ਮਹਿਲਾਵਾਂ ਦੀ ਸਿਹਤ ਅਤੇ ਸਨਮਾਨ ਨੂੰ ਤਰਜੀਹ ਦਿੰਦਿਆਂ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। 127.95 ਕਰੋੜ ਰੁਪਏ ਦੀ ਰਕਮ ਸਿੱਧੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਜਾਰੀ ਕੀਤੀ ਗਈ: ਡਾ. ਬਲਜੀਤ ਕੌਰ
ਚੰਡੀਗੜ੍ਹ, 22 ਮਾਰਚ 2026: “ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ,” ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਉਨ੍ਹਾਂ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਵਿੱਤੀ ਮਦਦ ਪ੍ਰਦਾਨ ਕਰ ਰਹੀ ਹੈ।ਮੰਤਰੀ ਨੇ ਜਾਣਕਾਰੀ ਦਿੱਤੀ ਕਿ ਵਿੱਤੀ ਸਾਲ 2023-24 ਤੋਂ 2025-26 ਤੱਕ 127.95 ਕਰੋੜ ਰੁਪਏ ਡਾਇਰੈਕਟ ਬੇਨੀਫਿਟ ਟ੍ਰਾਂਸਫਰ (ਡੀਬੀਟੀ) ਰਾਹੀਂ ਸਿੱਧੇ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਭੇਜੇ ਗਏ ਹਨ, ਜਿਸ ਨਾਲ ਲਾਭਪਾਤਰੀਆਂ ਨੂੰ ਬਿਨਾਂ ਰੁਕਾਵਟ ਸਹਾਇਤਾ ਮਿਲੀ ਹੈ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ 2.89 ਲੱਖ ਤੋਂ ਵੱਧ ਮਹਿਲਾਵਾਂ ਨੇ ਇਸ ਯੋਜਨਾ ਦਾ ਲਾਭ ਪ੍ਰਾਪਤ ਕੀਤਾ। ਉਨ੍ਹਾਂ ਕਿਹਾ, “ਇਹ ਰਕਮ ਕੇਵਲ ਆਰਥਿਕ ਸਹਾਇਤਾ ਨਹੀਂ, ਸਗੋਂ ਮਾਵਾਂ ਅਤੇ ਨਵਜਨਮੇ ਬੱਚਿਆਂ ਦੀ ਸਿਹਤ ਲਈ ਮਜ਼ਬੂਤ ਸੁਰੱਖਿਆ ਢਾਲ ਹੈ।” ਇਸ ਪਹਿਲ ਨਾਲ ਹਜ਼ਾਰਾਂ ਪਰਿਵਾਰਾਂ ਵਿੱਚ ਖੁਸ਼ਹਾਲੀ, ਭਰੋਸਾ ਅਤੇ...







