Tuesday, November 3Punjabi People

Tag: Punjabi People

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਫਰਜ਼ੀ ਵੀਡੀਓ ਦੇ ਪ੍ਰਸਾਰ ਨੂੰ ਲੈ ਕੇ ‘ਆਪ’ ਦਾ ਸੂਬਾ ਪੱਧਰੀ ਪ੍ਰਦਰਸ਼ਨ; ਅਕਾਲੀ ਦਲ ‘ਤੇ ਪੰਥ ਅਤੇ ਪੰਜਾਬ ਵਿਰੋਧੀ ਰਾਜਨੀਤੀ ਦੇ ਦੋਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਫਰਜ਼ੀ ਵੀਡੀਓ ਦੇ ਪ੍ਰਸਾਰ ਨੂੰ ਲੈ ਕੇ ‘ਆਪ’ ਦਾ ਸੂਬਾ ਪੱਧਰੀ ਪ੍ਰਦਰਸ਼ਨ; ਅਕਾਲੀ ਦਲ ‘ਤੇ ਪੰਥ ਅਤੇ ਪੰਜਾਬ ਵਿਰੋਧੀ ਰਾਜਨੀਤੀ ਦੇ ਦੋਸ਼

Breaking News
ਚੰਡੀਗੜ੍ਹ, 20 ਜੂਨ 2026: ਆਮ ਆਦਮੀ ਪਾਰਟੀ (ਆਪ) ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣ ਲਈ ਸੋਸ਼ਲ ਮੀਡੀਆ ‘ਤੇ ਫੈਲਾਈ ਗਈ ਕਥਿਤ ਫਰਜ਼ੀ ਅਤੇ ਗੁੰਮਰਾਹਕੁੰਨ ਵੀਡੀਓ ਖ਼ਿਲਾਫ਼ ਅੱਜ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ। ਪਾਰਟੀ ਨੇ ਸ਼ਿਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ ‘ਤੇ ਸਿਆਸੀ ਲਾਭ ਲਈ ਝੂਠੇ ਪ੍ਰਚਾਰ ਅਤੇ ਧਾਰਮਿਕ ਭਾਵਨਾਵਾਂ ਦੀ ਦੁਰਵਰਤੋਂ ਕਰਨ ਦੇ ਗੰਭੀਰ ਦੋਸ਼ ਲਗਾਏ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋਏ ਪ੍ਰਦਰਸ਼ਨਾਂ ਦੌਰਾਨ ‘ਆਪ’ ਦੇ ਮੰਤਰੀਆਂ, ਵਿਧਾਇਕਾਂ, ਸੀਨੀਅਰ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਹਿੱਸਾ ਲਿਆ। ਫ਼ਰੀਦਕੋਟ, ਮਾਨਸਾ, ਬਰਨਾਲਾ, ਮੋਗਾ, ਕਪੂਰਥਲਾ, ਮੋਹਾਲੀ ਅਤੇ ਬਾਦਲ ਸਮੇਤ ਕਈ ਥਾਵਾਂ ‘ਤੇ ਲੋਕ ਸੜਕਾਂ ‘ਤੇ ਉਤਰ ਆਏ ਅਤੇ ਕਥਿਤ ਤੌਰ ‘ਤੇ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਖ਼ਰਾਬ ਕਰਨ ਵਾਲੀਆਂ ਤਾਕਤਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਕੁਝ ਸਿਆਸੀ ਪਾਰਟੀਆਂ ਵਾਰ-ਵਾਰ ਧਾਰਮਿਕ ਭਾਵਨਾਵਾਂ ਨੂੰ ਭੜਕਾ ਕੇ ਅਤੇ ਝੂਠੀਆਂ ਅਫ਼ਵਾਹਾਂ ਫ...
ਵਿਰੋਧੀ ਪਾਰਟੀਆਂ ਦੇ ਉਲਟ ਅਸੀਂ ਝੂਠੇ ਵਾਅਦੇ ਨਹੀਂ ਕਰਦੇ, ਸਾਡੇ ਵਾਅਦੇ ਪੂਰੇ ਹੁੰਦੇ ਹਨ: CM ਮਾਨ

