ਪੰਜਾਬ ਨੇ ਸਕੂਲੀ ਸਿੱਖਿਆ ਵਿੱਚ ਰਚਿਆ ਨਵਾਂ ਇਤਿਹਾਸ, ਨੀਤੀ ਆਯੋਗ ਦੇ ਸਕੂਲ ਐਜੂਕੇਸ਼ਨ ਕਵਾਲਿਟੀ ਇੰਡੈਕਸ-2026 ਵਿੱਚ ਕੇਰਲ ਨੂੰ ਪਿੱਛੇ ਛੱਡ ਬਣਿਆ ਨੰਬਰ-1: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 6 ਅਗਸਤ 2026: ਪੰਜਾਬ ਦੇ ਸਕੂਲੀ ਸਿੱਖਿਆ ਖੇਤਰ ਵਿੱਚ ਇਤਿਹਾਸਕ ਤਬਦੀਲੀ ਦਾ ਦਾਅਵਾ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਨੇ ਨੀਤੀ ਆਯੋਗ ਦੇ ਸਕੂਲ ਐਜੂਕੇਸ਼ਨ ਕਵਾਲਿਟੀ ਇੰਡੈਕਸ-2026 ਵਿੱਚ ਕੇਰਲ ਨੂੰ ਪਛਾੜਦਿਆਂ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਫਲਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਦਾ ਨਤੀਜਾ ਹੈ।
ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਲਿਆਂਦੇ ਗਏ ਸਿੱਖਿਆ ਸਬੰਧੀ ਮਤੇ 'ਤੇ ਬਹਿਸ ਦੌਰਾਨ ਸਿੱਖਿਆ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਜੁਲਾਈ 2022 ਵਿੱਚ ਵਿਭਾਗ ਦੀ ਕਮਾਨ ਸੰਭਾਲੀ ਸੀ ਤਾਂ ਸਰਕਾਰੀ ਸਕੂਲਾਂ ਦੀ ਹਾਲਤ ਬਹੁਤ ਮਾੜੀ ਸੀ। ਅੱਜ ਉਹੀ ਸਕੂਲ ਦੇਸ਼ ਲਈ ਮਿਸਾਲ ਬਣ ਰਹੇ ਹਨ।
2022 ਵਿੱਚ ਸਕੂਲਾਂ ਦੀ ਹਾਲਤ ਚਿੰਤਾਜਨਕ ਸੀ
ਸ. ਬੈਂਸ ਨੇ ਦੱਸਿਆ ਕਿ ਸਰਕਾਰ ਵੱਲੋਂ ਕਰਵਾਏ ਗਏ ਪਹਿਲੇ ਬੁਨਿਆਦੀ ਢਾਂਚੇ ਦੇ ਸਰਵੇਖਣ ਵਿੱਚ ਸਾਹਮਣੇ ਆਇਆ ਕਿ:
8,000 ਤੋਂ ਵੱਧ ਸਰਕਾਰੀ ...









