ਪੰਜਾਬ ਟ੍ਰੇਡ ਕਮਿਸ਼ਨ ਕਾਇਮ: ਭਗਵੰਤ ਮਾਨ ਸਰਕਾਰ ਨੇ ਵਪਾਰਿਕ ਕੰਮਕਾਜ ਨੂੰ ਆਸਾਨ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ
ਚੰਡੀਗੜ੍ਹ, 17 ਫਰਵਰੀ 2026: ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਵਪਾਰੀ ਵਰਗ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਛੋਟੇ ਵਪਾਰੀਆਂ, ਦੁਕਾਨਦਾਰਾਂ ਅਤੇ ਉਦਯੋਗਪਤੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਆਸਾਨ ਕਰਨ ਦੇ ਮਕਸਦ ਨਾਲ ‘ਪੰਜਾਬ ਟ੍ਰੇਡ ਕਮਿਸ਼ਨ’ ਬਣਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਦਮ ਸਰਕਾਰ ਦੀ ਉਸ ਵਚਨਬੱਧਤਾ ਦਾ ਪ੍ਰਤੀਕ ਹੈ ਜਿਸ ਅਧੀਨ ਸ਼ਾਸਨ ਪ੍ਰਣਾਲੀ ਨੂੰ ਵਪਾਰੀਆਂ ਲਈ ਹੋਰ ਪਹੁੰਚਯੋਗ, ਸੌਖੀ ਅਤੇ ਜਵਾਬਦੇਹ ਬਣਾਇਆ ਜਾ ਰਿਹਾ ਹੈ।
ਮੰਤਰੀ ਨੇ ਦੱਸਿਆ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਹੈ ਕਿ ਵਪਾਰੀਆਂ ਨੂੰ ਰੋਜ਼ਮਰਰਾ ਦੀਆਂ ਮਨਜ਼ੂਰੀਆਂ, ਵਿਭਾਗੀ ਕਲੀਅਰੈਂਸਾਂ ਅਤੇ ਹੋਰ ਦਫ਼ਤਰੀ ਕਾਰਵਾਈਆਂ ਲਈ ਬੇਲੋੜੇ ਚੱਕਰ ਨਾ ਕੱਟਣੇ ਪੈਣ। ਲੰਬੇ ਸਮੇਂ ਤੋਂ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਛੋਟੇ-ਮੋਟੇ ਮਾਮਲਿਆਂ ਲਈ ਵੀ ਕਈ ਵਿਭਾਗਾਂ ਦੇ ਦਫ਼ਤਰਾਂ ਵਿੱਚ ਭੱਜਦੌੜ ਕਰਨੀ ਪੈਂਦੀ ਸੀ, ਜਿਸ ਨਾਲ ਉਨ੍ਹਾਂ ਦਾ ਕੀਮਤੀ ਸਮਾਂ ਅਤੇ ਸਰੋਤ ਖਰਚ ਹੁੰਦੇ ਰਹੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਸਰਕਾਰ ਇਸ ਪ੍ਰਣਾ...









