Tuesday, May 26Punjabi People

Tag: Punjabi People

ਕਿਡਨੀ ਸਟੋਨ ਅਤੇ ਸ਼ੂਗਰ ਨਾਲ ਪੀੜਤ ਮਹਿਲਾ ਲਈ ਵਰਦਾਨ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਕਿਡਨੀ ਸਟੋਨ ਅਤੇ ਸ਼ੂਗਰ ਨਾਲ ਪੀੜਤ ਮਹਿਲਾ ਲਈ ਵਰਦਾਨ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

Breaking News, Health
ਚੰਡੀਗੜ੍ਹ/ਪਟਿਆਲਾ, 10 ਮਈ 2026: ਪਟਿਆਲਾ ਦੀ 46 ਸਾਲਾ ਸੁਨੀਤਾ ਰਾਣੀ ਲਈ ਪਿਛਲੇ ਕੁਝ ਮਹੀਨੇ ਬਹੁਤ ਪੀੜਾਦਾਇਕ ਰਹੇ। ਉਹ ਸਵੇਰ ਹੋਣ ਤੋਂ ਪਹਿਲਾਂ ਹੀ ਜਾਗ ਜਾਂਦੀ ਸੀ ਕਿਉਂਕਿ ਕਮਰ ਦੇ ਹੇਠਲੇ ਹਿੱਸੇ ਵਿੱਚ ਲਗਾਤਾਰ ਦਰਦ ਉਨ੍ਹਾਂ ਨੂੰ ਸੌਣ ਨਹੀਂ ਦਿੰਦਾ ਸੀ। ਦਰਦ ਇੰਨਾ ਤੇਜ਼ ਹੁੰਦਾ ਕਿ ਖੜ੍ਹੇ ਹੋਣ ਨਾਲ ਹੀ ਸਰੀਰ ਦੇ ਇੱਕ ਪਾਸੇ ਵੱਲ ਫੈਲ ਜਾਂਦਾ। ਹਰ ਦਿਨ ਉਨ੍ਹਾਂ ਦੇ ਪੈਰਾਂ ਦੀ ਸੋਜ ਵੱਧ ਰਹੀ ਸੀ ਅਤੇ ਘਰ ਦੇ ਰੋਜ਼ਾਨਾ ਕੰਮ ਵੀ ਉਨ੍ਹਾਂ ਲਈ ਮੁਸ਼ਕਲ ਬਣ ਗਏ ਸਨ। ਸ਼ੁਰੂ ਵਿੱਚ ਸੁਨੀਤਾ ਨੇ ਉਮੀਦ ਕੀਤੀ ਕਿ ਇਹ ਸਮੱਸਿਆ ਸਮੇਂ ਨਾਲ ਠੀਕ ਹੋ ਜਾਵੇਗੀ, ਪਰ ਜਦੋਂ ਦਰਦ ਅਤੇ ਸੋਜ ਵਧਣ ਲੱਗੀ ਤਾਂ ਪਰਿਵਾਰ ਨੇ ਉਨ੍ਹਾਂ ਨੂੰ ਡਾਕਟਰੀ ਸਲਾਹ ਲੈਣ ਲਈ ਕਿਹਾ। ਇਸੇ ਦੌਰਾਨ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਦਾ ਫੈਸਲਾ ਕੀਤਾ। ਰਜਿਸਟ੍ਰੇਸ਼ਨ ਤੋਂ ਬਾਅਦ ਸੁਨੀਤਾ ਨੇ ਸਿਹਤ ਕਾਰਡ ਬਣਵਾਇਆ ਅਤੇ ਇਲਾਜ ਲਈ ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਦਾਖ਼ਲ ਹੋਈ। ਜਾਂਚ ਦੌ...
ਐਨਆਰਆਈ ਮੰਤਰੀ ਡਾ. ਰਵਜੋਤ ਸਿੰਘ 13 ਮਈ ਨੂੰ ਵਿਦੇਸ਼ ਵੱਸਦੇ ਪੰਜਾਬੀਆਂ ਨਾਲ ਹੋਣਗੇ ਰੂਬਰੂ

