ਨਸ਼ਿਆਂ ਖ਼ਿਲਾਫ਼ ਕਾਰਵਾਈ: ਹੁਸ਼ਿਆਰਪੁਰ ਵਿੱਚ ਡੋਪ ਟੈਸਟ ਵਿੱਚ ਨਾਕਾਮ ਰਹਿਣ ਤੋਂ ਬਾਅਦ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ
ਹੁਸ਼ਿਆਰਪੁਰ / ਚੰਡੀਗੜ੍ਹ, 4 ਮਈ 2026: ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਚਲ ਰਹੀ ਮੁਹਿੰਮ ਤਹਿਤ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਅਨੁਸਾਰ, ਇਨ੍ਹਾਂ ਉੱਤੇ ਨਸ਼ਾ ਕਰਨ ਦੇ ਸ਼ੱਕ ਦੇ ਆਧਾਰ 'ਤੇ ਕਾਰਵਾਈ ਕੀਤੀ ਗਈ ਅਤੇ ਹਸਪਤਾਲ ਵਿੱਚ ਕਰਵਾਏ ਗਏ ਡੋਪ ਟੈਸਟ ਦੌਰਾਨ ਇਹ ਦੋਸ਼ ਸਾਬਤ ਹੋਣ ਉਪਰੰਤ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ।
ਰੂਪੋਵਾਲ ਤੋਂ ਇੱਕ ਨੌਜਵਾਨ ਗ੍ਰਿਫ਼ਤਾਰਥਾਣਾ ਗੜ੍ਹਦੀਵਾਲਾ ਅਧੀਨ ਪੈਂਦੇ ਪਿੰਡ ਰੂਪੋਵਾਲ ਵਿੱਚ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਹਰਜੀਤ ਸਿੰਘ ਪੁੱਤਰ ਲਖਵੀਰ ਸਿੰਘ ਨੂੰ ਕਾਬੂ ਕੀਤਾ। ਏ.ਐਸ.ਆਈ. ਦਰਸ਼ਨ ਸਿੰਘ ਨੂੰ ਮਿਲੀ ਜਾਣਕਾਰੀ ਮੁਤਾਬਕ ਉਹ ਨਸ਼ੇ ਦਾ ਆਦੀ ਸੀ ਅਤੇ ਉਸ ਖ਼ਿਲਾਫ਼ ਪਹਿਲਾਂ ਵੀ ਸ਼ਿਕਾਇਤਾਂ ਮਿਲ ਚੁੱਕੀਆਂ ਸਨ। ਪੁਲਿਸ ਨੇ ਉਸ ਨੂੰ ਤੁਰੰਤ ਹਿਰਾਸਤ ਵਿੱਚ ਲੈ ਕੇ ਸਿਵਲ ਹਸਪਤਾਲ ਦਸੂਹਾ ਵਿੱਚ ਡੋਪ ਟੈਸਟ ਕਰਵਾਇਆ, ਜਿਸ ਦੀ ਰਿਪੋਰਟ ਪੌਜ਼ਟਿਵ ਆਉਣ 'ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਪਿੰਡ ਮਾਂਗਾ ਤੋਂ ਦੂਜੀ ਗ੍ਰਿਫ਼ਤਾਰੀਇਸੇ ਤਰ੍ਹਾਂ ਗੜ੍ਹਦੀਵਾਲਾ ਪੁਲਿ...









