ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਧੀਆਂ ਨੇ ਮਾਰੀ ਬਾਜ਼ੀ, ਟਾਪ-3 ‘ਤੇ ਕੀਤਾ ਕਬਜ਼ਾ
ਚੰਡੀਗੜ੍ਹ, 13 ਮਈ 2026: ਪੰਜਾਬ ਦੇ ਸਿੱਖਿਆ ਖੇਤਰ ਲਈ ਮਾਣ ਵਾਲੀ ਗੱਲ ਹੈ ਕਿ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਤਿੰਨ ਵਿਦਿਆਰਥਣਾਂ ਨੇ 500 ਵਿੱਚੋਂ ਪੂਰੇ 500 ਅੰਕ ਹਾਸਲ ਕਰਕੇ ਨਵਾਂ ਇਤਿਹਾਸ ਰਚਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜਿਆਂ ਅਨੁਸਾਰ ਗੁਰੂਕੁਲ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਉੱਭਾ (ਮਾਨਸਾ) ਦੀ ਸੁਪਨੀਤ ਕੌਰ ਨੇ ਸਾਇੰਸ ਸਟ੍ਰੀਮ ਵਿੱਚ 500/500 ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਬੀਸੀਐਮ ਸੀਨੀਅਰ ਸੈਕੰਡਰੀ ਸਕੂਲ, ਜਮਾਲਪੁਰ ਕਲੋਨੀ, ਫੋਕਲ ਪੁਆਇੰਟ, ਲੁਧਿਆਣਾ ਦੀ ਸੁਹਾਨੀ ਚੌਹਾਨ ਨੇ ਹਿਊਮੈਨਿਟੀਜ਼ ਸਟ੍ਰੀਮ ਵਿੱਚ 500/500 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਸ਼ਿਮਲਾਪੁਰੀ (ਲੁਧਿਆਣਾ) ਦੀ ਦਿਵਾਂਸ਼ੀ ਨੇ ਵੀ ਹਿਊਮੈਨਿਟੀਜ਼ ਸਟ੍ਰੀਮ ਵਿੱਚ 500/500 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।
ਖਾਸ ਗੱਲ ਇਹ ਹੈ ਕਿ ਇਹ ਤਿੰਨੋਂ ਵਿਦਿਆਰਥਣਾਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਹਨ।ਇਸ ਸਾਲ 12ਵੀਂ ਜਮਾਤ ਦੀ ਸਾਲਾਨਾ ਪ੍ਰੀਖਿ...