ਐਨਆਰਆਈ ਮੰਤਰੀ ਡਾ. ਰਵਜੋਤ ਸਿੰਘ 13 ਮਈ ਨੂੰ ਵਿਦੇਸ਼ ਵੱਸਦੇ ਪੰਜਾਬੀਆਂ ਨਾਲ ਹੋਣਗੇ ਰੂਬਰੂ

Breaking News
ਚੰਡੀਗੜ੍ਹ, 10 ਮਈ 2026: ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 13 ਮਈ 2026 ਨੂੰ ਸਵੇਰੇ 11 ਵਜੇ “ਆਨਲਾਈਨ ਮਿਲਣੀ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਵਿਸ਼ੇਸ਼ ਮਿਲਣੀ ਦੌਰਾਨ ਪੰਜਾਬ ਦੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਖੁਦ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਨਗੇ। ਡਾ. ਰਵਜੋਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਪ੍ਰਵਾਸੀ ਪੰਜਾਬੀਆਂ ਦੇ ਹਿੱਤਾਂ ਦੀ ਰੱਖਿਆ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਆਨਲਾਈਨ ਮਿਲਣੀ ਦੌਰਾਨ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਆਪਣੀਆਂ ਜਾਇਦਾਦੀ ਵਿਵਾਦਾਂ, ਪ੍ਰਸ਼ਾਸਕੀ ਮੁਸ਼ਕਲਾਂ, ਧੋਖਾਧੜੀ, ਕਾਨੂੰਨੀ ਪੇਚੀਦਗੀਆਂ ਜਾਂ ਹੋਰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਸਬੰਧੀ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਸਿੱਧੇ ਤੌਰ ‘ਤੇ ਮੰਤਰੀ ਸਾਹਿਬ ਸਾਹਮਣੇ ਰੱਖ ਸਕਣਗੇ। ਉਨ੍ਹਾਂ ਕਿਹਾ ਕਿ ਮਿਲਣੀ ਦੌਰਾਨ ਮਿਲਣ ਵਾਲੀਆਂ ਸ਼ਿਕਾਇਤਾਂ ਨੂੰ ਗ...
‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ 110ਵਾਂ ਦਿਨ: 248 ਮੁਲਜ਼ਮ ਕਾਬੂ, 537 ਥਾਵਾਂ ‘ਤੇ ਰੇਡ

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ 110ਵਾਂ ਦਿਨ: 248 ਮੁਲਜ਼ਮ ਕਾਬੂ, 537 ਥਾਵਾਂ ‘ਤੇ ਰੇਡ

Uncategorized
ਚੰਡੀਗੜ੍ਹ, 10 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’ ਦੇ 110ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਜੁੜੇ 537 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਦੇ ਮਕਸਦ ਨਾਲ ਇਹ ਮੁਹਿੰਮ 20 ਜਨਵਰੀ 2026 ਨੂੰ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਵਿਸ਼ੇਸ਼ ਆਪਰੇਸ਼ਨ ਚਲਾਏ ਜਾ ਰਹੇ ਹਨ। ਮੁਹਿੰਮ ਦੇ 110ਵੇਂ ਦਿਨ ਦੌਰਾਨ ਪੁਲਿਸ ਨੇ ਛੇ ਹਥਿਆਰਾਂ ਸਮੇਤ 248 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 27,098 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ, 94 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕ...
ਬਰਨਾਲਾ ਪੁਲਿਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, 1 ਕਿਲੋ ਤੋਂ ਵੱਧ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

ਬਰਨਾਲਾ ਪੁਲਿਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, 1 ਕਿਲੋ ਤੋਂ ਵੱਧ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

