ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਨੁਕਸਾਨ ਪਹੁੰਚਾਇਆ ਹੈ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 12 ਮਾਰਚ 2026: ਅਮਰੀਕਾ ਅਤੇ ਇਜ਼ਰਾਈਲ ਵੱਲੋਂ ਇਰਾਨ ‘ਤੇ ਕੀਤੇ ਗਏ ਹਮਲੇ ਕਾਰਨ ਬਣੀ ਅੰਤਰਰਾਸ਼ਟਰੀ ਸਥਿਤੀ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਮਤੇ ‘ਤੇ ਚਰਚਾ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ‘ਤੇ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਨੇ ਦੇਸ਼ ਦੀ ਪ੍ਰਭੂਸੱਤਾ ਅਤੇ ਸਵੈ-ਨਿਰਭਰ ਫ਼ੈਸਲੇ ਲੈਣ ਦੀ ਸਮਰੱਥਾ ਨੂੰ ਨੁਕਸਾਨ ਪਹੁੰਚਾਇਆ ਹੈ।
ਉਨ੍ਹਾਂ ਸਦਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੀਤੇ ਸਾਲ ਭਾਰਤ ਅਤੇ ਪਾਕਿਸਤਾਨ ਵਿਚਕਾਰ ਬਣੇ ਤਣਾਭਰੇ ਹਾਲਾਤਾਂ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਨੇ ਆਪਣੇ ਪੱਧਰ ‘ਤੇ ਹੀ ਜੰਗਬੰਦੀ ਦਾ ਐਲਾਨ ਕਰ ਦਿੱਤਾ ਸੀ। ਉਨ੍ਹਾਂ ਦੇ ਮਤਾਬਕ ਇਹ ਘਟਨਾ ਇਸ ਗੱਲ ਦੀ ਨਿਸ਼ਾਨੀ ਹੈ ਕਿ ਭਾਰਤ ਦੀ ਵਿਦੇਸ਼ ਨੀਤੀ ਹੁਣ ਪਹਿਲਾਂ ਵਾਂਗ ਮਜ਼ਬੂਤ ਨਹੀਂ ਰਹੀ ਅਤੇ ਅੰਤਰਰਾਸ਼ਟਰੀ ਮੰਚ ‘ਤੇ ਭਾਰਤ ਦੀ ਸੁਤੰਤਰ ਸਥਿਤੀ ਕਮਜ਼ੋਰ ਹੋ ਰਹੀ ਹੈ।
ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਕਿਹਾ ਕਿ ਹਾਲੀਆ ਅਮਰੀਕਾ-ਇਜ਼ਰਾਈਲ ਹਮਲੇ ਤੋਂ ਬਾਅਦ ਇਰਾਨ ਵਿੱਚ ਬਣੀ ਸਥਿਤੀ ਕਾ...