ਵਿਰੋਧੀ ਪਾਰਟੀਆਂ ਦੇ ਉਲਟ ਅਸੀਂ ਝੂਠੇ ਵਾਅਦੇ ਨਹੀਂ ਕਰਦੇ, ਸਾਡੇ ਵਾਅਦੇ ਪੂਰੇ ਹੁੰਦੇ ਹਨ: CM ਮਾਨ

Breaking News
ਚੰਡੀਗੜ੍ਹ/ਜਲੰਧਰ, 19 ਜੂਨ 2026: ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ, ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਆਵਾਜਾਈ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹਕੋਟ ਹਲਕੇ ਵਿੱਚ ਇੱਕ ਮਹੱਤਵਪੂਰਨ ਬੁਨਿਆਦੀ ਢਾਂਚਾ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਹ ਲਿੰਕ ਸੜਕ ਸ਼ਾਹਕੋਟ-ਮੋਗਾ-ਰਾਮਪੁਰ ਰੂਟ ਤੋਂ ਗਿੱਦੜਪਿੰਡੀ ਧੁੱਸੀ ਡੈਮ ਤੱਕ ਬਣਾਈ ਜਾਵੇਗੀ, ਜਿਸ ‘ਤੇ 61.82 ਕਰੋੜ ਰੁਪਏ ਦੀ ਲਾਗਤ ਆਵੇਗੀ। ਇਹ 37.93 ਕਿਲੋਮੀਟਰ ਲੰਬਾ ਪ੍ਰਾਜੈਕਟ ਸਿਰਫ਼ ਇੱਕ ਸੜਕ ਨਹੀਂ, ਸਗੋਂ ਹੜ੍ਹ ਸੁਰੱਖਿਆ, ਪੇਂਡੂ ਸੰਪਰਕ ਅਤੇ ਆਰਥਿਕ ਵਿਕਾਸ ਨੂੰ ਜੋੜਨ ਵਾਲਾ ਇਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਇਸ ਦਾ ਮੁੱਖ ਉਦੇਸ਼ ਸ਼ਾਹਕੋਟ ਅਤੇ ਲੋਹੀਆਂ ਖੇਤਰਾਂ ਵਿੱਚ ਹੜ੍ਹਾਂ ਦੇ ਖਤਰੇ ਨੂੰ ਘਟਾਉਣਾ ਅਤੇ ਸਥਾਨਕ ਲੋਕਾਂ ਲਈ ਸਾਲ ਭਰ ਆਵਾਜਾਈ ਨੂੰ ਸੁਚਾਰੂ ਬਣਾਉਣਾ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਵਾਅਦੇ ਕੀਤੇ ਪਰ ਪੇਂਡੂ ਇਲਾਕਿਆਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕ...
ਨੀਟ ਪ੍ਰੀਖਿਆ ਦੇ ਉਮੀਦਵਾਰਾਂ ਲਈ ਹਰਿਆਣਾ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਯਾਤਰਾ ਸਹੂਲਤ

ਨੀਟ ਪ੍ਰੀਖਿਆ ਦੇ ਉਮੀਦਵਾਰਾਂ ਲਈ ਹਰਿਆਣਾ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਯਾਤਰਾ ਸਹੂਲਤ

