ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੀ ਡਾਇਰੀ–2026 ਦਾ ਰਸਮੀ ਉਦਘਾਟਨ ਕੀਤਾ
ਚੰਡੀਗੜ੍ਹ, 24 ਮਾਰਚ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਿਧਾਨ ਸਭਾ ਸਕੱਤਰੇਤ ਵਿੱਚ ਸਾਲ 2026 ਲਈ ਪੰਜਾਬ ਵਿਧਾਨ ਸਭਾ ਡਾਇਰੀ ਦਾ ਸਰਕਾਰੀ ਤੌਰ ‘ਤੇ ਲੋਕਾਰਪਣ ਕੀਤਾ।ਸਪੀਕਰ ਸੰਧਵਾਂ ਨੇ ਕਿਹਾ ਕਿ ਸਕੱਤਰੇਤ ਵੱਲੋਂ ਤਿਆਰ ਕੀਤਾ ਗਿਆ ਡਾਇਰੀ ਦਾ ਇਹ ਸੰਸਕਰਣ ਇੱਕ ਵਿਸਤ੍ਰਿਤ ਸੰਸਥਾਗਤ ਸੰਦਰਭ ਪੁਸਤਕ ਵਜੋਂ ਤਿਆਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਹ ਡਾਇਰੀ ਵਿਧਾਨਕ ਜ਼ਿੰਮੇਵਾਰੀਆਂ ਨੂੰ ਯੋਜਨਾਬੱਧ ਅਤੇ ਸੁਚੱਜੇ ਢੰਗ ਨਾਲ ਸੰਗਠਿਤ ਕਰਨ ਲਈ ਬਣਾਈ ਗਈ ਹੈ, ਤਾਂ ਜੋ ਮੈਂਬਰਾਂ ਅਤੇ ਅਧਿਕਾਰੀਆਂ ਨੂੰ ਰੋਜ਼ਾਨਾ ਸੰਸਦੀ ਕਾਰਜਾਂ ਦੇ ਨਾਲ ਲੰਬੇ ਸਮੇਂ ਦੀ ਰਣਨੀਤਕ ਯੋਜਨਾਬੰਦੀ ਲਈ ਵੀ ਇਕ ਪ੍ਰਭਾਵਸ਼ਾਲੀ ਸਾਧਨ ਮਿਲ ਸਕੇ।
ਸਪੀਕਰ ਨੇ ਕਿਹਾ, “ਇਹ ਪ੍ਰਕਾਸ਼ਨ ਇੱਕ ਦਿਨਚਰੀ ਯੋਜਨਾਕਾਰ ਵਜੋਂ ਮਹੱਤਵਪੂਰਨ ਭੂਮਿਕਾ ਨਿਭਾਏਗਾ। ਇਸ ਵਿੱਚ ਅਹਿਮ ਜਾਣਕਾਰੀ ਦਾ ਸੰਪੂਰਨ ਸੰਗ੍ਰਹਿ ਸ਼ਾਮਲ ਹੈ, ਜੋ ਆਉਣ ਵਾਲੇ ਸਾਲ ਦੌਰਾਨ ਵਿਧਾਨਕ ਕਾਰਜਵਾਹੀ ਦੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਸੰਚਾਲਨ ਲਈ ਲਾਭਕਾਰੀ ਸਾਬਤ ਹੋਵੇਗਾ।
”ਇਸ ਮੌਕੇ ‘ਤੇ ਸ. ਕੁਲਵੰਤ ਸਿੰਘ ਪੰਡੋਰੀ, ਮਾਣਯੋਗ...









