ਭਗਵੰਤ ਮਾਨ: ‘ਆਪ’ ਸਰਕਾਰ ਫਤਹਿਗੜ੍ਹ ਸਾਹਿਬ ਦਾ ਚਿਹਰਾ ਮੋਹਰਾ ਬਦਲੇਗੀ
ਫਤਹਿਗੜ੍ਹ ਸਾਹਿਬ, 28 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ‘ਆਪ’ ਸਰਕਾਰ ਫਤਹਿਗੜ੍ਹ ਸਾਹਿਬ ਦਾ ਰੂਪ ਨਿਖਾਰਨ ਲਈ ਵਚਨਬੱਧ ਹੈ। ਇਥੇ ਆਯੋਜਿਤ ਇਕ ਸਮਾਗਮ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਬੀਰ ਸਿੰਘ, ਤਰੁਨਪ੍ਰੀਤ ਸਿੰਘ ਸੌਂਦ, ਬਰਿੰਦਰ ਗੋਇਲ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ, ਹਰਭਜਨ ਸਿੰਘ ਈਟੀਓ, ਮਹਿੰਦਰ ਭਗਤ ਅਤੇ ਵਿਧਾਇਕ ਲਖਵੀਰ ਰਾਏ, ਰੁਪਿੰਦਰ ਸਿੰਘ ਹੈਪੀ ਤੇ ਗੈਰੀ ਬੜਿੰਗ ਦੀ ਹਾਜ਼ਰੀ ਵਿੱਚ ਐਲਾਨ ਕੀਤਾ ਕਿ 41.22 ਕਰੋੜ ਰੁਪਏ ਦੀ ਲਾਗਤ ਨਾਲ ਦੋ ਵੱਡੇ ਸਿੰਚਾਈ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ, ਤਾਂ ਜੋ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਸੁਚੱਜੇ ਤਰੀਕੇ ਨਾਲ ਪਹੁੰਚ ਸਕੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਵਿੱਚ 1ਐੱਲ ਡਿਸਟ੍ਰੀਬਿਊਟਰੀ, ਸੰਗਤਪੁਰਾ ਮਾਈਨਰ, ਰੀਠਖੇੜੀ ਮਾਈਨਰ ਅਤੇ ਚਲੀਲਾ ਸਬ ਮਾਈਨਰ ਦੀ ਕੰਕਰੀਟ ਲਾਈਨਿੰਗ ਸ਼ਾਮਲ ਹੈ। ਪਹਿਲਾਂ ਘੱਟ ਸਮਰੱਥਾ ਕਾਰਨ ਵਾਧੂ ਪਾਣੀ ਹਰਿਆਣਾ ਵੱਲ ਵਗ ਜਾਂਦਾ ਸੀ, ਜਿਸ...









