ਸਟੋਰੇਜ ਸਮਰੱਥਾ ਵਧਾਉਣ ਲਈ ਪੰਜਾਬ ਸਰਕਾਰ ਸਰਗਰਮ, ਕੇਂਦਰ ਕੋਲ ਮੁੜ ਉਠਾਇਆ ਜਾਵੇਗਾ ਮੁੱਦਾ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 2 ਜੂਨ 2026: ਪੰਜਾਬ ਵਿੱਚ ਅਨਾਜ ਦੀ ਖਰੀਦ ਅਤੇ ਭੰਡਾਰਨ ਨਾਲ ਜੁੜੇ ਵਧਦੇ ਦਬਾਅ ਨੂੰ ਦੇਖਦਿਆਂ ਸੂਬਾ ਸਰਕਾਰ ਸਟੋਰੇਜ ਸਪੇਸ ਦੀ ਕਮੀ ਦੇ ਮੁੱਦੇ ਨੂੰ ਹੱਲ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਇਸ ਅਹਿਮ ਮੁੱਦੇ ਦੇ ਸਥਾਈ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕੇਂਦਰ ਸਰਕਾਰ ਨਾਲ ਵੀ ਲਗਾਤਾਰ ਸੰਪਰਕ ਬਣਾਈ ਰੱਖਿਆ ਜਾ ਰਿਹਾ ਹੈ।
ਇੱਕ ਸਮੀਖਿਆ ਮੀਟਿੰਗ ਦੌਰਾਨ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਕਈ ਵਾਰ ਮੁਲਾਕਾਤ ਕਰਕੇ ਪੰਜਾਬ ਵਿੱਚ ਸਟੋਰੇਜ ਸਮਰੱਥਾ ਦੀ ਘਾਟ ਅਤੇ ਇਸ ਨਾਲ ਜੁੜੀਆਂ ਚੁਣੌਤੀਆਂ ਬਾਰੇ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ, ਆੜ੍ਹਤੀਆਂ, ਖਰੀਦ ਏਜੰਸੀਆਂ ਅਤੇ ਹੋਰ ਸਬੰਧਤ ਧਿਰਾਂ ਦੇ ਹਿੱਤਾਂ ਦੀ ਰੱਖਿਆ ਲਈ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਮੁੜ-ਮੁੜ ਉਠਾਉਂਦੀ ਰਹੇਗੀ।
ਸਮਰੱਥਾ ਤੋਂ ...









