ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਲਈ ਵੱਡਾ ਕਦਮ: 1.11 ਲੱਖ ਤੋਂ ਵੱਧ ਲਾਭਪਾਤਰੀਆਂ ਦੀ ਭਾਗੀਦਾਰੀ ਦਰਜ: ਡਾ. ਬਲਜੀਤ ਕੌਰ
ਚੰਡੀਗੜ੍ਹ, 21 ਜੂਨ: ਮੁੱਖ ਮੰਤਰੀ Bhagwant Singh Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਲਈ ਇੱਕ ਸੁਰੱਖਿਅਤ, ਸਨਮਾਨਜਨਕ ਅਤੇ ਸਿਹਤਮੰਦ ਜੀਵਨ ਯਕੀਨੀ ਬਣਾਉਣ ਵੱਲ ਲਗਾਤਾਰ ਕਦਮ ਚੁੱਕ ਰਹੀ ਹੈ। ਵਿੱਤੀ ਸਾਲ 2025-26 ਦੌਰਾਨ ਬਜ਼ੁਰਗਾਂ ਨਾਲ ਸੰਬੰਧਤ ਵੱਖ-ਵੱਖ ਭਲਾਈ, ਸਿਹਤ ਸੇਵਾਵਾਂ, ਜਾਗਰੂਕਤਾ ਮੁਹਿੰਮਾਂ ਅਤੇ ਸਮਾਜਿਕ ਸ਼ਮੂਲੀਅਤ ਪ੍ਰੋਗਰਾਮਾਂ ਵਿੱਚ ਕੁੱਲ 1.11 ਲੱਖ ਤੋਂ ਵੱਧ ਭਾਗੀਦਾਰੀਆਂ ਦਰਜ ਕੀਤੀਆਂ ਗਈਆਂ ਹਨ, ਜੋ ਸਰਕਾਰ ਦੀ ਇਸ ਵਰਗ ਪ੍ਰਤੀ ਗੰਭੀਰ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗਾਂ ਦੀ ਭਲਾਈ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਅਨੁਸਾਰ ਸਿਹਤ ਸੇਵਾਵਾਂ, ਸਮੁਦਾਇਕ ਗਤੀਵਿਧੀਆਂ, ਜਾਗਰੂਕਤਾ ਮੁਹਿੰਮਾਂ ਅਤੇ ਸਹਾਇਤਾ ਪ੍ਰਣਾਲੀਆਂ ਰਾਹੀਂ ਅਜਿਹਾ ਮਾਹੌਲ ਬਣਾਇਆ ਜਾ ਰਿਹਾ ਹੈ, ਜਿੱਥੇ ਹਰ ਬਜ਼ੁਰਗ ਆਪਣੇ ਆਪ ਨੂੰ ਸੁਰੱਖਿਅਤ, ਸਤਿਕਾਰਯੋਗ ਅਤੇ ਸਮਾਜ ਨਾਲ ਜੁੜਿਆ ਹੋਇਆ ਮਹਿਸੂਸ ਕਰੇ।
🏥 ਸਿਹਤ ਕੈਂਪਾਂ ਵਿੱਚ ਵੱਡੇ ਪੱਧਰ ‘ਤ...









