ਸੁਖਜਿੰਦਰ ਸਿੰਘ ਰੰਧਾਵਾ ਨੇ CM ਭਗਵੰਤ ਮਾਨ ਨੂੰ ਘੇਰਿਆ, ਅੰਮ੍ਰਿਤਪਾਲ ਤੋਂ NSA ਹਟਾਉਣ ‘ਤੇ ਪੁੱਛੇ ਤਿੱਖੇ ਸਵਾਲ; ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਵੀ ਉਠਾਏ ਮੁੱਦੇ
ਚੰਡੀਗੜ੍ਹ, 30 ਅਪ੍ਰੈਲ 2026: ਗੁਰਦਾਸਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਸਵਾਲ ਕੀਤਾ ਹੈ ਕਿ “ਵਾਰਿਸ ਪੰਜਾਬ ਦੇ” ਮੁਖੀ ਅੰਮ੍ਰਿਤਪਾਲ ਸਿੰਘ ਤੋਂ ਨੈਸ਼ਨਲ ਸਕਿਉਰਟੀ ਐਕਟ (NSA) ਹਟਾਉਣ ਦਾ ਫੈਸਲਾ ਕਿਉਂ ਲਿਆ ਗਿਆ। ਉਨ੍ਹਾਂ ਰੇਲਵੇ ਟਰੈਕ ਨੂੰ ਉਡਾਉਣ ਦੀਆਂ ਧਮਕੀਆਂ ਅਤੇ ਵੱਡੀ ਮਾਤਰਾ ਵਿੱਚ ਬਰਾਮਦ ਹੋਈ ਵਿਸਫੋਟਕ ਸਮੱਗਰੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਖੁਫੀਆ ਏਜੰਸੀਆਂ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਚੁੱਕੇ।
ਰੰਧਾਵਾ ਨੇ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਤੇ ਵੀ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ 2022 ਵਿੱਚ “ਆਪਰੇਸ਼ਨ ਲੋਟਸ” ਦੇ ਮਾਮਲੇ ਨੂੰ ਲੈ ਕੇ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਸੀ, ਜਿਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਕਈ ਵਿਧਾਇਕਾਂ ਨੇ ਡੀਜੀਪੀ ਕੋਲ ਸ਼ਿਕਾਇਤ ਦਰਜ ਕਰਵਾਈ ਸੀ।
ਉਨ੍ਹਾਂ ਕਿਹਾ ਕਿ ਸਰਕਾਰ ਅਤੇ ਡੀਜੀਪੀ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਉਸ ਮਾਮਲੇ ਵਿੱਚ ਹੁਣ ਤੱਕ ਕੀ ਕਾਰਵਾਈ ਹੋਈ ਹ...









