Wednesday, July 29Punjabi People

Tag: Punjabi People

ਬਾਲ ਵਿਆਹ ਵਿਰੁੱਧ ਜੰਗ ਤੇਜ਼, ਪੰਜਾਬ ਸਰਕਾਰ ਨੇ ਸਾਲ 2025-26 ਵਿੱਚ ਅਜਿਹੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ

ਬਾਲ ਵਿਆਹ ਵਿਰੁੱਧ ਜੰਗ ਤੇਜ਼, ਪੰਜਾਬ ਸਰਕਾਰ ਨੇ ਸਾਲ 2025-26 ਵਿੱਚ ਅਜਿਹੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ 8 ਜਨਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਦੀ ਸਮਾਜਿਕ ਬੁਰਾਈ ਨੂੰ ਸੂਬੇ ਵਿੱਚੋਂ ਮੁਕੰਮਲ ਰੂਪ ਵਿੱਚ ਖ਼ਤਮ ਕਰਨ ਲਈ ਨਿਰੰਤਰ, ਮਜ਼ਬੂਤ ਅਤੇ ਨਤੀਜਾ-ਮੁਖੀ ਯਤਨ ਕੀਤੇ ਜਾ ਰਹੇ ਹਨ । ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਰਕਾਰ ਦੀ ਬਾਲ-ਕੇਂਦ੍ਰਿਤ ਅਤੇ ਨੀਤੀਗਤ ਪਹੁੰਚ ਦਾ ਹਵਾਲਾ ਦਿੰਦਿਆਂ ਸਾਂਝੀ ਕੀਤੀ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ 2025-26 ਦੌਰਾਨ ਬੱਚਿਆਂ ਦੀ ਸੁਰੱਖਿਆ ਅਤੇ ਹਿੱਤਾਂ ਨੂੰ ਬਰਕਰਾਰ ਰੱਖਣ ਲਈ ਸਮੇਂ ਸਿਰ ਕਾਰਵਾਈ ਯਕੀਨੀ ਬਣਾਉਂਦਿਆਂ ਪੰਜਾਬ ਸਰਕਾਰ ਦੇ ਦਖ਼ਲ ਨਾਲ ਬਾਲ ਵਿਆਹਾਂ ਦੇ 64 ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ ਹੈ। ਉਨ੍ਹਾਂ ਕਿਹਾ, ‘‘ਇਹ ਦਖਲ ਮਾਨ ਸਰਕਾਰ ਵੱਲੋਂ ਬੱਚਿਆਂ ਦੇ ਅਧਿਕਾਰਾਂ ਅਤੇ ਭਵਿੱਖ ਨੂੰ ਦਰਪੇਸ਼ ਖਤਰੇ ਨਾਲ ਨਜਿੱਠਣ ਲਈ ਫੌਰੀ ਅਤੇ ਫੈਸਲਾਕੁੰਨ ਕਾਰਵਾਈ ਕਰਨ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦੇ ਹਨ।’’...
852 ਸਰਕਾਰੀ ਸਕੂਲਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ ‘17.44 ਕਰੋੜ ਰੁਪਏ ਤੋਂ ਵੱਧ ਦੇ ਫੰਡ ਜਾਰੀ: ਹਰਜੋਤ ਸਿੰਘ ਬੈਂਸ

