ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਦਾ ਅਸਰ, ਪੰਜਾਬ ਨੇ ਕੇਰਲਾ ਨੂੰ ਪਿੱਛੇ ਛੱਡ ਹਾਸਲ ਕੀਤਾ ਮੋਹਰੀ ਸਥਾਨ
ਚੰਡੀਗੜ੍ਹ, 10 ਮਈ 2026: ਨੀਤੀ ਆਯੋਗ ਦੀ ਤਾਜ਼ਾ ਰਿਪੋਰਟ ਵਿੱਚ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਦੇ ਖੇਤਰ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਿੱਛੇ ਛੱਡਦੇ ਹੋਏ ਦੇਸ਼ ਵਿੱਚ ਮੋਹਰੀ ਸਥਾਨ ਹਾਸਲ ਕੀਤਾ ਹੈ। ਰਿਪੋਰਟ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਸਿੱਖਿਆ ਸੁਧਾਰਾਂ ਨੂੰ ਵੱਡੀ ਸਫਲਤਾ ਵਜੋਂ ਦਰਸਾਇਆ ਗਿਆ ਹੈ।
ਰਿਪੋਰਟ ਅਨੁਸਾਰ ਪੰਜਾਬ ਨੇ ਬੁਨਿਆਦੀ ਸਿੱਖਿਆ, ਡਿਜੀਟਲ ਢਾਂਚੇ ਅਤੇ ਸਕੂਲੀ ਸਹੂਲਤਾਂ ਦੇ ਮਾਮਲੇ ਵਿੱਚ ਪਹਿਲਾ ਦਰਜਾ ਪ੍ਰਾਪਤ ਕੀਤਾ ਹੈ। ਭਾਸ਼ਾ ਅਤੇ ਗਣਿਤ ਦੇ ਨਤੀਜਿਆਂ ਵਿੱਚ ਵੀ ਪੰਜਾਬ ਨੇ ਕੇਰਲ ਨਾਲੋਂ ਵੱਧ ਅੰਕ ਹਾਸਲ ਕੀਤੇ ਹਨ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮਾਂ, ਇੰਟਰਨੈਟ ਸਹੂਲਤਾਂ ਅਤੇ ਕੰਪਿਊਟਰਾਂ ਦੀ ਉਪਲਬਧਤਾ ਵਿੱਚ ਵੱਡਾ ਵਾਧਾ ਦਰਜ ਕੀਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਇਮਾਨਦਾਰੀ ਨਾਲ ਨਿਵੇਸ਼ ਕੀਤਾ, ਜਿਸ ਦੇ ਨਤੀਜੇ ਹੁਣ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਨੂੰ ਅਪਗ੍ਰੇਡ ਕਰਨ, ਸਮਾ...









