ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦੇਣ ਦੇ ਐਲਾਨ ਤੋਂ ਬਾਅਦ ਵਿਰੋਧੀ ਪਾਰਟੀਆਂ ਦੀ ਨਿਰਾਸ਼ਾ ਇਹ ਦਰਸਾਉਂਦੀ ਹੈ ਕਿ 2027 ਦੀਆਂ ਚੋਣਾਂ ਵਿੱਚ ‘ਆਪ’ ਦੀ ਸਰਕਾਰ ਮੁੜ ਸੱਤਾ ਵਿੱਚ ਆਉਣ ਵਾਲੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 9 ਮਾਰਚ 23026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦੇਣ ਦੇ ਐਲਾਨ ਤੋਂ ਬਾਅਦ ਵਿਰੋਧੀ ਪਾਰਟੀਆਂ ਦੀ ਨਿਰਾਸ਼ਾ ਇਹ ਸਪੱਸ਼ਟ ਕਰਦੀ ਹੈ ਕਿ ਉਹਨਾਂ ਨੂੰ 2027 ਵਿੱਚ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਵਿੱਚ ਦੁਬਾਰਾ ਸੱਤਾ ਵਾਪਸੀ ਦਾ ਡਰ ਹੈ। ਪੰਜਾਬ ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵਰਗੀਆਂ ਰਵਾਇਤੀ ਪਾਰਟੀਆਂ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਲੋਕਾਂ ਨੂੰ ਵਾਰ-ਵਾਰ ਧੋਖਾ ਦਿੱਤਾ, ਉੱਥੇ ਆਪ ਸਰਕਾਰ ਨੇ ਆਪਣੇ ਮੈਨੀਫੈਸਟੋ ਨੂੰ ਪਵਿੱਤਰ ਦਸਤਾਵੇਜ਼ ਮੰਨਦਿਆਂ ਚਾਰ ਸਾਲਾਂ ਦੇ ਅੰਦਰ ਹੀ ਲੋਕਾਂ ਨਾਲ ਕੀਤੀਆਂ ਜ਼ਿਆਦਾਤਰ ਗਰੰਟੀਆਂ ਪੂਰੀਆਂ ਕੀਤੀਆਂ ਹਨ।
ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’, ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਯਾਤਰਾ, 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਵਾਲੀ ਸਿਹਤ ਯੋਜਨਾ, 63,943 ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਅਤੇ ਬੁਨਿਆਦੀ ਢਾਂਚੇ ਤੇ ਉਦਯੋਗ ਵਿੱਚ ਵੱਡੇ ਨਿਵੇਸ਼ ...









