ਸੱਚ ਅਤੇ ਇਮਾਨਦਾਰੀ ਦੀ ਸ਼ਾਨਦਾਰ ਜਿੱਤ, ਅਦਾਲਤੀ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਨੂੰ ਕਰਾਰਾ ਜਵਾਬ ਦਿੱਤਾ: ਹਰਜੋਤ ਬੈਂਸ
ਚੰਡੀਗੜ੍ਹ, 27 ਫਰਵਰੀ 2026: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵੱਲੋਂ ਬਰੀ ਕੀਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਭਾਰਤੀ ਲੋਕਤੰਤਰ ਦੇ ਇਤਿਹਾਸ ਵਿੱਚ ਸੱਚ ਅਤੇ ਇਮਾਨਦਾਰੀ ਦੀ ਇਤਿਹਾਸਕ ਜਿੱਤ ਵਜੋਂ ਯਾਦ ਰੱਖਿਆ ਜਾਵੇਗਾ।
ਮੰਤਰੀ ਬੈਂਸ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਦਾਲਤੀ ਫ਼ੈਸਲਾ ਸਾਬਤ ਕਰਦਾ ਹੈ ਕਿ ਜਾਂਚ ਏਜੰਸੀਆਂ ਕੋਲ ਕੋਈ ਪੱਕਾ ਸਬੂਤ ਨਹੀਂ ਸੀ। ਉਨ੍ਹਾਂ ਦੱਸਿਆ ਕਿ ਵਿਰੋਧੀਆਂ ਵੱਲੋਂ 100 ਕਰੋੜ ਦੇ ਕਥਿਤ ਘੁਟਾਲੇ ਦਾ ਵੱਡਾ ਦਾਅਵਾ ਕੀਤਾ ਗਿਆ, ਪਰ ਹਕੀਕਤ ਵਿੱਚ ਇੱਕ ਪੈਸਾ ਵੀ ਬਰਾਮਦ ਨਹੀਂ ਹੋਇਆ। ਇਸ ਨਾਲ ਇਹ ਗੱਲ ਸਪਸ਼ਟ ਹੋ ਗਈ ਕਿ ਪੂਰਾ ਮਾਮਲਾ ਅਰਵਿੰਦ ਕੇਜਰੀਵਾਲ ਦੀ ਵਧ ਰਹੀ ਲੋਕਪ੍ਰਿਯਤਾ ਨੂੰ ਰੋਕਣ ਲਈ ਰਚਿਆ ਗਿਆ ਸਿਆਸੀ ਜਾਲ ਸੀ। ਜਾਂਚ ਏਜੰਸੀਆਂ ਨੂੰ ਸਿਆਸੀ ਹਥਿਆਰ ਵਜੋਂ ਵਰਤਿਆ ਗਿਆ, ਜੋ ਅੱਜ ਅਦਾਲਤ ਦੇ ਫ਼ੈਸਲੇ ਨਾਲ ...