Haryana news
ਹਰਿਆਣਾ, 19 ਜੂਨ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਿਰਦੇਸ਼ਾਂ ਅਨੁਸਾਰ 21 ਜੂਨ 2026 ਨੂੰ ਹੋਣ ਵਾਲੀ ਨੀਟ ਮੁੜ ਪ੍ਰੀਖਿਆ ਦੇ ਉਮੀਦਵਾਰਾਂ ਲਈ ਇੱਕ ਮਹੱਤਵਪੂਰਨ ਰਾਹਤ ਭਰਿਆ ਫੈਸਲਾ ਲਿਆ ਗਿਆ ਹੈ। ਇਸ ਤਹਿਤ ਸਾਰੇ ਪ੍ਰੀਖਿਆਰਥੀਆਂ ਨੂੰ ਹਰਿਆਣਾ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ, ਤਾਂ ਜੋ ਉਹ ਬਿਨਾਂ ਕਿਸੇ ਆਵਾਜਾਈ ਸੰਬੰਧੀ ਮੁਸ਼ਕਲ ਦੇ ਆਪਣੇ ਪ੍ਰੀਖਿਆ ਕੇਂਦਰਾਂ ਤੱਕ ਪਹੁੰਚ ਸਕਣ। ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਦੇ ਹੁਕਮਾਂ ਦੀ ਤੁਰੰਤ ਪਾਲਣਾ ਕਰਦਿਆਂ ਰਾਜ ਆਵਾਜਾਈ ਵਿਭਾਗ ਨੇ ਇਸ ਸਬੰਧੀ ਵਿਸਥਾਰਤ ਆਦੇਸ਼ ਜਾਰੀ ਕਰ ਦਿੱਤੇ ਹਨ। ਇਸ ਨਿਰਦੇਸ਼ ਅਨੁਸਾਰ, ਉਮੀਦਵਾਰਾਂ ਨੂੰ 20 ਜੂਨ 2026 ਨੂੰ ਪ੍ਰੀਖਿਆ ਕੇਂਦਰਾਂ ਵੱਲ ਆਉਣ-ਜਾਣ ਲਈ ਅਤੇ 21 ਜੂਨ 2026 ਨੂੰ ਪ੍ਰੀਖਿਆ ਵਾਲੇ ਦਿਨ ਵੀ ਹਰਿਆਣਾ ਰੋਡਵੇਜ਼ ਦੀਆਂ ਸਧਾਰਨ ਬੱਸ ਸੇਵਾਵਾਂ ਵਿੱਚ ਮੁਫ਼ਤ ਯਾਤਰਾ ਦੀ ਇਜਾਜ਼ਤ ਹੋਵੇਗੀ। ਇਸ ਸਹੂਲਤ ਦਾ ਲਾਭ ਲੈਣ ਲਈ ਪ੍ਰੀਖਿਆਰਥੀਆਂ ਨੂੰ ਆਪਣਾ ਵੈਧ ਨੀਟ ਐਡਮਿਟ ਕਾਰਡ ਪੇਸ਼ ਕਰਨਾ ਲਾਜ਼ਮੀ ਹੋਵੇਗਾ, ਜੋ ਉਨ੍ਹ...
ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਦੇ ਜੇਤੂਆਂ ਦੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ

ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਦੇ ਜੇਤੂਆਂ ਦੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ

Haryana news
ਹਰਿਆਣਾ, 19 ਜੂਨ 2026: ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਵਿੱਚ ਭਾਰਤ ਅਤੇ ਹਰਿਆਣਾ ਦੀ ਨੁਮਾਇੰਦਗੀ ਕਰਨ ਵਾਲੇ ਖਿਡਾਰੀਆਂ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸ਼ਿਸ਼ਟਾਚਾਰਕ ਮੁਲਾਕਾਤ ਕੀਤੀ। ਇਹ ਮੁਲਾਕਾਤ ਚੰਡੀਗੜ੍ਹ ਸਥਿਤ ਸੰਤ ਕਬੀਰ ਕੁਟੀਰ ਵਿਖੇ ਹੋਈ, ਜਿੱਥੇ ਖਿਡਾਰੀਆਂ ਨੇ ਆਪਣੇ ਅੰਤਰਰਾਸ਼ਟਰੀ ਪ੍ਰਦਰਸ਼ਨ ਅਤੇ ਅਨੁਭਵ ਸਾਂਝੇ ਕੀਤੇ। ਇਸ ਮੌਕੇ ਹਰਿਆਣਾ ਯੋਗ ਕਮਿਸ਼ਨ ਦੇ ਚੇਅਰਮੈਨ ਡਾ. ਜੈਦੀਪ ਆਰੀਆ ਅਤੇ ਹਰਿਆਣਾ ਯੋਗਾਸਨ ਸਪੋਰਟਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਯੁੱਧਵੀਰ ਵੀ ਮੌਜੂਦ ਸਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਖਿਡਾਰੀਆਂ ਨੂੰ ਉਨ੍ਹਾਂ ਦੀ ਪ੍ਰਾਪਤੀ ‘ਤੇ ਵਧਾਈ ਦਿੰਦਿਆਂ ਕਿਹਾ ਕਿ ਹਰਿਆਣਾ ਸਰਕਾਰ ਖੇਡਾਂ ਦੇ ਨਾਲ-ਨਾਲ ਯੋਗਾ ਅਤੇ ਯੋਗਾਸਨ ਨੂੰ ਵੀ ਪੂਰੀ ਤਰ੍ਹਾਂ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਯੋਗਾ ਭਾਰਤੀ ਸੰਸਕ੍ਰਿਤੀ ਅਤੇ ਆਧਿਆਤਮਿਕ ਵਿਰਾਸਤ ਦਾ ਮਹੱਤਵਪੂਰਨ ਹਿੱਸਾ ਹੈ ਅਤੇ ਇਸਨੂੰ ਆਮ ਲੋਕਾਂ ਤੱਕ ਪਹੁੰਚਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਰਾਜ ਸਰਕਾਰ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ, ਆ...
ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਾਲੇ KZF ਦੇ ਦੋ ਕਾਰਕੁੰਨ ਮਲੇਸ਼ੀਆ ਤੋਂ ਡਿਪੋਰਟ ਕਰਵਾਏ

ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਾਲੇ KZF ਦੇ ਦੋ ਕਾਰਕੁੰਨ ਮਲੇਸ਼ੀਆ ਤੋਂ ਡਿਪੋਰਟ ਕਰਵਾਏ

Punjab News
ਚੰਡੀਗੜ੍ਹ, 19 ਜੂਨ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪਾਬੰਦੀਸ਼ੁਦਾ ਸੰਗਠਨ ਖਾਲਿਸਤਾਨ ਜ਼ਿੰਦਾਬਾਦ ਫੋਰਸ (KZF) ਨਾਲ ਜੁੜੇ ਦੋ ਲੋੜੀਂਦੇ ਕਾਰਕੁੰਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਵਾਪਸ ਲਿਆਂਦਾ ਗਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਪੰਜਾਬ ਗੌਰਵ ਯਾਦਵ ਨੇ ਅੱਜ ਚੰਡੀਗੜ੍ਹ ਵਿੱਚ ਦਿੱਤੀ। ਉਨ੍ਹਾਂ ਦੱਸਿਆ ਕਿ ਡਿਪੋਰਟ ਕੀਤੇ ਗਏ ਦੋਵੇਂ ਵਿਅਕਤੀਆਂ ਨੂੰ ਨਵੀਂ ਦਿੱਲੀ ਸਥਿਤ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਅਤੇ ਹੋਰ ਪੁੱਛਗਿੱਛ ਲਈ ਪੰਜਾਬ ਲਿਆਂਦਾ ਗਿਆ ਹੈ। ਡੀਜੀਪੀ ਅਨੁਸਾਰ, ਦੋਵੇਂ ਮੁਲਜ਼ਮਾਂ ਦੀ ਪਛਾਣ ਗੁਰਵਿੰਦਰ ਸਿੰਘ (ਅੰਬਾਲਾ ਵਾਸੀ) ਅਤੇ ਮਨਜੀਤ ਸਿੰਘ (ਪਟਿਆਲਾ ਵਾਸੀ) ਵਜੋਂ ਹੋਈ ਹੈ। ਇਹ ਦੋਵੇਂ ਮਲੇਸ਼ੀਆ ਅਧਾਰਿਤ KZF-ਸਮਰਥਿਤ ਮਾਡਿਊਲ ਨਾਲ ਜੁੜੇ ਹੋਏ ਸਨ ਅਤੇ ਪੰਜਾਬ ਵਿੱਚ ਖ਼ਾਸ ਕਰਕੇ ਰੇਲਵ...
ਪੰਜਾਬ ਸਰਕਾਰ ਦੀ ਪਹਿਲ ਨਾਲ 5 ਬੱਚਿਆਂ ਦਾ ਪਰਿਵਾਰਾਂ ਨਾਲ ਹੋਇਆ ਪੁਨਰਮਿਲਾਪ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਦੀ ਪਹਿਲ ਨਾਲ 5 ਬੱਚਿਆਂ ਦਾ ਪਰਿਵਾਰਾਂ ਨਾਲ ਹੋਇਆ ਪੁਨਰਮਿਲਾਪ: ਡਾ. ਬਲਜੀਤ ਕੌਰ