Uncategorized
ਚੰਡੀਗੜ੍ਹ / ਬਰਨਾਲਾ, 10 ਮਈ 2026:   ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਬਰਨਾਲਾ ਦੇ ਭਦੌੜ ਥਾਣਾ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਨਸ਼ਾ ਤਸਕਰ ਨੂੰ 1 ਕਿਲੋ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਥਾਣਾ ਭਦੌੜ ਦੇ ਮੁਖੀ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਇਲਾਕੇ ਵਿੱਚ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਲੈ ਕੇ ਘੁੰਮ ਰਿਹਾ ਹੈ। ਇਸ ਤੋਂ ਬਾਅਦ ਸਹਾਇਕ ਥਾਣਾ ਮੁਖੀ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਬਣਾਕੇ ਇਲਾਕੇ ਵਿੱਚ ਨਾਕਾਬੰਦੀ ਕੀਤੀ ਗਈ। ਪੁਲਿਸ ਨੇ ਪਿੰਡ ਸੰਧੂ ਕਲਾਂ ਨੇੜੇ ਭਾਰਤ ਮਾਲਾ ਪ੍ਰੋਜੈਕਟ ਹੇਠ ਬਣ ਰਹੀ ਸੜਕ ‘ਤੇ ਚੈਕਿੰਗ ਦੌਰਾਨ ਇੱਕ ਸ਼ੱਕੀ ਨੌਜਵਾਨ ਨੂੰ ਰੋਕਿਆ। ਤਲਾਸ਼ੀ ਦੌਰਾਨ ਉਸ ਕੋਲੋਂ 1 ਕਿਲੋ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਬਾਹਮਣੀਆ, ਤਹਿਸੀਲ ਜਲਾਲਾਬਾਦ...
ਸੰਜੀਵ ਅਰੋੜਾ ਮਾਮਲੇ ‘ਚ ‘ਆਪ’ ਦਾ ਭਾਜਪਾ ਖ਼ਿਲਾਫ਼ ਮੋਰਚਾ, ਪੰਜਾਬ ਭਰ ਵਿੱਚ ਪ੍ਰਦਰਸ਼ਨ

ਸੰਜੀਵ ਅਰੋੜਾ ਮਾਮਲੇ ‘ਚ ‘ਆਪ’ ਦਾ ਭਾਜਪਾ ਖ਼ਿਲਾਫ਼ ਮੋਰਚਾ, ਪੰਜਾਬ ਭਰ ਵਿੱਚ ਪ੍ਰਦਰਸ਼ਨ

Breaking News
ਚੰਡੀਗੜ੍ਹ, 10 ਮਈ 2026: ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖ਼ਿਲਾਫ਼ ਪੰਜਾਬ ਭਰ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਦਿਆਂ ਦੋਸ਼ ਲਗਾਇਆ ਕਿ ਕੇਂਦਰ ਵਿਰੋਧੀ ਧਿਰ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਅਤੇ ਗੈਰ-ਭਾਜਪਾ ਸਰਕਾਰਾਂ ਨੂੰ ਕਮਜ਼ੋਰ ਕਰਨ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ), ਸੀਬੀਆਈ ਅਤੇ ਇਨਕਮ ਟੈਕਸ ਵਰਗੀਆਂ ਏਜੰਸੀਆਂ ਦਾ ਸਿਆਸੀ ਮਕਸਦਾਂ ਲਈ ਇਸਤੇਮਾਲ ਕਰ ਰਹੀ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਈਡੀ ਦੀ ਕਾਰਵਾਈ ਦੇ ਵਿਰੋਧ ਵਿੱਚ ‘ਆਪ’ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਮੁੱਖਾਲਿਆਂ ‘ਤੇ ਭਾਜਪਾ ਦਫ਼ਤਰਾਂ ਦਾ ਘਿਰਾਓ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਹੁਸ਼ਿਆਰਪੁਰ, ਪਟਿਆਲਾ, ਮੋਹਾਲੀ ਸਮੇਤ ਸੂਬੇ ਦੇ ਕਈ ਹਿੱਸਿਆਂ ਵਿੱਚ ਹੋਏ ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ‘ਆਪ’ ਆਗੂਆਂ ਨੇ ਕਿਹਾ ਕਿ ਭਾਜਪਾ ਜਾਂਚ ਏਜੰਸੀਆਂ ਨੂੰ ਸਿਆਸੀ ਹਥਿਆਰ ਵਜੋਂ ਵਰਤ ਕੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਡਰਾਉਣ ਅਤੇ ਵਿਰੋਧੀ ਧਿਰ ਦੀ ਆਵਾਜ਼...
ਹਲਵਾਰਾ ਏਅਰਪੋਰਟ ਤੋਂ 15 ਮਈ ਨੂੰ ਪਹਿਲੀ ਉਡਾਣ, ਹੁਣ ਤੱਕ ਕੇਵਲ 47 ਸੀਟਾਂ ਦੀ ਬੁਕਿੰਗ

