ਹਾਈ ਕੋਰਟ ਦੇ ਹੁਕਮਾਂ ‘ਤੇ ਵਿਦਿਅਕ ਅਦਾਰਿਆਂ ਵਿੱਚ ਅੱਗ ਸੁਰੱਖਿਆ ਪ੍ਰਬੰਧਾਂ ਦੀ ਹੋਵੇਗੀ ਸਮੀਖਿਆ
ਚੰਡੀਗੜ੍ਹ, 14 ਜੁਲਾਈ 2026: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਭਰ ਦੇ ਸਰਕਾਰੀ, ਨਿੱਜੀ ਸਕੂਲਾਂ, ਕਾਲਜਾਂ ਅਤੇ ਕੋਚਿੰਗ ਸੈਂਟਰਾਂ ਵਿੱਚ ਅੱਗ ਸੁਰੱਖਿਆ (ਫਾਇਰ ਸੇਫਟੀ) ਪ੍ਰਬੰਧਾਂ ਦੀ ਵਿਆਪਕ ਸਮੀਖਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਵਿਸ਼ੇਸ਼ ਮੁਹਿੰਮ ਤਹਿਤ ਸਿੱਖਿਆ ਸੰਸਥਾਵਾਂ ਵਿੱਚ ਫਾਇਰ ਸੇਫਟੀ ਪ੍ਰਬੰਧਾਂ, ਐਮਰਜੈਂਸੀ ਨਿਕਾਸ ਵਿਵਸਥਾ ਅਤੇ ਹੋਰ ਸੁਰੱਖਿਆ ਮਾਪਦੰਡਾਂ ਦਾ ਵਿਸਥਾਰ ਨਾਲ ਮੁਲਾਂਕਣ ਕੀਤਾ ਜਾ ਰਿਹਾ ਹੈ।
ਹਾਈ ਕੋਰਟ ਦੇ ਹੁਕਮਾਂ ਅਨੁਸਾਰ, ਪੰਜਾਬ ਸਰਕਾਰ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (PSPCL) ਨੂੰ 10 ਅਗਸਤ ਤੱਕ ਫਾਇਰ ਸੇਫਟੀ ਅਤੇ ਐਮਰਜੈਂਸੀ ਤਿਆਰੀਆਂ ਬਾਰੇ ਵਿਸਤ੍ਰਿਤ ਸਥਿਤੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨੀ ਹੋਵੇਗੀ। ਇਸੇ ਮਕਸਦ ਨਾਲ ਸਬੰਧਤ ਵਿਭਾਗਾਂ ਨੇ ਸੂਬਾ ਪੱਧਰ 'ਤੇ ਆਡਿਟ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਕੂਲਾਂ ਅਤੇ ਕੋਚਿੰਗ ਸੈਂਟਰਾਂ ਵਿੱਚ ਹੋ ਰਹੀ ਹੈ ਡੂੰਘੀ ਜਾਂਚ
ਆਡਿਟ ਦੌਰਾਨ ਇਹ ਜਾਂਚਿਆ ਜਾ ਰਿਹਾ ਹੈ ਕਿ ਵਿਦਿਅਕ ਅਦਾਰਿਆਂ ਵਿੱਚ ਅੱਗ ਨਾਲ ਜੁੜੀਆਂ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਲੋੜੀਂਦੇ ਪ...