Breaking News, Punjab News
ਚੰਡੀਗੜ੍ਹ, 19 ਜੂਨ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ, ਦੇਖਭਾਲ ਅਤੇ ਉਨ੍ਹਾਂ ਦੇ ਸਰਵੋਤਮ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਮਹੱਤਵਪੂਰਨ ਕਾਰਵਾਈ ਸਫਲਤਾਪੂਰਵਕ ਪੂਰੀ ਕੀਤੀ ਹੈ। ਇਸ ਤਹਿਤ 5 ਬੰਗਲਾਦੇਸ਼ੀ ਬੱਚਿਆਂ ਨੂੰ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਪੂਰੀਆਂ ਕਰਨ ਤੋਂ ਬਾਅਦ ਸੁਰੱਖਿਅਤ ਢੰਗ ਨਾਲ ਉਨ੍ਹਾਂ ਦੇ ਵਤਨ ਵਾਪਸ ਭੇਜਿਆ ਗਿਆ, ਜਿੱਥੇ ਉਹ ਆਪਣੇ ਪਰਿਵਾਰਾਂ ਨਾਲ ਮੁੜ ਮਿਲਾਪ ਕਰ ਸਕਣਗੇ। ਇਹ ਜਾਣਕਾਰੀ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਂਝੀ ਕਰਦਿਆਂ ਦੱਸਿਆ ਕਿ ਇਹ ਬੱਚੇ ਸਾਲ 2023 ਵਿੱਚ ਸਰਹੱਦੀ ਖੇਤਰ ਵਿੱਚ ਮਿਲੇ ਸਨ। ਉਸ ਸਮੇਂ ਬਾਲ ਭਲਾਈ ਕਮੇਟੀਆਂ ਦੇ ਆਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਪੰਜਾਬ ਦੇ ਬਾਲ ਘਰਾਂ ਵਿੱਚ ਸੁਰੱਖਿਆ ਅਤੇ ਦੇਖਭਾਲ ਲਈ ਰੱਖਿਆ ਗਿਆ ਸੀ। ਇਸ ਦੌਰਾਨ ਬੱਚਿਆਂ ਦੀ ਸੁਰੱਖਿਆ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ‘ਤੇ ਖਾਸ ਧਿਆਨ ਦਿੱਤਾ ਗਿਆ। ਉਨ੍ਹਾਂ ਦੀ ਸਿੱਖਿਆ, ਸਿਹਤ ਸੇਵਾਵਾਂ, ਮਨੋਵਿਗਿਆਨਕ ਕੌਂਸਲਿੰਗ ਅਤੇ ਸਮ...
ਪੰਜਾਬ ਵਿੱਚ SIR ਕਾਰਨ ਸਰਕਾਰੀ ਅਧਿਆਪਕਾਂ ਅਤੇ ਹੋਰ ਸਟਾਫ਼ ਦੇ ਤਬਾਦਲਿਆਂ ‘ਤੇ ਲਗਾਈ ਗਈ ਰੋਕ

