PM ਮੋਦੀ ਅੱਜ ਚੰਡੀਗੜ੍ਹ ਦੌਰੇ ‘ਤੇ, ₹4,700 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਦੇਣਗੇ ਸੌਗਾਤ; ਸ਼ਹਿਰ ‘ਚ ਹਾਈ ਅਲਰਟ
ਚੰਡੀਗੜ੍ਹ, 17 ਜੁਲਾਈ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਦੇ ਆਪਣੇ ਦੌਰੇ ਤੋਂ ਬਾਅਦ ਚੰਡੀਗੜ੍ਹ ਪਹੁੰਚਣਗੇ, ਜਿੱਥੇ ਉਹ ਇੱਕ ਮਹੱਤਵਪੂਰਨ ਸਰਕਾਰੀ ਸਮਾਗਮ ਵਿੱਚ ਸ਼ਮੂਲੀਅਤ ਕਰਦੇ ਹੋਏ ਸ਼ਹਿਰ ਅਤੇ ਖੇਤਰ ਦੇ ਵਿਕਾਸ ਨਾਲ ਜੁੜੇ ਕਈ ਅਹਿਮ ਪ੍ਰੋਜੈਕਟਾਂ ਨੂੰ ਲੋਕ ਅਰਪਿਤ ਕਰਨਗੇ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਪੂਰੇ ਸ਼ਹਿਰ ਵਿੱਚ ਸੁਰੱਖਿਆ ਚੌਕਸੀ ਕਾਫ਼ੀ ਵਧਾ ਦਿੱਤੀ ਗਈ ਹੈ।
ਅਧਿਕਾਰਕ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਦੁਪਹਿਰ ਕਰੀਬ 1:15 ਵਜੇ ਚੰਡੀਗੜ੍ਹ ਪਹੁੰਚਣਗੇ। ਇਸ ਤੋਂ ਬਾਅਦ ਉਹ ਪੰਜਾਬ ਇੰਜੀਨੀਅਰਿੰਗ ਕਾਲਜ (PEC) ਵਿੱਚ ਆਯੋਜਿਤ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਸ ਮੌਕੇ ਉਹ ਕਰੀਬ ₹4,700 ਕਰੋੜ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਕਈ ਨਵੇਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ।
ਇਨ੍ਹਾਂ ਪ੍ਰੋਜੈਕਟਾਂ ਨੂੰ ਬੁਨਿਆਦੀ ਢਾਂਚੇ, ਸਿੱਖਿਆ, ਸਿਹਤ ਅਤੇ ਜਨਤਕ ਸਹੂਲਤਾਂ ਦੇ ਵਿਸਥਾਰ ਦੇ ਨਜ਼ਰੀਏ ਨਾਲ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ...