ਹਲਵਾਰਾ ਏਅਰਪੋਰਟ ਤੋਂ 15 ਮਈ ਨੂੰ ਪਹਿਲੀ ਉਡਾਣ, ਹੁਣ ਤੱਕ ਕੇਵਲ 47 ਸੀਟਾਂ ਦੀ ਬੁਕਿੰਗ

Uncategorized
ਚੰਡੀਗੜ੍ਹ / ਹਲਵਾਰਾ, 10 ਮਈ 2026:  ਲੁਧਿਆਣਾ ਦੇ ਹਲਵਾਰਾ ਏਅਰਪੋਰਟ ਤੋਂ 15 ਮਈ ਤੋਂ ਦਿੱਲੀ ਲਈ ਹਵਾਈ ਸੇਵਾ ਸ਼ੁਰੂ ਹੋਣ ਜਾ ਰਹੀ ਹੈ, ਪਰ ਫਲਾਈਟਾਂ ਲਈ ਯਾਤਰੀਆਂ ਦਾ ਹੁੰਗਾਰਾ ਅਜੇ ਤੱਕ ਫੀਕਾ ਨਜ਼ਰ ਆ ਰਿਹਾ ਹੈ। ਏਅਰ ਇੰਡੀਆ ਵੱਲੋਂ ਲਗਭਗ ਇੱਕ ਮਹੀਨਾ ਪਹਿਲਾਂ ਬੁਕਿੰਗ ਸ਼ੁਰੂ ਕਰਨ ਦੇ ਬਾਵਜੂਦ ਦਿੱਲੀ-ਲੁਧਿਆਣਾ ਅਤੇ ਲੁਧਿਆਣਾ-ਦਿੱਲੀ ਰੂਟਾਂ ‘ਤੇ ਇੱਕ ਤਿਹਾਈ ਸੀਟਾਂ ਵੀ ਨਹੀਂ ਭਰੀਆਂ ਜਾ ਸਕੀਆਂ। 15 ਮਈ ਨੂੰ ਦਿੱਲੀ ਤੋਂ ਲੁਧਿਆਣਾ ਆਉਣ ਵਾਲੀ ਪਹਿਲੀ ਉਡਾਣ ਵਿੱਚ ਐਤਵਾਰ ਸਵੇਰ ਤੱਕ ਸਿਰਫ਼ 47 ਸੀਟਾਂ ਹੀ ਬੁੱਕ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ ਵੱਧਤਰ ਬੁਕਿੰਗਾਂ ਲੁਧਿਆਣਾ ਨਾਲ ਸਬੰਧਤ ਸਿਆਸੀ ਆਗੂਆਂ ਨੇ ਕਰਵਾਈਆਂ ਹਨ। ਉੱਥੇ ਹੀ ਲੁਧਿਆਣਾ ਤੋਂ ਸਵੇਰੇ 7:55 ਵਜੇ ਦਿੱਲੀ ਜਾਣ ਵਾਲੀ ਪਹਿਲੀ ਫਲਾਈਟ ਵਿੱਚ ਹੁਣ ਤੱਕ ਕੇਵਲ 34 ਸੀਟਾਂ ਦੀ ਬੁਕਿੰਗ ਹੋਈ ਹੈ। ਏਅਰ ਇੰਡੀਆ ਅਧਿਕਾਰੀਆਂ ਮੁਤਾਬਕ ਸੇਵਾ ਸ਼ੁਰੂ ਹੋਣ ਤੋਂ ਬਾਅਦ ਯਾਤਰੀਆਂ ਦੀ ਗਿਣਤੀ ਵਧਣ ਦੀ ਉਮੀਦ ਹੈ। ਹਾਲਾਂਕਿ ਉਦਯੋਗਪਤੀਆਂ ਵੱਲੋਂ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਬੁਕਿੰਗ ਅੰਕੜੇ ਹੁਣ ਤੱਕ ਨਿਰਾਸ਼ਾਜਨਕ ਰਹੇ...
BSF ਜਲੰਧਰ ਹੈੱਡਕੁਆਰਟਰ ਬਾਹਰ ਧਮਾਕੇ ਮਾਮਲੇ ਵਿੱਚ ਲੋੜੀਂਦਾ ਮੁਲਜ਼ਮ ਕਾਬੂ