ਪੰਜਾਬ ਵਿੱਚ SIR ਕਾਰਨ ਸਰਕਾਰੀ ਅਧਿਆਪਕਾਂ ਅਤੇ ਹੋਰ ਸਟਾਫ਼ ਦੇ ਤਬਾਦਲਿਆਂ ‘ਤੇ ਲਗਾਈ ਗਈ ਰੋਕ

Punjab News
ਚੰਡੀਗੜ੍ਹ, 19 ਜੂਨ 2026: ਪੰਜਾਬ ਸਕੂਲ ਸਿੱਖਿਆ ਵਿਭਾਗ (ਸੈਕੰਡਰੀ) ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਤਬਾਦਲਾ ਪ੍ਰਕਿਰਿਆ ਨੂੰ ਲੈ ਕੇ ਇੱਕ ਮਹੱਤਵਪੂਰਨ ਆਦੇਸ਼ ਜਾਰੀ ਕੀਤਾ ਹੈ। ਇਸ ਆਦੇਸ਼ ਤਹਿਤ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਪ੍ਰਕਿਰਿਆ ਦੌਰਾਨ ਚੋਣ ਡਿਊਟੀ ‘ਤੇ ਤਾਇਨਾਤ ਕਿਸੇ ਵੀ ਅਧਿਆਪਕ ਜਾਂ ਗੈਰ-ਅਧਿਆਪਨ ਸਟਾਫ਼ ਦਾ ਤਬਾਦਲਾ ਨਹੀਂ ਕੀਤਾ ਜਾਵੇਗਾ। ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਅਧਿਆਪਕਾਂ, ਕੰਪਿਊਟਰ ਫੈਕਲਟੀ ਮੈਂਬਰਾਂ ਜਾਂ ਹੋਰ ਗੈਰ-ਅਧਿਆਪਨ ਕਰਮਚਾਰੀਆਂ ਨੂੰ ਬੂਥ ਲੈਵਲ ਅਫ਼ਸਰ (BLO) ਜਾਂ ਸੈਕਟਰ ਸੁਪਰਵਾਈਜ਼ਰ ਵਜੋਂ ਚੋਣ ਡਿਊਟੀ ਸੌਂਪੀ ਗਈ ਹੈ, ਉਹਨਾਂ ਨੂੰ ਇਸ ਪੂਰੀ ਪ੍ਰਕਿਰਿਆ ਦੌਰਾਨ ਤਬਾਦਲੇ ਤੋਂ ਪੂਰੀ ਤਰ੍ਹਾਂ ਸੁਰੱਖਿਆ ਪ੍ਰਾਪਤ ਰਹੇਗੀ। ਇਸ ਫੈਸਲੇ ਦਾ ਉਦੇਸ਼ ਚੋਣੀ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖਣਾ ਹੈ, ਤਾਂ ਜੋ SIR ਪ੍ਰਕਿਰਿਆ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ। ਵਿਭਾਗ ਨੇ ਸਾਰੇ ਸਕੂਲ ਪ੍ਰਿੰਸੀਪਲਾਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (DEO/DDO) ਨੂੰ ਸਖ਼ਤ ਹਦਾਇ...
ਈਰਾਨ-ਅਮਰੀਕਾ ਸ਼ਾਂਤੀ ਯਤਨਾਂ ਦਰਮਿਆਨ ਇਜ਼ਰਾਈਲ ਦਾ ਲੇਬਨਾਨ ‘ਤੇ ਹਮਲਾ, ਖੇਤਰ ਵਿੱਚ ਤਣਾਅ ਹੋਇਆ ਹੋਰ ਗੰਭੀਰ

ਈਰਾਨ-ਅਮਰੀਕਾ ਸ਼ਾਂਤੀ ਯਤਨਾਂ ਦਰਮਿਆਨ ਇਜ਼ਰਾਈਲ ਦਾ ਲੇਬਨਾਨ ‘ਤੇ ਹਮਲਾ, ਖੇਤਰ ਵਿੱਚ ਤਣਾਅ ਹੋਇਆ ਹੋਰ ਗੰਭੀਰ

