ਡੀਸੀ ਨਵਜੋਤ ਕੌਰ ਨੇ ਚਿੱਟੀ ਮੱਖੀ ਦੀ ਅਗਾਊਂ ਰੋਕਥਾਮ ਲਈ ਮੁਹਿੰਮ ਚਲਾਉਣ ਸਬੰਧੀ ਵਿਭਾਗਾਂ ਨੂੰ ਕੜੀਆਂ ਹਦਾਇਤਾਂ ਕੀਤੀਆਂ ਜਾਰੀ
ਚੰਡੀਗੜ੍ਹ /ਮਾਨਸਾ, 6 ਮਾਰਚ 2026: ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਦੇ ਸੰਭਾਵਿਤ ਹਮਲੇ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਗਾਊਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਮਕਸਦ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਚਿੱਟੀ ਮੱਖੀ ਦੇ ਫੈਲਾਅ ਨੂੰ ਰੋਕਣ ਲਈ ਨਦੀਨਾਂ ਦੇ ਖਾਤਮੇ ਲਈ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸੜਕਾਂ ਦੇ ਕਿਨਾਰਿਆਂ, ਨਹਿਰਾਂ, ਕੱਸੀਆਂ ਅਤੇ ਡਰੇਨਾਂ ਦੇ ਆਲੇ-ਦੁਆਲੇ ਉੱਗੇ ਨਦੀਨਾਂ ਨੂੰ ਤੁਰੰਤ ਖਤਮ ਕੀਤਾ ਜਾਵੇ, ਕਿਉਂਕਿ ਇਹ ਨਦੀਨ ਚਿੱਟੀ ਮੱਖੀ ਦੇ ਪੈਦਾ ਹੋਣ ਅਤੇ ਫੈਲਣ ਲਈ ਅਨੁਕੂਲ ਮਾਹੌਲ ਬਣਾਉਂਦੇ ਹਨ।
ਉਨ੍ਹਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਆਦੇਸ਼ ਦਿੱਤੇ ਕਿ ਹੋਰ ਵਿਭਾਗਾਂ ਦੇ ਕਰਮਚਾਰੀਆਂ ਅਤੇ ਕਿਸਾਨਾਂ ਨੂੰ ਨਦੀਨਾਂ ਦੀ ਪਛਾਣ ਅਤੇ ਉਨ੍ਹਾਂ ਦੇ ਖਾਤਮੇ ਲਈ ਅਪਣਾਏ ਜਾਣ ਵਾਲੇ ਢੰਗਾਂ ਬਾਰੇ ਤਕਨੀਕੀ ਸਿਖਲਾਈ ਦਿੱਤੀ ਜਾਵੇ। ਸਹਿਕਾਰਤਾ ਵਿਭਾਗ ਨੂੰ ਵੀ ਇਸ ਮੁਹਿੰਮ ਵਿੱਚ ਸਰਗਰਮ ਭ...









