ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨਾਲ ਜੁੜੇ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; 10 ਆਧੁਨਿਕ ਪਿਸਤੌਲ ਬਰਾਮਦ।
ਚੰਡੀਗੜ੍ਹ/ਅੰਮ੍ਰਿਤਸਰ, 27 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ 2 ਮੁਲਜ਼ਮਾਂ ਨੂੰ 10 ਵਿਦੇਸੀ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੇਸ਼ਮ ਸਿੰਘ ਵਾਸੀ ਖੁਸ਼ੂਪੁਰਾ, ਅੰਮ੍ਰਿਤਸਰ ਅਤੇ ਮਨਪ੍ਰੀਤ ਸਿੰਘ ਵਾਸੀ ਖਵਾਸਪੁਰ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ ਤੁਰਕੀ ਦਾ ਬਣਿਆ ਜ਼ਿਗਾਨਾ ਪਿਸਤੌਲ, ਇੱਕ ਆਸਟਰੀਆ ਦਾ ਬਣਿਆ ਗਲੌਕ ਪਿਸਤੌਲ, ਦੋ ਅਮਰੀਕਾ ਦੇ ਬਣੇ ਬ੍ਰੇਟਾ ਪਿਸਤੌਲ, ਪੰਜ ਪੀਐਕਸ 5 ਪਿਸਤੌਲ ਅਤੇ ਇੱਕ ਚੀਨ ਦੇ ਬਣੇ ਨੋਰਿੰਕੋ ਪਿਸਤੌਲ ਸਮੇਤ ਮੈਗਜ਼ੀਨਾਂ ਸ਼ਾਮਲ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਕਾਲੇ ਰੰਗ ...









