ਅੰਮ੍ਰਿਤਸਰ ਹਵਾਈ ਅੱਡੇ ਦੇ ਆਲੇ-ਦੁਆਲੇ ਡਰੋਨ ਅਤੇ ਲੇਜ਼ਰ ਲਾਈਟ ਦੀ ਵਰਤੋਂ ‘ਤੇ 6 ਸਤੰਬਰ ਤੱਕ ਪਾਬੰਦੀ
ਅੰਮ੍ਰਿਤਸਰ, 17 ਜੁਲਾਈ 2026: ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੱਦੇਨਜ਼ਰ ਅੰਮ੍ਰਿਤਸਰ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕਦਿਆਂ ਹਵਾਈ ਅੱਡੇ ਦੇ ਆਲੇ-ਦੁਆਲੇ 10 ਕਿਲੋਮੀਟਰ ਦੇ ਘੇਰੇ ਵਿੱਚ ਡਰੋਨ ਉਡਾਉਣ ਅਤੇ ਲੇਜ਼ਰ ਲਾਈਟ ਦੀ ਵਰਤੋਂ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 6 ਸਤੰਬਰ 2026 ਤੱਕ ਪ੍ਰਭਾਵੀ ਰਹਿਣਗੇ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਪੱਲਵੀ ਮਿਸ਼ਰਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023 ਦੀ ਧਾਰਾ 163 ਤਹਿਤ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਸਮਰੱਥ ਅਥਾਰਿਟੀ ਦੀ ਪਹਿਲਾਂ ਤੋਂ ਮਨਜ਼ੂਰੀ ਬਿਨਾਂ ਕਿਸੇ ਵੀ ਵਿਅਕਤੀ ਜਾਂ ਸੰਸਥਾ ਨੂੰ ਡਰੋਨ ਉਡਾਉਣ ਜਾਂ ਲੇਜ਼ਰ ਲਾਈਟ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ।
ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਇਹ ਪਾਬੰਦੀ ਸਿਰਫ਼ ਖੁੱਲ੍ਹੇ ਖੇਤਰਾਂ ਤੱਕ ਸੀਮਿਤ ਨਹੀਂ ਰਹੇਗੀ, ਸਗੋਂ ਮੈਰਿਜ ਪੈਲੇਸਾਂ, ਹੋਟਲਾਂ, ਰੈਸਟੋਰੈਂਟਾਂ, ਰਿਜ਼ੋਰਟਾਂ ਅਤੇ ਹੋਰ ਜਨਤਕ ਸਮਾਗਮਾਂ ‘ਤੇ ਵੀ ਲਾਗੂ ਹੋਵੇਗੀ। ਵਿਆਹ ਸਮਾਰੋਹਾਂ ਜਾਂ ਹੋਰ ਪ੍ਰੋਗਰਾਮਾਂ ਦੌਰਾਨ ਵੀਡੀਓਗ੍ਰਾਫੀ...