852 ਸਰਕਾਰੀ ਸਕੂਲਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ ‘17.44 ਕਰੋੜ ਰੁਪਏ ਤੋਂ ਵੱਧ ਦੇ ਫੰਡ ਜਾਰੀ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 8 ਜਨਵਰੀ 2026: ਵਿਦਿਆਰਥੀਆਂ ਲਈ ਸਿਖਲਾਈ ਦੇ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 852 ਸਰਕਾਰੀ ਸਕੂਲਾਂ ਵਿੱਚ ਨਵੀਨੀਕਰਨ ਕਾਰਜਾਂ ਵਾਸਤੇ 17.44 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਕਦਮ ਦਾ ਉਦੇਸ਼ ਅਕਾਦਮਿਕ ਵਿਕਾਸ ਲਈ ਵਿਦਿਆਰਥੀਆਂ ਨੂੰ ਉਸਾਰੂ ਅਤੇ ਢੁਕਵਾਂ ਮਾਹੌਲ ਉਪਲਬਧ ਕਰਵਾਉਣਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਸ. ਬੈਂਸ ਨੇ ਦੱਸਿਆ ਕਿ ਵਿਭਾਗ ਨੇ ਰਾਜ ਭਰ ਵਿੱਚ ਫੰਡਾਂ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਇਆ ਹੈ। ਅੰਮ੍ਰਿਤਸਰ ਨੂੰ 1.58 ਕਰੋੜ ਰੁਪਏ, ਬਰਨਾਲਾ ਨੂੰ 44.64 ਲੱਖ ਰੁਪਏ, ਬਠਿੰਡਾ ਨੂੰ 76.02 ਲੱਖ, ਫਰੀਦਕੋਟ ਨੂੰ 50.31 ਲੱਖ, ਫਤਿਹਗੜ੍ਹ ਸਾਹਿਬ ਨੂੰ 23.22 ਲੱਖ, ਫਾਜ਼ਿਲਕਾ ਨੂੰ 1.13 ਕਰੋੜ ਰੁਪਏ, ਫਿਰੋਜ਼ਪੁਰ ਨੂੰ 40.41 ਲੱਖ, ਗੁਰਦਾਸਪੁਰ ਨੂੰ 1.18 ਕਰੋੜ ਤੋਂ ਵੱਧ, ਹੁਸ਼ਿਆਰਪੁਰ ਨੂੰ 97.44 ਲੱਖ, ਜਲੰਧਰ ਨੂੰ 97.41 ਲੱਖ, ਕਪੂਰਥਲਾ ਨੂੰ 20.52 ਲੱਖ, ਲੁਧਿਆਣਾ ਨੂੰ 1.50 ਕਰੋੜ, ਮਾਲੇਰਕੋਟਲਾ ਨੂੰ 15.75 ਲੱਖ, ਮਾਨਸਾ ਨੂੰ 61.11 ਲੱਖ, ਮੋਗਾ ਨੂੰ 32.74 ਲੱਖ...
ਵਿਜੀਲੈਂਸ ਬਿਊਰੋ ਨੇ  2000 ਰੁਪਏ ਰਿਸ਼ਵਤ ਲੈਂਦਾ ਕਲਰਕ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ 2000 ਰੁਪਏ ਰਿਸ਼ਵਤ ਲੈਂਦਾ ਕਲਰਕ ਕੀਤਾ ਕਾਬੂ

Breaking News
ਚੰਡੀਗੜ੍ਹ 8 ਜਨਵਰੀ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜ੍ਹ ਲਿਆ। ਦੋਸ਼ੀ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੂੰ 2.72 ਲੱਖ ਰੁਪਏ ਬਰਾਮਦ ਹੋਏ ਹਨ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਰਾਮ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਿਛਲੇ ਪੰਦਰਾਂ ਮਹੀਨਿਆਂ ਤੋਂ ਜਲੰਧਰ ਦੇ ਦੋਆਬਾ ਚੌਕ ਨੇੜੇ ਇੱਕ ਅਹਾਤਾ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ ਉਸਦੇ ਅਹਾਤਾ ’ਤੇ ਆਇਆ ਸੀ ਅਤੇ ਉਸਨੇ ਸ਼ਿਕਾਇਤਕਰਤਾ ਨੂੰ ਕਥਿਤ ਤੌਰ ਤੇ ਗੈਰ-ਕਾਨੂੰਨੀ ਕੁਨੈਕਸ਼ਨ ਵਰਤਣ ਅਤੇ ਗੰਦਾ ਪਾਣੀ ਸੀਵਰੇਜ ਵਿੱਚ ਪਾਉਣ ਦੀ ਆੜ ਵਿੱਚ ਉਸਦਾ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਕੱਟਣ ਦੀ ਧਮਕੀ ਦਿੱ...
ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ‘ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ‘ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ

