ਅਪ੍ਰੈਲ 2022 ਤੋਂ ਪੀਐਸਪੀਸੀਐਲ ਤੇ ਪੀਐਸਟੀਸੀਐਲ ਵਿੱਚ 9,627 ਨਿਯੁਕਤੀਆਂ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 20 ਜੂਨ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਉਣ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (PSPCL) ਵਿੱਚ 2,437 ਅਪ੍ਰੈਂਟਿਸ ਸਿਖਿਆਰਥੀਆਂ ਨੂੰ ਸਹਾਇਕ ਲਾਈਨਮੈਨ (ALM) ਵਜੋਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ।
ਇਸ ਬਾਰੇ ਐਲਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿੱਚ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਲੰਬੇ ਸਮੇਂ ਤੋਂ ਅਪ੍ਰੈਂਟਿਸ ਸਿਖਿਆਰਥੀਆਂ ਵੱਲੋਂ ਕੀਤੀ ਜਾ ਰਹੀ ਮੰਗ ਨੂੰ ਪੂਰਾ ਕਰਦਾ ਹੈ ਅਤੇ ਸਰਕਾਰ ਦੀ ਨੌਜਵਾਨਾਂ ਲਈ ਰੁਜ਼ਗਾਰ ਸਿਰਜਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਅਪ੍ਰੈਂਟਿਸਾਂ ਲਈ ਵੱਡੀ ਰਾਹਤ
ਵਿੱਤ ਮੰਤਰੀ ਨੇ ਦੱਸਿਆ ਕਿ ਇਹ ਸਾਰੇ ਸਿਖਿਆਰਥੀ ਇਸ ਸਮੇਂ PSPCL ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਿਟਡ (PSTCL) ਵਿੱਚ ਲਾਈਨਮੈਨ ਟਰੇਡ ਅਧੀਨ ਅਪ੍ਰੈਂਟਿਸਸ਼ਿਪ ਕਰ ਰਹੇ ਹਨ। ਹੁਣ ਉਨ੍ਹਾਂ ਨੂੰ ਸਹਾਇਕ ਲਾਈਨਮੈਨ ਵਜੋਂ ਨੌਕਰੀ ...