BSF ਜਲੰਧਰ ਹੈੱਡਕੁਆਰਟਰ ਬਾਹਰ ਧਮਾਕੇ ਮਾਮਲੇ ਵਿੱਚ ਲੋੜੀਂਦਾ ਮੁਲਜ਼ਮ ਕਾਬੂ

Uncategorized
ਚੰਡੀਗੜ੍ਹ / ਜਲੰਧਰ, 9 ਮਈ 2026:  ਜਲੰਧਰ ਵਿੱਚ Border Security Force ਪੰਜਾਬ ਫਰੰਟੀਅਰ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਮਾਮਲੇ ਵਿੱਚ ਪੁਲੀਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮਾਮਲੇ ਵਿੱਚ ਲੋੜੀਂਦੇ ਇੱਕ ਸ਼ੱਕੀ ਵਿਅਕਤੀ ਨੂੰ ਦਿੱਲੀ ਤੋਂ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਦਿੱਲੀ ਦੀ ਸੀਆਈਏ ਟੀਮ ਵੱਲੋਂ ਮੁਲਜ਼ਮ ਕੋਲੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਗਈ, ਜਿਸ ਤੋਂ ਬਾਅਦ ਜਲੰਧਰ ਸੀਆਈਏ ਸਟਾਫ ਦੀ ਟੀਮ ਉਸ ਨੂੰ ਪੰਜਾਬ ਲੈ ਆਈ ਹੈ। ਹਾਲਾਂਕਿ ਇਸ ਸਬੰਧੀ ਅਜੇ ਤੱਕ ਕਿਸੇ ਅਧਿਕਾਰਕ ਅਧਿਕਾਰੀ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਧਮਾਕੇ ਤੋਂ ਬਾਅਦ ਮੁਲਜ਼ਮ ਜਲੰਧਰ ਤੋਂ ਬੱਸ ਰਾਹੀਂ ਦਿੱਲੀ ਚਲਾ ਗਿਆ ਸੀ। ਜਾਂਚ ਏਜੰਸੀਆਂ ਹੁਣ ਇਹ ਪਤਾ ਲਗਾਉਣ ਵਿੱਚ ਜੁਟੀਆਂ ਹਨ ਕਿ ਧਮਾਕਾ ਉਸ ਨੇ ਖੁਦ ਕੀਤਾ ਸੀ ਜਾਂ ਕਿਸੇ ਹੋਰ ਦੇ ਕਹਿਣ ‘ਤੇ ਉਸ ਨੂੰ ਵਿਸਫੋਟਕ ਸਮੱਗਰੀ ਮੁਹੱਈਆ ਕਰਵਾਈ ਗਈ ਸੀ। ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਹੈ ਕਿ ਧਮਾਕੇ ਤੋਂ ਦੋ ਦਿਨ ਪਹਿਲਾਂ ਇਲਾਕੇ ਦੀ ਰੇਕੀ ਕੀਤੀ ਗਈ ਸੀ। Border Security Force ਹੈੱਡਕੁਆਰਟਰ ਦੇ ਬਾਹਰ ...
ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਜਾਰੀ: 109ਵੇਂ ਦਿਨ ਪੰਜਾਬ ਪੁਲਿਸ ਦੀ 536 ਥਾਵਾਂ ’ਤੇ ਰੇਡ, 221 ਕਾਬੂ

ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਜਾਰੀ: 109ਵੇਂ ਦਿਨ ਪੰਜਾਬ ਪੁਲਿਸ ਦੀ 536 ਥਾਵਾਂ ’ਤੇ ਰੇਡ, 221 ਕਾਬੂ

Uncategorized
ਚੰਡੀਗੜ੍ਹ, 9 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 109ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਸੰਬੰਧਿਤ ਪਛਾਣੇ ਅਤੇ ਮੈਪ ਕੀਤੇ ਗਏ 536 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਇਹ ਮੁਹਿੰਮ 20 ਜਨਵਰੀ 2026 ਨੂੰ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਸਹਿਯੋਗ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਸੂਬਾ ਪੱਧਰ ’ਤੇ ਵਿਸ਼ੇਸ਼ ਆਪਰੇਸ਼ਨ ਚਲਾਏ ਜਾ ਰਹੇ ਹਨ। ਅੱਜ ਦੀ ਕਾਰਵਾਈ ਦੌਰਾਨ ਪੁਲਿਸ ਨੇ 17 ਹਥਿਆਰਾਂ ਸਮੇਤ 221 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 27,850 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ, 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 41 ਲੋਕਾਂ ਨੂੰ ...
Bhagwant Mann ਦਾ ਬੇਅਦਬੀ ਵਿਰੋਧੀ ਕਾਨੂੰਨ ‘ਤੇ ਸਖ਼ਤ ਰੁਖ, ਕਿਹਾ- “ਹੁਣ ਕਿਸੇ ਵੀ ਕੀਮਤ ‘ਤੇ ਪਿੱਛੇ ਨਹੀਂ ਹਟਾਂਗੇ”

Bhagwant Mann ਦਾ ਬੇਅਦਬੀ ਵਿਰੋਧੀ ਕਾਨੂੰਨ ‘ਤੇ ਸਖ਼ਤ ਰੁਖ, ਕਿਹਾ- “ਹੁਣ ਕਿਸੇ ਵੀ ਕੀਮਤ ‘ਤੇ ਪਿੱਛੇ ਨਹੀਂ ਹਟਾਂਗੇ”