Breaking News
ਚੰਡੀਗੜ੍ਹ, 8 ਜਨਵਰੀ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਜੋ ਕਿ ਏ.ਆਈ.ਐਫ ਸਕੀਮ ਨੂੰ ਲਾਗੂ ਕਰਨ ਲਈ ਸਟੇਟ ਨੋਡਲ ਏਜੰਸੀ ਹੈ ਨੇ ਆਪਣੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੀ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਲਈ ਰਾਸ਼ਟਰੀ ਮਾਨਤਾ ਪ੍ਰਾਪਤ ਕੀਤੀ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਯੋਜਨਾ ਅਧੀਨ ਪ੍ਰੋਜੈਕਟਾਂ ਨੂੰ ਵਧੀਆ ਢੰਗ ਨਾਲ ਲਾਗੂਕਰਨ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਲਈ ਪੰਜਾਬ ਨੂੰ ਦੋ ਵੱਕਾਰੀ ਅਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਚੰਡੀਗੜ੍ਹ ਵਿਖੇ ਆਯੋਜਿਤ ਇਕ ਖੇਤਰੀ ਕਾਨਫਰੰਸ ਦੌਰਾਨ ਪੰਜਾਬ ਨੂੰ ‘ਬੈਸਟ ਪਰਫਾਰਮ...
ਨਵਾਂ ਪੁਲਿਸ ਨਿਯਮ: ਰੌਂਗ ਸਾਈਡ ਗੱਡੀ ਚਲਾਉਣ ‘ਤੇ ਕੋਈ ਚਲਾਨ ਨਹੀਂ, ਹੁਣ ਸਿੱਧੀ FIR

ਨਵਾਂ ਪੁਲਿਸ ਨਿਯਮ: ਰੌਂਗ ਸਾਈਡ ਗੱਡੀ ਚਲਾਉਣ ‘ਤੇ ਕੋਈ ਚਲਾਨ ਨਹੀਂ, ਹੁਣ ਸਿੱਧੀ FIR

Breaking News, National News
ਨਵੀਂ ਦਿੱਲੀ 8 ਜਨਵਰੀ 2026: ਪਹਿਲੀ ਵਾਰ, ਪੁਲਿਸ ਨੇ ਅਪਰਾਧਿਕ ਪ੍ਰਕਿਰਿਆ ਜ਼ਾਬਤਾ ਦੀ ਧਾਰਾ 281 ਦੇ ਤਹਿਤ ਸੜਕ ਦੇ ਗਲਤ ਪਾਸੇ ਗੱਡੀ ਚਲਾਉਣ ਲਈ ਦੋ ਐਫਆਈਆਰ ਦਰਜ ਕੀਤੀਆਂ ਹਨ। ਇਹ ਪਹਿਲੀ ਵਾਰ ਹੈ ਜਦੋਂ ਕਿਸੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਗਲਤ ਪਾਸੇ ਗੱਡੀ ਚਲਾਉਣ ਲਈ ਐਫਆਈਆਰ ਦਰਜ ਕੀਤੀ ਗਈ ਹੈ। ਟ੍ਰੈਫਿਕ ਉਲੰਘਣਾਵਾਂ 'ਤੇ ਆਪਣੀ ਕਾਰਵਾਈ ਤੇਜ਼ ਕਰਦੇ ਹੋਏ, ਦਿੱਲੀ ਪੁਲਿਸ ਨੇ ਸੜਕ ਦੇ ਗਲਤ ਪਾਸੇ ਗੱਡੀ ਚਲਾਉਣ ਨਾਲ ਸਬੰਧਤ ਦੋ ਐਫਆਈਆਰ ਦਰਜ ਕੀਤੀਆਂ ਹਨ। ਟ੍ਰੈਫਿਕ ਉਲੰਘਣਾ ਕਰਨ ਵਾਲਿਆਂ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰਨ ਦਾ ਫੈਸਲਾ ਕਾਨੂੰਨ ਲਾਗੂ ਕਰਨ ਵਿੱਚ ਇੱਕ ਵੱਡੀ ਤਬਦੀਲੀ ਦੀ ਨਿਸ਼ਾਨਦੇਹੀ ਕਰਦਾ ਹੈ, ਹੁਣ ਚਲਾਨਾਂ ਦੀ ਬਜਾਏ ਐਫਆਈਆਰ ਦਰਜ ਕੀਤੀਆਂ ਜਾ ਰਹੀਆਂ ਹਨ। ਇਹ FIR ਟ੍ਰੈਫਿਕ ਸਹਾਇਕ ਸਬ-ਇੰਸਪੈਕਟਰਾਂ ਦੁਆਰਾ ਆਪਣੇ-ਆਪਣੇ ਟ੍ਰੈਫਿਕ ਸਰਕਲਾਂ ਵਿੱਚ ਦਰਜ ਕੀਤੀਆਂ ਗਈਆਂ ਸਨ।ਪਹਿਲੀ ਵਾਰ ਅਜਿਹਾ ਹੋਇਆ ਇਹ ਦੇਸ਼ ਦੇ ਕਿਸੇ ਵੀ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਪਹਿਲੀ ਵਾਰ ਹੈ ਜਦੋਂ ਪੁਲਿਸ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਰਹੀ ਹੈ। ਪੁਲਿ...
ਪਛੜੀਆਂ ਸ਼੍ਰੇਣੀਆਂ ਨੂੰ ਸਰਕਾਰੀ ਸਕੀਮਾਂ ਦਾ ਬਣਦਾ ਲਾਭ ਯਕੀਨੀ ਬਣਾਇਆ ਜਾਵੇ: ਚੇਅਰਮੈਨ ਮਲਕੀਤ ਥਿੰਦ

