ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 512 ਥਾਵਾਂ ‘ਤੇ ਛਾਪੇ; 244 ਕਾਬੂ
ਚੰਡੀਗੜ੍ਹ, 22 ਮਈ 2026: ਪੰਜਾਬ ਨੂੰ ਗੈਂਗਸਟਰ ਅਤੇ ਅਪਰਾਧ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਗੈਂਗਸਟਰਾਂ ਤੇ ਵਾਰ” ਤਹਿਤ 122ਵੇਂ ਦਿਨ ਵੀ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਗਈ। ਸੂਬੇ ਭਰ ਵਿੱਚ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਸੰਬੰਧਿਤ 512 ਪਛਾਣੇ ਗਏ ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕਰਕੇ ਪੁਲਿਸ ਨੇ 244 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਹਥਿਆਰ ਵੀ ਬਰਾਮਦ ਕੀਤੇ।
ਇਹ ਮੁਹਿੰਮ 20 ਜਨਵਰੀ 2026 ਨੂੰ Gaurav Yadav ਵੱਲੋਂ ਸ਼ੁਰੂ ਕੀਤੀ ਗਈ ਸੀ, ਜਿਸ ਦਾ ਮਕਸਦ ਪੰਜਾਬ ਵਿੱਚ ਗੈਂਗਸਟਰ ਨੈੱਟਵਰਕ, ਅਪਰਾਧਿਕ ਗਤੀਵਿਧੀਆਂ ਅਤੇ ਗੈਰਕਾਨੂੰਨੀ ਹਥਿਆਰਾਂ ‘ਤੇ ਨਕੇਲ ਕੱਸਣਾ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਤਾਲਮੇਲ ਹੇਠ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਲਗਾਤਾਰ ਸਾਂਝੀਆਂ ਕਾਰਵਾਈਆਂ ਕਰ ਰਹੀਆਂ ਹਨ।
ਪੁਲਿਸ ਅਨੁਸਾਰ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 31,208 ਗ੍ਰਿਫ਼ਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ, ਜੋ ਕਿ ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ ਅਤੇ ਅਪਰਾਧ ਵਿ...








