ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹੱਕਾਂ ਦੀ ਰਾਖੀ ਲਈ ਪੰਜਾਬ ਸਰਕਾਰ ਹਰ ਸੰਭਵ ਯਤਨ ਕਰੇਗੀ: ਡਾ. ਰਵਜੋਤ ਸਿੰਘ
ਚੰਡੀਗੜ੍ਹ, 7 ਅਗਸਤ, 2026: ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਕੈਨੇਡਾ ਵਿੱਚ ਵਰਕ ਪਰਮਿਟ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਇਸ ਮਸਲੇ ਨੂੰ ਬੇਹੱਦ ਗੰਭੀਰ ਦੱਸਦਿਆਂ ਭਰੋਸਾ ਦਿੱਤਾ ਕਿ ਪ੍ਰਭਾਵਿਤ ਵਿਦਿਆਰਥੀਆਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਪ੍ਰੈੱਸ ਕਾਨਫਰੰਸ ਅਤੇ ਪੰਜਾਬ ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਕਰੀਬ 1,500 ਪੰਜਾਬੀ ਵਿਦਿਆਰਥੀ ਇਸ ਸੰਕਟ ਨਾਲ ਪ੍ਰਭਾਵਿਤ ਹਨ। ਸਰਕਾਰ ਲਗਾਤਾਰ ਸਥਿਤੀ 'ਤੇ ਨਜ਼ਰ ਰੱਖ ਰਹੀ ਹੈ ਅਤੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਕ ਵਿੱਚ ਪ੍ਰਭਾਵਸ਼ਾਲੀ ਕਾਰਵਾਈ ਕਰਨ ਲਈ ਯਤਨਸ਼ੀਲ ਹੈ।
0ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਤੁਰੰਤ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ। ਨਾਲ ਹੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਕੂਟਨੀਤਕ ਪੱਧ...