ਪਛੜੀਆਂ ਸ਼੍ਰੇਣੀਆਂ ਨੂੰ ਸਰਕਾਰੀ ਸਕੀਮਾਂ ਦਾ ਬਣਦਾ ਲਾਭ ਯਕੀਨੀ ਬਣਾਇਆ ਜਾਵੇ: ਚੇਅਰਮੈਨ ਮਲਕੀਤ ਥਿੰਦ

Breaking News
ਮਾਨਸਾ, 7 ਜਨਵਰੀ 2026: ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਬਣਦਾ ਲਾਭ ਲੋੜਵੰਦਾਂ ਨੂੰ ਮੁਹੱਈਆ ਕਰਾਉਣਾ ਯਕੀਨੀ ਬਣਾਇਆ ਜਾਵੇ। ਇਹ ਪ੍ਰਗਟਾਵਾ ਚੇਅਰਮੈਨ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਪੰਜਾਬ ਡਾ. ਮਲਕੀਤ ਸਿੰਘ ਥਿੰਦ ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਅਤੇ ਐੱਸ ਐੱਸ ਪੀ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ। ਇਸ ਮੌਕੇ ਚੇਅਰਮੈਨ ਥਿੰਦ ਨੇ ਵੱਖ ਵੱਖ ਵਿਭਾਗਾਂ ਦੀਆਂ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਪੱਛੜੇ ਵਰਗ ਦੇ ਲੋੜਵੰਦ ਲੋਕਾਂ ਨੂੰ ਸਰਕਾਰ ਦੀ ਹਰੇਕ ਯੋਜਨਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਗ੍ਰਾਂਟ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ ਦਾ ਲਾਭ ਲੈਣ ਵਿੱਚ ਕਿਸੇ ਨੂੰ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਹਰੇਕ ਵਰਗ ਨੇ ਨਾਲ...
ਚੱਬੇਵਾਲ ਤੋਂ ‘ਆਪ’ ਦੇ ਹਲਕਾ ਇੰਚਾਰਜ ਨੇ ਪਾਰਟੀ ਛੱਡੀ

