ਪਾਕਿਸਤਾਨ ਵੱਲੋਂ ਪਾਲੇ ਜਾ ਰਹੇ ਅੱਤਵਾਦ ਦਾ ਡਟ ਕੇ ਸਾਹਮਣਾ ਕਰ ਰਹੀ ਹੈ ਪੰਜਾਬ ਪੁਲਿਸ : ਭਗਵੰਤ ਸਿੰਘ ਮਾਨ
ਜਲੰਧਰ, 25 ਫਰਵਰੀ 2026 : ਪੰਜਾਬ ਦੇ ਮੁੱਖ ਮੰਤਰੀ Bhagwant Singh Mann ਨੇ ਅੱਜ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਨੂੰ ਹਰ ਰੋਜ਼ ਪਾਕਿਸਤਾਨ ਵੱਲੋਂ ਡਰੋਨਾਂ ਅਤੇ ਸਮਾਜ ਵਿਰੋਧੀ ਤੱਤਾਂ ਰਾਹੀਂ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ Punjab Police ਮੁਸਤੈਦੀ ਨਾਲ ਅੰਤਰਰਾਸ਼ਟਰੀ ਸਰਹੱਦ ਦੀ ਨਿਗਰਾਨੀ ਕਰ ਰਹੀ ਹੈ ਅਤੇ ਇਹ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਦੇਸ਼ ਦੀ ਸੁਰੱਖਿਆ ਲਈ ਵੀ ਆਪਣਾ ਫਰਜ਼ ਨਿਭਾ ਰਹੀ ਹੈ।
ਜਲੰਧਰ ਦੇ Punjab Armed Police Ground ਵਿੱਚ ਹੋਈ ਪਾਸਿੰਗ ਆਊਟ ਪਰੇਡ ਦੌਰਾਨ ਮੁੱਖ ਮੰਤਰੀ ਨੇ 2,577 ਨਵੇਂ ਪੁਲਿਸ ਜਵਾਨਾਂ ਨੂੰ ਰਸਮੀ ਤੌਰ ‘ਤੇ ਫੋਰਸ ਵਿੱਚ ਸ਼ਾਮਲ ਕੀਤਾ। ਉਨ੍ਹਾਂ ਕਿਹਾ ਕਿ ਇਹ ਭਰਤੀ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਸਿਰਜਣ ਅਤੇ ਪੁਲਿਸ ਦੇ ਆਧੁਨਿਕੀਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਮਾਰਚ 2022 ਤੋਂ ਹੁਣ ਤੱਕ 12,010 ਤੋਂ ਵੱਧ ਪੁਲਿਸ ਕਰਮਚਾਰੀ ਭਰਤੀ ਕੀਤੇ ਗਏ ਹਨ। ਫੋਰਸ ਨੂੰ ਵਿਗਿਆਨਕ ਢੰਗ ਨਾਲ ਮਜ਼ਬੂਤ ਬਣਾਉਣ ਲਈ 1,100 ਕਰੋੜ ਰੁਪਏ ਰੱਖੇ ਗਏ ਹਨ। ਸਾ...









