੇ ਭਰੋਸੇ ਨੂੰ ਦਰਸਾਉਂਦਿਆਂ ਮੈਰਿਟ ਸੂਚੀ ਵਿੱਚ ਸ਼ਾਮਲ 275 ਵਿਦਿਆਰਥੀਆਂ ਵਿੱਚੋਂ 12...