ਚੱਬੇਵਾਲ ਤੋਂ ‘ਆਪ’ ਦੇ ਹਲਕਾ ਇੰਚਾਰਜ ਨੇ ਪਾਰਟੀ ਛੱਡੀ

Breaking News
ਚੱਬੇਵਾਲ 7 ਜਨਵਰੀ 2026: ਜਿਲ੍ਹੇ ਦੇ ਚੱਬੇਵਾਲ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰ ਲਈ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਬਾਰੇ ਉਨ੍ਹਾ ਆਪਣੀ ਫੇਸਬੁੱਕ ’ਤੇ ਪ੍ਰੋਫਾਈਲ ਤੇ ਵੀ ਪੋਸਟ ਸ਼ੇਅਰ ਕੀਤੀ ਹੈ। ਹਰਮਿੰਦਰ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਲਈ ਦਿਨ ਰਾਤ ਮੇਹਨਤ ਕਰਕੇ ਸੱਤਾ ਤੱਕ ਪਹੁੰਚਾਇਆ ਸੀ, ਪਰ ਪਾਰਟੀ ਨੇ ਉਨ੍ਹਾਂ ਦੀ ਕਦਰ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਉਹ ਚੰਡੀਗੜ੍ਹ ਦਫ਼ਤਰ ਵਿਖੇ ਹਨ ਅਤੇ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।...
‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦਾ ਫਗਵਾੜਾ ਤੋਂ ਹੋਇਆ ਆਗਾਜ਼

‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦਾ ਫਗਵਾੜਾ ਤੋਂ ਹੋਇਆ ਆਗਾਜ਼

Breaking News
ਫਗਵਾੜਾ 7 ਜਨਵਰੀ 2026: ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਬੁੱਧਵਾਰ ਨੂੰ ਫਗਵਾੜਾ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਤੋਂ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਮੀਂ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਮੁਹਿੰਮ ਹੁਣ ਸਿਰਫ਼ ਪੁਲੀਸ ਕਾਰਵਾਈ ਤੱਕ ਸੀਮਤ ਨਹੀਂ ਰਹੀ, ਸਗੋਂ ਇਹ ਨਾਗਰਿਕਾਂ ਦੀ ਭਾਗੀਦਾਰੀ ਵਾਲੀ ਇੱਕ ਸਮਾਜਿਕ ਲਹਿਰ ਬਣ ਚੁੱਕੀ ਹੈ। ਪਹਿਲੇ ਪੜਾਅ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਦੱਸਿਆ ਗਿਆ ਕਿ ਹੁਣ ਤੱਕ ਐਨ.ਡੀ.ਪੀ.ਐਸ. ਐਕਟ ਤਹਿਤ ਲਗਭਗ 30,000 ਕੇਸ ਦਰਜ ਕਰਕੇ 40,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਕਰੋੜਾਂ ਦੀਆਂ ਜਾਇਦਾਦਾਂ ਫ਼ਰੀਜ਼ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਮਾਨ ਨੇ ਦੁਹਰਾਇਆ ਕਿ ਨਸ਼ਾਖੋਰੀ ਇੱਕ ਸਮਾਜਿਕ ਚੁਣੌਤੀ ਹੈ ਜਿਸ ਨੂੰ ਸਿਰਫ਼ ਡੰਡੇ ਨਾਲ ਨਹੀਂ, ਸਗੋਂ ਸਮਾਜਿਕ ਸਹਿਯੋਗ ਨਾਲ ਜਿੱਤਿਆ ਜਾ ਸਕਦਾ ਹੈ। ਮੁਹਿੰਮ ਦੇ ਦੂਜੇ ਪੜਾਅ ਤਹਿਤ ਪਿੰਡ ਅਤੇ ਵਾਰਡ ਪੱਧਰ ’ਤੇ ਰੱਖਿਆ ਕਮੇਟੀਆਂ ਬਣਾਈਆਂ ਜਾਣਗੀਆਂ ਅਤੇ ਗੁਪਤ ਹੈਲਪਲਾਈ...
ਆਈਸੀਸੀ ਟੀ-20 ਰੈਂਕਿੰਗ: ਹਰਮਨਪ੍ਰੀਤ ਦੀ ਰੈਂਕਿੰਗ ’ਚ ਇਜ਼ਾਫਾ

