ਪੰਜਾਬ ਦਾ ਬਜਟ 2026-27 ਬੱਚਿਆਂ ਦੇ ਉਜਲੇ ਅਤੇ ਸੁਨਿਹਰੇ ਭਵਿੱਖ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਤਿਆਰ: ਹਰਜੋਤ ਬੈਂਸ
ਚੰਡੀਗੜ੍ਹ, 8 ਮਾਰਚ 2026: ਪੰਜਾਬ ਬਜਟ 2026-27 ਨੂੰ ਸਕਾਰਾਤਮਕ ਤਬਦੀਲੀ ਅਤੇ ਇਤਿਹਾਸਕ ਕਦਮ ਕਰਾਰ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਿੱਖਿਆ ਖੇਤਰ ਲਈ 19,279 ਕਰੋੜ ਰੁਪਏ ਦੇ ਰਿਕਾਰਡ ਬਜਟ ਦੀ ਪ੍ਰਸ਼ੰਸਾ ਕੀਤੀ, ਜੋ ਪਿਛਲੇ ਸਾਲ ਦੇ ਮੁਕਾਬਲੇ 7 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਮਿਸਾਲੀ ਸੁਧਾਰਾਂ ਕਾਰਨ ਸੂਬੇ ਦੀ ਸਿੱਖਿਆ ਪ੍ਰਣਾਲੀ ਤੇਜ਼ੀ ਨਾਲ ਢਾਂਚਾਗਤ ਬਦਲਾਅ ਵੱਲ ਅੱਗੇ ਵਧ ਰਹੀ ਹੈ।
ਪੰਜਾਬ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਬਾਰੇ ਗੱਲ ਕਰਦਿਆਂ ਬੈਂਸ ਨੇ ਕਿਹਾ ਕਿ ਇਹ ਬਜਟ ਪੰਜਾਬ ਦੇ ਭਵਿੱਖ ਲਈ ਤਿਆਰ ਕੀਤਾ ਗਿਆ ਇੱਕ ਮਹੱਤਵਪੂਰਨ ਖਾਕਾ ਹੈ, ਜਿਸ ਵਿੱਚ ਨਵੇਂ ਮੌਕੇ ਅਤੇ ਉਤਕ੍ਰਿਸ਼ਟਤਾ ਦੇ ਰਸਤੇ ਖੁੱਲਦੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ‘ਪੰਜਾਬ ਸਿੱਖਿਆ ਕ੍ਰਾਂਤੀ’ ਦੇ ਵਾਅਦੇ ਨੂੰ ਹਕੀਕਤ ਵਿੱਚ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਸਕੂਲੀ ਅਕਾਦਮਿਕ ਨਤੀਜਿਆਂ ਵਿੱਚ ਦੇਸ਼ ਪੱਧਰ ‘ਤੇ ਅੱਗੇ ਰਹਿ ਕੇ ਵੱਡੀ ਪ੍ਰਾਪਤੀ ਕੀਤੀ ਹੈ ਅਤੇ ਇਹ ਬਜਟ ਵ...









