ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ, ਮਾਨ ਸਰਕਾਰ ਨੇ ਆਪਣੀ ਆਖਰੀ ਚੋਣ ਗਰੰਟੀ ਕੀਤੀ ਪੂਰੀ: ਵਿਧਾਇਕ ਮਾਲੇਰਕੋਟਲਾ
ਮਾਲੇਰਕੋਟਲਾ, 1 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ "ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ" ਦਾ ਰਾਜ ਪੱਧਰੀ ਆਗਾਜ਼ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਦਾ ਵਰਚੂਅਲ ਲਾਈਵ ਸੰਬੋਧਨ ਮਾਲੇਰਕੋਟਲਾ ਦੇ ਸਾਗਰ ਮੈਰਿਜ ਪੈਲੇਸ ਵਿਖੇ ਵੱਡੇ ਪੱਧਰ 'ਤੇ ਦਿਖਾਇਆ ਗਿਆ, ਜਿਸ ਵਿੱਚ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਮਾਗਮ ਵਿੱਚ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਾਕਬ ਅਲੀ ਰਾਜਾ, ਫਰਿਆਲ ਰਹਿਮਾਨ, ਏ.ਕੇ.ਵਾਈ. ਮੁਨਿਸ ਰਹਿਮਾਨ, ਵੱਖ-ਵੱਖ ਪੰਚਾਇਤੀ ਨੁਮਾਇੰਦੇ, ਕੌਂਸਲਰ, ਪਾਰਟੀ ਆਗੂ, ਮਹਿਲਾਵਾਂ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਰਹੇ। ਸਮਾਗਮ ਦੌਰਾਨ ਲੋਕਾਂ ਨੇ ਮੁੱਖ ਮੰਤਰੀ ਦੇ ਸੰਬੋਧਨ ਨੂੰ ਉਤਸ਼ਾਹ ਨਾਲ ਸੁਣਿਆ ਅਤੇ ਯੋਜਨਾ ਦਾ ਭਰਪੂਰ ਸਵਾਗਤ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਭਲਾਈ ਲਈ ਕੀਤੇ ਵਾਅਦਿਆਂ ਨੂੰ ਲਗਾਤਾਰ ਅਮਲ ਵਿੱਚ ਲਿਆ ਰਹ...









