ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ ਆਪਣੀ ਸੰਵੇਦਨਾ ਪ੍ਰਗਟ ਕੀਤੀ।
ਫਾਜ਼ਿਲਕਾ, 21 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਉੱਘੇ ਸਮਾਜ ਸੇਵਕ ਸੰਦੀਪ ਗਿਲਹੋਤਰਾ ਦੇ ਦੇਹਾਂਤ ‘ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਗਿਲਹੋਤਰਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ, ਜਿਨ੍ਹਾਂ ਦਾ ਕੁਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ। ਸੰਦੀਪ ਗਿਲਹੋਤਰਾ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਹੁਰਾ ਸਾਹਿਬ ਸਨ।
ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰ ਨਾਲ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਵਰਗੀ ਸੰਦੀਪ ਗਿਲਹੋਤਰਾ ਨਿਰਸਵਾਰਥ ਸੇਵਾ ਦੇ ਚਾਨਣ ਮੁਨਾਰੇ ਅਤੇ ਸਮਰਪਿਤ ਸਮਾਜ ਸੇਵਕ ਸਨ, ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਲੋਕਾਂ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ, ਖਾਸ ਕਰ ਕੇ ਹਾਸ਼ੀਏ ‘ਤੇ ਧੱਕੇ ਭਾਈਚਾਰਿਆਂ ਦੀ ਬਿਹਤਰੀ ਲਈ ਅਣਥੱਕ ਕੰਮ ਕੀਤਾ। ਉਹ ਦੱਬੇ-ਕੁਚਲੇ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦੇ ਸਨ।
”ਮੁੱਖ ਮੰਤਰੀ ਨੇ ਅੱਗੇ ਕਿਹਾ, “ਸੰਦੀਪ ਗਿਲਹੋਤਰਾ ਦੇ ਚੰਗੇ ਕੰਮ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਉੱਕਰੇ ਰਹਿਣਗੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਰਸਵਾ...









