ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਯੂਨੀਅਨਾਂ ਨਾਲ ਗੱਲਬਾਤ, ਜਾਇਜ਼ ਮੰਗਾਂ ਦੇ ਹੱਲ ਲਈ ਸਕਾਰਾਤਮਕ ਭਰੋਸਾ
ਚੰਡੀਗੜ੍ਹ, 2 ਫ਼ਰਵਰੀ 2026: ਪੰਜਾਬ ਦੇ ਮਾਲ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਚੰਡੀਗੜ੍ਹ ਵਿਖੇ ਵੱਖ-ਵੱਖ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਨਾਲ ਲਗਾਤਾਰ ਮੀਟਿੰਗਾਂ ਦੀ ਲੜੀ ਚਲਾਈ ਗਈ। ਇਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਯੂਨੀਅਨਾਂ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਧਿਆਨਪੂਰਵਕ ਸੁਣਿਆ ਅਤੇ ਭਰੋਸਾ ਦਿੱਤਾ ਕਿ ਹਰੇਕ ਜਾਇਜ਼ ਮੰਗ ਨੂੰ ਤਰਜੀਹੀ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।
ਪੰਜਾਬ ਭਵਨ ਵਿਖੇ ਹੋਈਆਂ ਵੱਖ-ਵੱਖ ਮੀਟਿੰਗਾਂ ਦੌਰਾਨ ਰੈਵੇਨਿਊ ਪਟਵਾਰ ਯੂਨੀਅਨ, ਕਾਨੂੰਨਗੋ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਪੁੱਡਾ ਅਤੇ ਆਲ ਇੰਡੀਆ ਅਤਿਵਾਦ ਪੀੜਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਭਾਗ ਲਿਆ। ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਲੋਕ-ਹਿਤ ਅਤੇ ਮੁਲਾਜ਼ਮ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਹਰੇਕ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਸੰਵੇਦਨਸ਼ੀਲ ਅਤੇ ਸਰਗਰਮ ਰਵੱਈਆ ਅਪਣਾ ਰਹੀ ਹੈ। ਉਨ੍ਹਾਂ ਵ...







