ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦਾ ਤਿੰਨ ਦਿਨਾਂ ਪੰਜਾਬ ਦੌਰਾ 20 ਜੂਨ ਤੋਂ, ਤਰੁਣ ਚੁੱਘ ਨੇ ਕੀਤਾ ਐਲਾਨ
ਚੰਡੀਗੜ੍ਹ, 19 ਜੂਨ 2026: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦੀ ਤਿਆਰੀ ਕਰ ਲਈ ਹੈ। ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਐਲਾਨ ਕੀਤਾ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ 20 ਜੂਨ ਤੋਂ 22 ਜੂਨ ਤੱਕ ਤਿੰਨ ਦਿਨਾਂ ਦੇ ਪੰਜਾਬ ਦੌਰੇ ‘ਤੇ ਰਹਿਣਗੇ।
ਤਰੁਣ ਚੁੱਘ ਅਨੁਸਾਰ, ਨਿਤਿਨ ਨਵੀਨ ਆਪਣੇ ਪੰਜਾਬ ਦੌਰੇ ਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਮੰਦਰ ਵਿੱਚ ਨਤਮਸਤਕ ਹੋ ਕੇ ਅਤੇ ਅਸ਼ੀਰਵਾਦ ਪ੍ਰਾਪਤ ਕਰਕੇ ਕਰਨਗੇ। ਉਨ੍ਹਾਂ ਕਿਹਾ ਕਿ ਇਹ ਦੌਰਾ ਪੰਜਾਬ ਦੇ ਵਿਕਾਸ, ਸਮਾਜਿਕ ਸਦਭਾਵਨਾ ਅਤੇ ਲੋਕਾਂ ਨਾਲ ਸਿੱਧੇ ਸੰਪਰਕ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ। ਭਾਜਪਾ ਪ੍ਰਧਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ” ਦੇ ਸਿਧਾਂਤ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਲਈ ਨਵੇਂ ਵਿਕਾਸਕਾਰੀ ਵਿਜ਼ਨ ਨੂੰ ਲੋਕਾਂ ਸਾਹਮਣੇ ਰੱਖਣਗੇ।
ਆਪਣੀ ਪੋਸਟ ਵਿੱਚ ...