ਆਈਸੀਸੀ ਟੀ-20 ਰੈਂਕਿੰਗ: ਹਰਮਨਪ੍ਰੀਤ ਦੀ ਰੈਂਕਿੰਗ ’ਚ ਇਜ਼ਾਫਾ

Sports
ਤਿਰੂਵਨੰਤਪੁਰਮ 6 ਜਨਵਰੀ 2026: ਤਿਰੂਵਨੰਤਪੁਰਮ ਵਿੱਚ ਸ੍ਰੀਲੰਕਾ ਖ਼ਿਲਾਫ਼ ਪੰਜਵੇਂ ਅਤੇ ਆਖਰੀ ਮੈਚ ਵਿੱਚ ਆਪਣੀ ਮੈਚ ਜੇਤੂ ਪਾਰੀ ਤੋਂ ਬਾਅਦ ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਮੰਗਲਵਾਰ ਨੂੰ ਬੱਲੇਬਾਜ਼ਾਂ ਲਈ ਤਾਜ਼ਾ ਆਈਸੀਸੀ ਮਹਿਲਾ ਟੀ-20 ਆਈ ਰੈਂਕਿੰਗ ਵਿੱਚ ਦੋ ਸਥਾਨ ’ਤੇ ਚੜ੍ਹ ਕੇ 13ਵੇਂ ਸਥਾਨ ’ਤੇ ਪਹੁੰਚ ਗਈ ਹੈ। ਭਾਰਤ ਨੇ 30 ਦਸੰਬਰ ਨੂੰ ਸਮਾਪਤ ਹੋਈ ਪੰਜ ਮੈਚਾਂ ਦੀ ਲੜੀ ਲਈ ਹੂੰਝਾ ਫੇਰਦੇ ਹੋਏ ਇਹ ਮੈਚ 15 ਦੌੜਾਂ ਨਾਲ ਜਿੱਤਿਆ ਸੀ। ਹਰਮਨਪ੍ਰੀਤ 43 ਗੇਂਦਾਂ ’ਤੇ 68 ਦੌੜਾਂ ਬਣਾ ਕੇ ਪਲੇਅਰ ਆਫ ਦਿ ਮੈਚ ਬਣੀ। ਸਮ੍ਰਿਤੀ ਮੰਧਾਨਾ ਅਤੇ ਸ਼ੈਫਾਲੀ ਵਰਮਾ ਕ੍ਰਮਵਾਰ ਆਪਣੇ ਤੀਜੇ ਅਤੇ ਛੇਵੇਂ ਸਥਾਨ ’ਤੇ ਬਰਕਰਾਰ ਹਨ ਤੇ ਆਸਟਰੇਲੀਆ ਦੀ ਬੇਥ ਮੂਨੀ ਸਿਖਰ ’ਤੇ ਹੈ। ਹਾਲਾਂਕਿ, ਜੇਮੀਮਾ ਰੌਡਰਿਗਜ਼ ਚੋਟੀ ਦੀਆਂ 10 ਖਿਡਾਰਨਾਂ ਵਿਚੋਂ ਬਾਹਰ ਹੋ ਕੇ 12ਵੇਂ ਸਥਾਨ ’ਤੇ ਆ ਗਈ ਹੈ। ਦੀਪਤੀ ਸ਼ਰਮਾ ਨੇ ਗੇਂਦਬਾਜ਼ੀ ਰੈਂਕਿੰਗ ਵਿੱਚ ਪਹਿਲਾ ਸਥਾਨ ਗੁਆ ​​ਦਿੱਤਾ ਕਿਉਂਕਿ ਉਸ ਨੇ ਪੰਜਵੇਂ ਟੀ-20 ਮੈਚ ਵਿੱਚ 28 ਦੌੜਾਂ ਦੇ ਕੇ ਸਿਰਫ ਇੱਕ ਵਿਕਟ ਹਾਸਲ ਕੀਤੀ ਸੀ ਜੋ ਆਸਟ੍ਰੇਲੀਆ ਦੀ ਐਨਾਬੇਲ ਸਦਰਲੈਂਡ ਨੂੰ ਸਿ...
ਆਪ ਨੇ ਗੈਰ-ਕਾਨੂੰਨੀ ਨਵੇਂ ਸੈੱਸ ‘ਤੇ ਹਿਮਾਚਲ ਕਾਂਗਰਸ ਦੀ ਕੀਤੀ ਨਿੰਦਾ, ਪੰਜਾਬ ‘ਤੇ ਬੋਝ ਪਾਉਣ ਅਤੇ ਲੁੱਟਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਲੜਨ ਦਾ ਲਿਆ ਪ੍ਰਣ

