ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਹੋਲੀ ਅਤੇ ਹੋਲਾ ਮਹੱਲਾ ਮੌਕੇ ਦਿਲੋਂ ਦਿੱਤੀ ਵਧਾਈ
ਚੰਡੀਗੜ੍ਹ, 4 ਮਾਰਚ 2026 : ਅੱਜ ਦੇਸ਼ ਭਰ ਵਿੱਚ ਰੰਗਾਂ ਦਾ ਤਿਉਹਾਰ ਹੋਲੀ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸੁਅਵਸਰ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮੂਹ ਪੰਜਾਬੀਆਂ ਨੂੰ ਹੋਲੀ ਅਤੇ ਹੋਲਾ-ਮਹੱਲਾ ਦੀਆਂ ਦਿਲੋਂ ਵਧਾਈਆਂ ਦਿੱਤੀਆਂ। ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਸੰਦੇਸ਼ ਜਾਰੀ ਕਰਦੇ ਹੋਏ ਲਿਖਿਆ ਕਿ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਇਹ ਤਿਉਹਾਰ ਹਰ ਕਿਸੇ ਦੀ ਜ਼ਿੰਦਗੀ ਵਿੱਚ ਖੁਸ਼ੀਆਂ ਦੇ ਨਵੇਂ ਰੰਗ ਭਰੇ। ਉਨ੍ਹਾਂ ਨੇ ਪੰਜਾਬ ਅਤੇ ਦੇਸ਼ ਦੇ ਵਾਸੀਆਂ ਨੂੰ ਰੰਗਾਂ ਦੇ ਇਸ ਪਵਿੱਤਰ ਤਿਉਹਾਰ ਦੀਆਂ ਲੱਖ-ਲੱਖ ਮੁਬਾਰਕਾਂ ਦਿੰਦਿਆਂ ਕਿਹਾ ਕਿ ਇਹ ਦਿਨ ਸਭ ਲਈ ਸੁਖ-ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।
ਮੁੱਖ ਮੰਤਰੀ ਮਾਨ ਨੇ ਇਸ ਮੌਕੇ ‘ਤੇ ਹੋਲਾ-ਮਹੱਲਾ ਦੀਆਂ ਵੀ ਵਧਾਈਆਂ ਪ੍ਰਗਟ ਕੀਤੀਆਂ। ਉਨ੍ਹਾਂ ਆਪਣੇ ਐਕਸ ਅਕਾਊਂਟ ‘ਤੇ ਪੋਸਟ ਕਰਦਿਆਂ ਕਿਹਾ ਕਿ ਖਾਲਸਾਈ ਸ਼ਾਨ, ਜਾਹੋ-ਜਲਾਲ ਅਤੇ ਸੂਰਵੀਰਤਾ ਦੇ ਪ੍ਰਤੀਕ ਹੋਲਾ-ਮਹੱਲਾ ਦੀਆਂ ਸਮੂਹ ਸੰਗਤਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ੀ ਨਿਆਰੀ ਪਛਾਣ ਸਾਨੂੰ ...









