ਗੈਂਗਸਟਰਾਂ ‘ਤੇ ਵਾਰ ਦੇ 164ਵੇਂ ਦਿਨ: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 534 ਥਾਵਾਂ ‘ਤੇ ਛਾਪੇ, 297 ਗ੍ਰਿਫ਼ਤਾਰ
ਚੰਡੀਗੜ੍ਹ, 3 ਜੁਲਾਈ 2026: ਪੰਜਾਬ ਪੁਲਿਸ ਵੱਲੋਂ ਸੂਬੇ ਨੂੰ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਤੋਂ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 164ਵੇਂ ਦਿਨ ਵੀ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ। ਇਸ ਦੌਰਾਨ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਅਤੇ ਸ਼ੱਕੀ ਅਪਰਾਧੀਆਂ ਨਾਲ ਸਬੰਧਤ 534 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਇੱਕੋ ਸਮੇਂ ਛਾਪੇਮਾਰੀ ਕਰਕੇ 297 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਕਾਰਵਾਈ ਦੌਰਾਨ ਪੁਲਿਸ ਨੇ ਪੰਜ ਹਥਿਆਰ ਵੀ ਬਰਾਮਦ ਕੀਤੇ ਹਨ।
ਜ਼ਿਕਰਯੋਗ ਹੈ ਕਿ ਇਹ ਮੁਹਿੰਮ 20 ਜਨਵਰੀ 2026 ਨੂੰ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਲਗਾਤਾਰ ਗੈਂਗਸਟਰ ਨੈੱਟਵਰਕ ਨੂੰ ਤੋੜਨ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਸਾਂਝੀਆਂ ਕਾਰਵਾਈਆਂ ਕਰ ਰਹੀਆਂ ਹਨ।
ਪੰਜਾਬ ਪੁਲਿਸ ਅਨੁਸਾਰ, ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 43,127 ਵਿਅਕਤੀਆਂ ਨੂ...