ਆਪ ਨੇ ਗੈਰ-ਕਾਨੂੰਨੀ ਨਵੇਂ ਸੈੱਸ ‘ਤੇ ਹਿਮਾਚਲ ਕਾਂਗਰਸ ਦੀ ਕੀਤੀ ਨਿੰਦਾ, ਪੰਜਾਬ ‘ਤੇ ਬੋਝ ਪਾਉਣ ਅਤੇ ਲੁੱਟਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਲੜਨ ਦਾ ਲਿਆ ਪ੍ਰਣ

Breaking News
ਚੰਡੀਗੜ੍ਹ, 6 ਜਨਵਰੀ 2026: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ‘ਤੇ 500 ਕਰੋੜ ਰੁਪਏ ਦਾ ਨਿਰਆਧਾਰ ਅਤੇ ਗੈਰ-ਕਾਨੂੰਨੀ ਵਿੱਤੀ ਬੋਝ ਪਾਉਣ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਇਸ ਨੂੰ ਸੰਘੀ ਸਿਧਾਂਤਾਂ ‘ਤੇ ਹਮਲਾ ਅਤੇ ਪੰਜਾਬ ਦੇ ਹਿੱਤਾਂ ਵਿਰੁੱਧ ਸਿੱਧੀ ਸਾਜ਼ਿਸ਼ ਕਰਾਰ ਦਿੱਤਾ। ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗੋਇਲ ਨੇ ਸਪੱਸ਼ਟ ਕੀਤਾ ਕਿ ਇਸ ਅਖੌਤੀ “ਨਵੇਂ ਸੈੱਸ” ਦਾ ਕੋਈ ਕਾਨੂੰਨੀ ਆਧਾਰ ਨਹੀਂ ਹੈ ਅਤੇ ਇਹ ਕਾਂਗਰਸ ਦੀ ਪੁਰਾਣੀ ਧੱਕੇਸ਼ਾਹੀ ਦੀ ਇੱਕ ਹੋਰ ਮਿਸਾਲ ਹੈ। ਉਨ੍ਹਾਂ ਯਾਦ ਦਿਵਾਇਆ ਕਿ ਇਸ ਤੋਂ ਪਹਿਲਾਂ ਵੀ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੇ ‘ਵਾਟਰ ਸੈੱਸ’ ਲਗਾਉਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਨੂੰ ਚੁਣੌਤੀ ਦਿੱਤੀ ਗਈ ਸੀ ਅਤੇ ਅੰਤ ਵਿੱਚ ਗੈਰ-ਕਾਨੂੰਨੀ ਹੋਣ ਕਾਰਨ ਵਾਪਸ ਲੈ ਲਿਆ ਗਿਆ ਸੀ। ਗੋਇਲ ਨੇ ਕਿਹਾ ਕਿ ਵਾਟਰ ਸੈੱਸ ਦੀ ਕੋਸ਼ਿਸ਼ ਵਿੱਚ ਅਸਫਲ ਰਹਿਣ ਤੋਂ ਬਾਅਦ, ਕਾਂਗਰਸ ਸਰਕਾਰ ਨੇ ਹੁਣ ਇੱਕ ਹੋਰ ਸ਼ੱਕੀ ਟੈਕਸ ਘੜ ਲਿਆ ਹੈ। ਕਿਸੇ ਨੂੰ ਨਹੀਂ ...