Breaking News
ਚੰਡੀਗੜ੍ਹ, 9 ਮਈ 2026: ਪੰਜਾਬ ਵਿੱਚ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਸੂਬਾ ਸਰਕਾਰ ਅਤੇ Akal Takht Sahib ਵਿਚਾਲੇ ਵਿਵਾਦ ਹੋਰ ਗਹਿਰਾ ਹੋ ਗਿਆ ਹੈ। ਸੰਗਰੂਰ ਦੌਰੇ ਦੌਰਾਨ ‘ਸ਼ੁਕਰਾਨਾ ਯਾਤਰਾ’ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ Bhagwant Mann ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਹ ਕਾਨੂੰਨ ਹੁਣ ਪੂਰੀ ਤਰ੍ਹਾਂ ਲਾਗੂ ਹੋ ਚੁੱਕਾ ਹੈ ਅਤੇ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਇਸਨੂੰ ਵਾਪਸ ਲੈਣ ਜਾਂ ਇਸ ਵਿੱਚ ਕੋਈ ਤਬਦੀਲੀ ਕਰਨ ਦਾ ਕੋਈ ਸਵਾਲ ਹੀ ਨਹੀਂ ਬਣਦਾ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪੰਜਾਬ ਦੇ ਲੋਕ ਬੇਅਦਬੀ ਦੀਆਂ ਵਧ ਰਹੀਆਂ ਘਟਨਾਵਾਂ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਕਰ ਰਹੇ ਸਨ, ਉਸ ਵੇਲੇ ਸਰਕਾਰਾਂ ਨੂੰ ਕਾਰਵਾਈ ਨਾ ਕਰਨ ਲਈ ਆਲੋਚਨਾ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਜਦੋਂ ਉਮਰ ਕੈਦ ਅਤੇ 25 ਲੱਖ ਰੁਪਏ ਤੱਕ ਦੇ ਜੁਰਮਾਨੇ ਵਾਲਾ ਸਖ਼ਤ ਕਾਨੂੰਨ ਲਿਆਂਦਾ ਗਿਆ ਹੈ ਤਾਂ ਇਸ ਦਾ ਵਿਰੋਧ ਕਰਨਾ ਸਮਝ ਤੋਂ ਪਰੇ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਸਤਿਕਾਰ ਦੀ ਰੱਖ...
ਥਾਣਿਆਂ ਵਿੱਚ ਜ਼ਬਤ ਨਸ਼ਿਆਂ ਨੂੰ ਤੁਰੰਤ ਨਸ਼ਟ ਕਰਨ ਦੇ ਆਦੇਸ਼

ਥਾਣਿਆਂ ਵਿੱਚ ਜ਼ਬਤ ਨਸ਼ਿਆਂ ਨੂੰ ਤੁਰੰਤ ਨਸ਼ਟ ਕਰਨ ਦੇ ਆਦੇਸ਼

Uncategorized
ਮੁਹਾਲੀ 9 ਮਈ 2026: ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਬਰਾਮਦ ਕੀਤੇ ਨਸ਼ੀਲੇ ਪਦਾਰਥਾਂ ਨੂੰ ਜਲਦ ਨਸ਼ਟ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਐੱਸਪੀ (ਜਾਂਚ) ਸੌਰਵ ਜਿੰਦਲ ਨੇ ਮਾਲਖਾਨਾ ਐੱਮਐੱਚਸੀ, ਸੈਂਟਰਲਾਈਜ਼ਡ ਮਾਲਖਾਨਾ ਇੰਚਾਰਜ ਅਤੇ ਸਰਕਲ ਅਫਸਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਰੱਗ ਡਿਸਪੋਜ਼ਲ ਦੀ ਪ੍ਰਕਿਰਿਆ ਨੂੰ ਕਾਨੂੰਨੀ ਅਤੇ ਸੁਚੱਜੇ ਢੰਗ ਨਾਲ ਲਾਗੂ ਕਰਨ ਦੇ ਨਾਲ-ਨਾਲ ਜਾਂਚ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਐੱਸਪੀ ਸੌਰਵ ਜਿੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਥਾਣਿਆਂ ਦੇ ਮਾਲਖਾਨਿਆਂ ਵਿੱਚ ਪਏ ਨਸ਼ਿਆਂ ਨੂੰ ਮਾਣਯੋਗ ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ ਤੁਰੰਤ ਨਸ਼ਟ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ ਵੀ ਇਹ ਕਾਰਵਾਈ ਦੋ ਵਾਰ ਅਮਲ ਵਿੱਚ ਲਿਆਂਦੀ ਗਈ ਸੀ, ਜਿਸ ਦੌਰਾਨ ਕਰੀਬ 300 ਕੇਸਾਂ ਨਾਲ ਸੰਬੰਧਤ ਨਸ਼ੀਲੇ ਪਦਾਰਥ ਨਸ਼ਟ ਕਰਕੇ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਹੋਰ ਦੱਸਿਆ ਕਿ ਬਾਕੀ ਰਹਿੰਦੇ ਲਗਭਗ 200 ਕੇਸਾ...