Global News
ਇਜ਼ਰਾਈਲ, 19 ਜੂਨ 2026: ਮੱਧ ਪੂਰਬ ਵਿੱਚ ਤਣਾਅ ਇੱਕ ਵਾਰ ਫਿਰ ਖਤਰਨਾਕ ਪੱਧਰ ‘ਤੇ ਪਹੁੰਚ ਗਿਆ ਹੈ। ਵੀਰਵਾਰ ਰਾਤ ਈਰਾਨ ਅਤੇ ਅਮਰੀਕਾ ਵਿਚਕਾਰ ਇੱਕ ਸ਼ਾਂਤੀ ਸਮਝੌਤਾ ਹੋਣ ਤੋਂ ਬਾਅਦ ਅਗਲੇ ਹੀ ਦਿਨ ਇਜ਼ਰਾਈਲ ਵੱਲੋਂ ਲੇਬਨਾਨ ‘ਤੇ ਵੱਡੇ ਪੱਧਰ ‘ਤੇ ਹਮਲੇ ਕੀਤੇ ਗਏ, ਜਿਸ ਵਿੱਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਰਿਪੋਰਟਾਂ ਅਨੁਸਾਰ, ਇਸ ਸ਼ਾਂਤੀ ਸਮਝੌਤੇ ਦੀਆਂ ਸ਼ਰਤਾਂ ਮੁਤਾਬਕ ਇਜ਼ਰਾਈਲ ਨੂੰ ਲੇਬਨਾਨ ‘ਤੇ ਹਮਲੇ ਰੋਕਣੇ ਸਨ, ਪਰ ਇਜ਼ਰਾਈਲੀ ਪ੍ਰਧਾਨ ਮੰਤਰੀ Benjamin Netanyahu ਨੇ ਇਨ੍ਹਾਂ ਸ਼ਰਤਾਂ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਇਜ਼ਰਾਈਲੀ ਫੌਜ (IDF) ਨੇ ਦਾਅਵਾ ਕੀਤਾ ਹੈ ਕਿ ਵੀਰਵਾਰ ਰਾਤ ਤੋਂ ਦੱਖਣੀ ਅਤੇ ਪੂਰਬੀ ਲੇਬਨਾਨ ਵਿੱਚ 80 ਤੋਂ ਵੱਧ ਟਿਕਾਣਿਆਂ ‘ਤੇ ਹਵਾਈ ਹਮਲੇ ਕੀਤੇ ਗਏ ਹਨ। ਇਨ੍ਹਾਂ ਹਮਲਿਆਂ ਵਿੱਚ ਕਈ ਹਿਜ਼ਬੁੱਲਾ ਲੜਾਕਿਆਂ ਦੇ ਮਾਰੇ ਜਾਣ ਦੀ ਵੀ ਪੁਸ਼ਟੀ ਕੀਤੀ ਗਈ ਹੈ। ਇਸਦੇ ਨਾਲ ਹੀ ਇਜ਼ਰਾਈਲ ਨੇ ਇਹ ਦਾਅਵਾ ਕੀਤਾ ਹੈ ਕਿ ਇਹ ਕਾਰਵਾਈ ਉਸ ਦੀ ਸੁਰੱਖਿਆ ਲਈ ਜ਼ਰੂਰੀ ਸੀ। ਦੂਜੇ ਪਾਸੇ, ਲੇਬਨਾਨ ਦੇ ਦੱਖਣੀ ਹਿੱਸਿਆਂ ਵਿੱਚ ਹਿਜ਼ਬੁੱਲਾ ਵੱਲੋਂ...
ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਦਾ ਵੱਡਾ ਪ੍ਰਹਾਰ, 558 ਥਾਈਂ ਰੇਡ; 300 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਦਾ ਵੱਡਾ ਪ੍ਰਹਾਰ, 558 ਥਾਈਂ ਰੇਡ; 300 ਗ੍ਰਿਫ਼ਤਾਰ

