ਪਬਲਿਕ ਟਰਾਂਸਪੋਰਟ ਨੂੰ ਆਧੁਨਿਕ ਬਣਾਉਣ ਲਈ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਵੱਡਾ ਕਦਮ ਚੁੱਕਦਿਆਂ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਸ਼ਾਮਲ ਕਰਨ ਦਾ ਕੀਤਾ ਫੈਸਲਾ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 12 ਅਪ੍ਰੈਲ 2026: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਜ਼ਬੂਤ ਅਤੇ ਸਹਿਜ ਪਹੁੰਚ ਵਾਲੀ ਜਨਤਕ ਆਵਾਜਾਈ ਪ੍ਰਦਾਨ ਕਰਨ ਦੇ ਵਚਨ ਨੂੰ ਦੁਹਰਾਉਂਦਿਆਂ, ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਟਰਾਂਸਪੋਰਟ ਨੈੱਟਵਰਕ ਵਿੱਚ ਵੱਡੇ ਵਿਸਥਾਰ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਜਲਦ ਹੀ ਪੀ.ਆਰ.ਟੀ.ਸੀ. ਵਿੱਚ 659 ਅਤੇ ਪਨਬੱਸ ਵਿੱਚ 606 ਨਵੀਆਂ ਬੱਸਾਂ ਸ਼ਾਮਲ ਕਰਨ ਜਾ ਰਹੀ ਹੈ।
ਮੰਤਰੀ ਨੇ ਜਾਣਕਾਰੀ ਦਿੱਤੀ ਕਿ ਹਾਲ ਹੀ ਵਿੱਚ ਕਿਲੋਮੀਟਰ ਸਕੀਮ ਤਹਿਤ 250 ਬੱਸਾਂ ਜੋੜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਸੀ। ਇਸ ਸਕੀਮ ਅਧੀਨ ਨਿੱਜੀ ਬੱਸ ਮਾਲਕਾਂ ਨੂੰ ਆਪਣੇ ਵਾਹਨਾਂ ਨੂੰ ਸਰਕਾਰੀ ਮਿਆਰਾਂ ਅਤੇ ਸੁਰੱਖਿਆ ਨਿਯਮਾਂ ਅਨੁਸਾਰ ਤਿਆਰ ਕਰਨ ਦੀ ਆਜ਼ਾਦੀ ਦਿੱਤੀ ਗਈ ਸੀ।
ਪੀ.ਆਰ.ਟੀ.ਸੀ. ਦੇ 659 ਬੱਸਾਂ ਦੇ ਟੀਚੇ ਨੂੰ ਪੂਰਾ ਕਰਨ ਲਈ ਟਰਾਂਸਪੋਰਟ ਵਿਭਾਗ ਕਿਲੋਮੀਟਰ ਸਕੀਮ ਦੇ ਨਾਲ-ਨਾਲ ਹੋਰ ਉਪਰਾਲੇ ਵੀ ਕਰ ਰਿਹਾ ਹੈ। ਮੰਤਰੀ ਨੇ ਕਿਹਾ ਕਿ ਪੀ.ਆਰ.ਟੀ.ਸੀ...









