ਵ੍ਰਿੰਦਾਵਨ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦਾ ਦੁਖਦਾਈ ਮਾਹੌਲ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। Bhagwant Mann ਨੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ
ਜਗਰਾਓਂ, 11ਅਪ੍ਰੈਲ 2026: ਵ੍ਰਿੰਦਾਵਨ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀਆਂ ਮ੍ਰਿਤਕ ਦੇਹਾਂ ਪੰਜਾਬ ਲਿਆਂਦੀਆਂ ਗਈਆਂ। ਪੰਜਾਬ ਦੇ ਮੁੱਖ ਮੰਤਰੀ Bhagwant Singh Mann ਜਗਰਾਉਂ ਪਹੁੰਚੇ ਅਤੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕਰਨ ਤੋਂ ਬਾਅਦ ਉਹ ਸਮਸ਼ਾਨ ਘਾਟ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਕਈ ਸਿਆਸੀ ਆਗੂ ਵੀ ਮੌਜੂਦ ਸਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ 11 ਮ੍ਰਿਤਕਾਂ ਦੀਆਂ ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ, ਜਦਕਿ 4 ਲੋਕ ਹਾਲੇ ਵੀ ਲਾਪਤਾ ਹਨ। ਉਨ੍ਹਾਂ ਕਿਹਾ ਕਿ ਭਾਲ ਕਾਰਜ ਲਗਾਤਾਰ ਜਾਰੀ ਹੈ ਅਤੇ ਗੋਤਾਖੋਰਾਂ ਨਾਲ ਨਾਲ ਐਨਡੀਆਰਐਫ ਦੀਆਂ ਟੀਮਾਂ ਮੌਕੇ ‘ਤੇ ਕੰਮ ਕਰ ਰਹੀਆਂ ਹਨ। ਪੰਜਾਬ ਤੋਂ ਵੀ ਸਹਾਇਤਾ ਲਈ ਟੀਮਾਂ ਭੇਜੀਆਂ ਗਈਆਂ ਹਨ।
ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ। ਨਾਲ ਹੀ ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਵੀ ਸੰਪਰਕ ਕੀਤਾ ਗਿਆ ਹੈ ਅਤੇ ਲੁਧਿਆਣਾ ਦੇ ਡੀਸੀ ਵੱ...









