ਸੀਐੱਚਸੀ ਫਿਰੋਜ਼ਸ਼ਾਹ ਵਿਖੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਬੰਧੀ ਵਰਕਸ਼ਾਪ ਆਯੋਜਿਤ
ਚੰਡੀਗੜ੍ਹ /ਫਿਰੋਜ਼ਪੁਰ, 27 ਮਈ 2026: Department of Health and Family Welfare Punjab ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਫਿਰੋਜ਼ਪੁਰ ਡਾ. ਮੀਨਾਕਸ਼ੀ ਢੀਂਗਰਾ ਦੀ ਅਗਵਾਈ ਹੇਠ ਸੀਐੱਚਸੀ ਫਿਰੋਜ਼ਸ਼ਾਹ ਵਿੱਚ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਬਲਾਕ ਪੱਧਰੀ ਵਰਕਸ਼ਾਪ ਕਰਵਾਈ ਗਈ। ਇਹ ਪ੍ਰੋਗਰਾਮ ਸੀਨੀਅਰ ਮੈਡੀਕਲ ਅਫ਼ਸਰ ਡਾ. ਅਭੈਜੀਤ ਸਿੰਘ ਦੀ ਰਹਿਨੁਮਾਈ ਹੇਠ ਆਯੋਜਿਤ ਕੀਤਾ ਗਿਆ, ਜਿਸ ਵਿੱਚ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਕੁਮਾਰ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਡਾ. ਅਭੈਜੀਤ ਸਿੰਘ ਨੇ ਕਿਹਾ ਕਿ ਧੀਆਂ ਸਮਾਜ ਦਾ ਅਟੁੱਟ ਹਿੱਸਾ ਹਨ ਅਤੇ ਉਨ੍ਹਾਂ ਤੋਂ ਬਿਨਾਂ ਸਮਾਜ ਦਾ ਭਵਿੱਖ ਅਧੂਰਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੇਟਾ-ਬੇਟੀ ਵਿਚ ਸਮਾਨਤਾ ਲਿਆਉਣ ਅਤੇ ਧੀਆਂ ਨੂੰ ਸਿੱਖਿਆ ਦੇਣ ਦੀ ਲੋੜ ਹੈ, ਕਿਉਂਕਿ ਇੱਕ ਪੜ੍ਹੀ-ਲਿਖੀ ਬੇਟੀ ਦੋ ਪਰਿਵਾਰਾਂ ਦੀ ਤਰੱਕੀ ਦਾ ਕਾਰਨ ਬਣਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਦੀਆਂ ਧੀਆਂ ਹਰ ਖੇਤਰ ਵਿੱਚ ਉੱਚ ਅਹੁਦਿਆਂ ’ਤੇ ਆਪਣੀ ਕਾਬਲਿਯਤ ...









