ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚੇ, ਅਧਿਕਾਰੀਆਂ ਨੂੰ ਮਹਿੰਦਰ ਭਗਤ ਦੇ ਨਿਰਦੇਸ਼
ਚੰਡੀਗੜ੍ਹ, 22 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਕੜੀ ਤਹਿਤ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕਰਕੇ ਵਿਭਾਗ ਦੇ ਵੱਖ-ਵੱਖ ਵਿਕਾਸ ਕਾਰਜਾਂ, ਕਿਸਾਨ ਭਲਾਈ ਸਕੀਮਾਂ ਅਤੇ ਪ੍ਰਸ਼ਾਸਕੀ ਕਾਰਜਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ।
ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਵਧੀਕ ਸਕੱਤਰ ਲਤੀਫ ਅਹਿਮਦ ਅਤੇ ਡਾਇਰੈਕਟਰ ਮਨੀਸ਼ ਕੁਮਾਰ ਨੇ ਕੈਬਨਿਟ ਮੰਤਰੀ ਨੂੰ ਵਿਭਾਗ ਦੀ ਕਾਰਗੁਜ਼ਾਰੀ, ਬਜਟ ਦੀ ਸਥਿਤੀ, ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਸਬਸਿਡੀ ਯੋਜਨਾਵਾਂ, ਬਾਗਬਾਨੀ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਹੋਰ ਮਹੱਤਵਪੂਰਨ ਪਹਿਲਕਦਮੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਸਮੀਖਿਆ ਦੌਰਾਨ ਮਹਿੰਦਰ ਭਗਤ ਨੇ ਸਪੱਸ਼ਟ ਕੀਤਾ ਕਿ ਸਰਕਾਰ ਦੀ ਪਹਿਲ ਹੈ ਕਿ ਬਾਗਬਾਨੀ ਨੂੰ ਇੱਕ ਲਾਭਕਾਰੀ ਅਤੇ ਟਿਕਾਊ ਖੇਤੀ ਕਾਰੋਬਾਰ ਵਜੋਂ ਵ...