Punjab News
ਚੰਡੀਗੜ੍ਹ, 19 ਜੂਨ 2026: ਪੰਜਾਬ ਨੂੰ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਤੋਂ ਮੁਕਤ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 150ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਇੱਕੋ ਸਮੇਂ ਵੱਡੇ ਪੱਧਰ ’ਤੇ ਛਾਪੇਮਾਰੀ ਕਰਦਿਆਂ ਗੈਂਗਸਟਰਾਂ ਦੇ ਸਾਥੀਆਂ ਅਤੇ ਸ਼ੱਕੀ ਤੱਤਾਂ ਨਾਲ ਜੁੜੇ 558 ਟਿਕਾਣਿਆਂ ਦੀ ਤਲਾਸ਼ੀ ਲਈ। ਇਸ ਕਾਰਵਾਈ ਦੌਰਾਨ 300 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਕਈ ਹੋਰਾਂ ਖ਼ਿਲਾਫ਼ ਕਾਨੂੰਨੀ ਅਤੇ ਇਹਤਿਆਤੀ ਕਾਰਵਾਈ ਕੀਤੀ ਗਈ। ਪੰਜਾਬ ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਮੁਹਿੰਮ 20 ਜਨਵਰੀ 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸੀ। ਇਸ ਦਾ ਮੁੱਖ ਉਦੇਸ਼ ਗੈਂਗਸਟਰ ਨੈੱਟਵਰਕ ਨੂੰ ਤੋੜਨਾ, ਅਪਰਾਧਿਕ ਗਤੀਵਿਧੀਆਂ ’ਤੇ ਰੋਕ ਲਗਾਉਣਾ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨਾ ਹੈ। ਮੁਹਿੰਮ ਨੂੰ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਸਾਂਝੇ ਤੌਰ ’ਤੇ ਚਲਾਇਆ ਜਾ ਰਿਹ...
ਪੰਜਾਬ ਸਰਕਾਰ ਵੱਲੋਂ ਵੈਟ ਤੇ ਜੀਐਸਟੀ ਬਕਾਏ ਦੀ ਵਸੂਲੀ ਲਈ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਸ਼ੁਰੂ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ ਵੈਟ ਤੇ ਜੀਐਸਟੀ ਬਕਾਏ ਦੀ ਵਸੂਲੀ ਲਈ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਸ਼ੁਰੂ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 19 ਜੂਨ 2026: ਪੰਜਾਬ ਸਰਕਾਰ ਨੇ ਲੰਬੇ ਸਮੇਂ ਤੋਂ ਟੈਕਸ ਬਕਾਏ ਨਾ ਭਰਨ ਵਾਲੇ ਵੈਟ ਅਤੇ ਜੀਐਸਟੀ ਡਿਫਾਲਟਰਾਂ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰਦਿਆਂ ਉਨ੍ਹਾਂ ਦੀਆਂ ਜਾਇਦਾਦਾਂ ਦੀ ਜਨਤਕ ਨਿਲਾਮੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਬਕਾਇਆ ਟੈਕਸ ਮਾਲੀਏ ਦੀ ਵਸੂਲੀ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਜਾਣਬੁੱਝ ਕੇ ਟੈਕਸ ਨਾ ਭਰਨ ਵਾਲੇ ਡਿਫਾਲਟਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਕੇ ਨਿਲਾਮ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਵੱਲੋਂ ਇਸ ਮੁਹਿੰਮ ਤਹਿਤ ਪਹਿਲੀਆਂ ਤਿੰਨ ਵੱਡੀਆਂ ਨਿਲਾਮੀਆਂ ਸਫਲਤਾਪੂਰਵਕ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਉਨ੍ਹਾਂ ਕਾਰੋਬਾਰੀਆਂ ਅਤੇ ਵਿਅਕਤੀਆਂ ਖ਼ਿਲਾਫ਼ ਕੀਤੀ ਗਈ ਹੈ ਜਿਨ੍ਹਾਂ ਨੂੰ ਕਈ ਮੌਕੇ, ਨੋਟਿਸ ਅਤੇ ਕਾਨੂੰਨੀ ਚੇਤਾਵਨੀਆਂ ਦਿੱਤੀਆਂ ਗਈਆਂ ਸਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਆਪਣੀਆਂ ਟੈਕਸ ਦੇਣਦਾਰੀਆਂ ਦਾ ਨਿਪਟਾਰਾ ਨਹੀਂ ...