ਵੀਡੀਓ ਵਿੱਚ ਮੌਜੂਦ ਵਿਅਕਤੀ ਮੈਂ ਨਹੀਂ, ਮੈਨੂੰ ਬਦਨਾਮ ਕਰਨ ਦੀ ਸਾਜ਼ਿਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਫੈਸਲੇ ਅਤੇ ਇੱਕ ਕਥਿਤ ਵੀਡੀਓ ਵਿਵਾਦ ‘ਤੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਖਿਲਾਫ਼ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ ਅਤੇ ਇਹ ਸਭ ਉਨ੍ਹਾਂ ਦੀ ਛਵੀ ਨੂੰ ਖ਼ਰਾਬ ਕਰਨ ਦੀ ਇਕ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਕਥਿਤ ਵੀਡੀਓ ਸਬੰਧੀ ਹੁਕਮ ਜਾਰੀ ਕਰਦੇ ਹੋਏ ਇਹ ਦਾਅਵਾ ਕੀਤਾ ਗਿਆ ਹੈ ਕਿ ਵੀਡੀਓ ਵਿੱਚ ਨਜ਼ਰ ਆਉਣ ਵਾਲਾ ਵਿਅਕਤੀ ਭਗਵੰਤ ਮਾਨ ਹੀ ਹਨ ਅਤੇ ਇਹ ਵੀਡੀਓ ਆਰਟੀਫ਼ੀਸ਼ੀਅਲ ਇੰਟੈਲੀਜੈਂਸ (AI) ਰਾਹੀਂ ਤਿਆਰ ਨਹੀਂ ਕੀਤੀ ਗਈ। ਇਸ ਫੈਸਲੇ ਤੋਂ ਬਾਅਦ ਵਿਵਾਦ ਹੋਰ ਵਧ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ, ਉਸ ਸਮੇਂ ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਆਪਣਾ ਪੱਖ ਰੱਖਿਆ ਸੀ ਕਿ ਵੀਡੀਓ ਵਿੱਚ ਦਿਖਾਇਆ ਗਿਆ ਵਿਅਕਤੀ ਉਹ ਨਹੀਂ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਵੀਡੀਓ ਵ...









