ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਵਰਤੋਂ ਲਈ ਨਿਯਮ ਲਾਜ਼ਮੀ: ਅਮਨ ਅਰੋੜਾ
ਚੰਡੀਗੜ੍ਹ, 11 ਮਾਰਚ 2026: ਡਿਜੀਟਲ ਦੁਨੀਆ ਵਿੱਚ ਬੱਚਿਆਂ ਦੀ ਵਧਦੀ ਰੁਚੀ ਨੂੰ ਲੈ ਕੇ ਦੁਨੀਆ ਭਰ ਵਿੱਚ ਚਿੰਤਾ ਜਤਾਈ ਜਾ ਰਹੀ ਹੈ। ਇਸ ਪਸਮੰਜ਼ਰ ਵਿੱਚ ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨਾਬਾਲਗਾਂ ਵੱਲੋਂ ਸੋਸ਼ਲ ਮੀਡੀਆ ਦੀ ਵਰਤੋਂ ਲਈ ਨਿਯਮ ਤਿਆਰ ਕਰਨ ਸਬੰਧੀ ਮਾਮਲਾ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਬੱਚਿਆਂ ਦੇ ਹਿੱਤਾਂ ਦੀ ਰੱਖਿਆ ਲਈ ਸੂਬਾ ਸਰਕਾਰ ਦੁਨੀਆ ਭਰ ਵਿੱਚ ਲਾਗੂ ਹੋ ਰਹੀਆਂ ਚੰਗੀਆਂ ਨੀਤੀਆਂ ਅਤੇ ਪ੍ਰਥਾਵਾਂ ਦਾ ਵੀ ਅਧਿਐਨ ਕਰੇਗੀ।
ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਪੇਸ਼ ਕੀਤੇ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਡਿਜੀਟਲ ਸਮੱਗਰੀ ਦੀ ਵਰਤੋਂ ਉਮਰ ਅਨੁਸਾਰ ਨਿਰਧਾਰਤ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਤੈਅ ਕਰਨਾ ਲਾਜ਼ਮੀ ਹੈ ਕਿ 8 ਤੋਂ 12 ਸਾਲ ਦੇ ਬੱਚਿਆਂ ਲਈ ਕਿਹੜੀ ਸਮੱਗਰੀ ਢੁੱਕਵੀਂ ਹੈ, 13 ਤੋਂ 16 ਸਾਲ ਦੇ ਬੱਚਿਆਂ ਲਈ ਕੀ ਉਚਿਤ ਹੈ ਅਤੇ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਲਈ ਕ...









