ਅਰਵਿੰਦ ਕੇਜਰੀਵਾਲ ਨੇ ਉਦਯੋਗਿਕ ਖੇਤਰ ਨੂੰ ਭਰੋਸਾ ਦਿਵਾਇਆ — ਚੀਨ ਨਾਲ ਮੁਕਾਬਲੇ ਲਈ ਪੰਜਾਬ ਵਿੱਚ ਹਰ ਸੰਭਵ ਸਹੂਲਤ ਮੁਹੱਈਆ ਕਰਵਾਏਗੀ ‘ਆਪ’ ਸਰਕਾਰ।
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 13 ਮਾਰਚ 2026: ਮੋਹਾਲੀ ਵਿੱਚ ਤਿੰਨ ਦਿਨਾਂ ਲਈ ਆਯੋਜਿਤ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ-2026 ਦੀ ਅੱਜ ਸ਼ਾਨਦਾਰ ਸ਼ੁਰੂਆਤ ਹੋਈ। ਸੰਮੇਲਨ ਦੇ ਪਹਿਲੇ ਹੀ ਦਿਨ ਕਈ ਪ੍ਰਮੁੱਖ ਉਦਯੋਗਪਤੀਆਂ ਨੇ ਸੂਬੇ ਵਿੱਚ ਕਰੀਬ 10,000 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਕਰਦਿਆਂ ਆਪਣਾ ਕਾਰੋਬਾਰ ਹੋਰ ਵਧਾਉਣ ਦੀ ਇੱਛਾ ਜਤਾਈ।
ਨਿਵੇਸ਼ਕਾਰਾਂ ਅਤੇ ਉਦਯੋਗਪਤੀਆਂ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਚੀਨ ਨਾਲ ਟੱਕਰ ਲਈ ਪੰਜਾਬ ਸਰਕਾਰ ਉਦਯੋਗਿਕ ਖੇਤਰ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਏਗੀ। ਉਨ੍ਹਾਂ ਦੱਸਿਆ ਕਿ ਕਾਰੋਬਾਰ-ਪੱਖੀ ਮਾਹੌਲ ਕਾਰਨ ਪਿਛਲੇ ਚਾਰ ਸਾਲਾਂ ਵਿੱਚ ਹੀ ਪੰਜਾਬ ਵਿੱਚ ਲਗਭਗ 1.5 ਲੱਖ ਕਰੋੜ ਰੁਪਏ ਦਾ ਨਿਵੇਸ਼ ਆ ਚੁੱਕਾ ਹੈ।
ਉਨ੍ਹਾਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਦਯੋਗ ਲਈ ਵੱਡੇ ਸੁਧਾਰ ਕੀਤੇ ਹਨ। 45 ਦਿਨਾਂ ਦੀ ਸਿੰਗਲ-ਵਿੰਡੋ ਕਲੀਅਰੈਂਸ ਪ੍ਰਣਾਲੀ ਰਾਹੀਂ ਉਦਯੋਗਾਂ ਨੂੰ ਤੁਰੰਤ ਮਨਜ਼ੂਰੀ ਮਿਲ ਰਹੀ ਹੈ ਅਤੇ ਸਰਕਾਰ ਉਦਯੋਗਿਕ ਵਿਕਾਸ, ਮਨ...









